Share on Facebook Share on Twitter Share on Google+ Share on Pinterest Share on Linkedin ਕੁਲਵੰਤ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਆਪਣੇ ਹੱਥਾਂ ’ਚ ਝਾੜੂ ਚੁੱਕਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ: ਨਾ ਸਿਰਫ਼ ਮੁਹਾਲੀ ਸਗੋਂ ਪੂਰੇ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ (ਆਪ) ਲੋਕਾਂ ਦੀ ਚਹੇਤੀ ਪਾਰਟੀ ਬਣ ਗਈ ਹੈ। ਇਹੀ ਕਾਰਨ ਹੈ ਕਿ ਜਿੱਥੇ ਦੂਜੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਆਪ ਵਿੱਚ ਸ਼ਾਮਲ ਹੋਣ ਲਈ ਤਰਲੋਮੱਛੀ ਹੋ ਰਹੇ ਹਨ, ਉੱਥੇ ਹੀ ਆਮ ਲੋਕਾਂ ਵੱਲੋਂ ਵੀ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਬਲੌਂਗੀ ਦੇ ਲੋਕਾਂ ਦੇ ਨਾਲ ਮਿਲਣੀ ਦੌਰਾਨ ਕੀਤਾ। ਇਸ ਮੌਕੇ ਬਲੌਂਗੀ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਲੋਕਾਂ ਦਾ ਇਹ ਪਿਆਰ ਹੀ ਹੈ ਜਿਸ ਸਦਕਾ ਉਹ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਕਿਹਾ ਕਿ ਉਹ ਰਾਜ ਕਰਨ ਦੀ ਨੀਅਤ ਦੇ ਨਾਲ ਚੋਣ ਮੈਦਾਨ ਵਿੱਚ ਨਹੀਂ ਉੱਤਰੇ ਹਨ ਸਗੋਂ ਉਨ੍ਹਾਂ ਦੀ ਜ਼ਿੰਦਗੀ ਦਾ ਮੁੱਖ ਉਦੇਸ਼ ਮੁਹਾਲੀ ਵਾਸੀਆਂ ਨੂੰ ਉਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਨਿਜਾਤ ਦਿਵਾਉਣਾ ਹੈ, ਜਿਸ ਦੇ ਚੱਲਦਿਆਂ ਮੁਹਾਲੀ ਦਾ ਵਿਕਾਸ ਅਧੂਰਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਬਲੌਂਗੀ ਵਾਸੀਆਂ ਨੇ ਕਿਹਾ ਕਿ ਇਹ ਗੱਲ ਤਾਂ ਤੈਅ ਹੈ ਕਿ ਮੁਹਾਲੀ ਦੇ ਲੋਕ ਕੁਲਵੰਤ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ। ਕਿਉਂਕਿ ਕੁਲਵੰਤ ਸਿੰਘ ਦੇ ਹਾਣ ਅਤੇ ਵੱਡੀ ਸੋਚ ਵਾਲਾ ਕੋਈ ਹੋਰ ਆਗੂ ਮੁਹਾਲੀ ਵਿੱਚ ਹੈ ਹੀ ਨਹੀਂ। ਇਸੇ ਨਾਲ ਹੀ ਬਲੌਂਗੀ ਵਾਸੀਆਂ ਨੇ ਆਪਣੀਆਂ ਕੁਝ ਸਮੱਸਿਆਵਾਂ ਅਤੇ ਮੰਗਾਂ ਵੀ ਕੁਲਵੰਤ ਸਿੰਘ ਦੇ ਅੱਗੇ ਰੱਖੀਆਂ ਅਤੇ ਅਪੀਲ ਕੀਤੀ ਕਿ ਉਨ੍ਹਾਂ ਦਾ ਜਲਦੀ ਤੋਂ ਜਲਦੀ ਢੁਕਵਾਂ ਹੱਲ ਕੱਢਿਆ ਜਾਵੇ। ਸਾਬਕਾ ਮੇਅਰ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਬਲੌਂਗੀ ਅਤੇ ਕਲੋਨੀ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕੀਤਾ ਜਾਵੇਗਾ ਅਤੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ