nabaz-e-punjab.com

ਭਾਜਪਾ ਆਗੂ ਰਮੇਸ਼ ਵਰਮਾ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਸਵਦੇਸ਼ੀ ਜਾਗਰਣ ਮੰਚ ਦੇ ਜ਼ਿਲ੍ਹਾ ਸੰਯੋਜਕ ਰਮੇਸ਼ ਕੁਮਾਰ ਵਰਮਾ ਦੀ ਅਗਵਾਈ ਵਿਚ ਹਰਿਆਵਲ ਮੁਹਿੰਮ ਤਹਿਤ ਫੇਜ਼-9 ਵਿੱਚ ਪੌਦੇ ਲਗਾਏ ਗਏ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ੍ਰੀ ਵਰਮਾ ਨੇ ਦੱਸਿਆ ਕਿ ਫੇਜ਼-9 ਦੀ ਮੰਦਰ ਕਮੇਟੀ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਰੈਜੀਡੈਂਟਸ ਵੈਲਫ਼ੇਅਰ ਐੋਸੋਸੀਏਸ਼ਨ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਵਿਚ ਪੌਦੇ ਲਗਾਏ ਗਏ ਹਨ ਜੋ ਕਿ ਮੁਹਿੰਮ ਆਉਣ ਵਾਲੇ ਦਿਨ ਵਿਚ ਵੀ ਜਾਰੀ ਰੱਖੀ ਜਾਵੇਗੀ।
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਰਮੇਸ਼ ਵਰਮਾ ਅਤੇ ਹੋਰਨਾਂ ਵੱਲੋਂ ਪੌਦੇ ਲਗਾਉਣ ਦੇ ਇਸ ਕੰਮ ਦੀ ਪ੍ਰਸ਼ੰਸਾ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੋਲਡੀ ਨੇ ਕਿਹਾ ਕਿ ਪੌਦੇ ਲਗਾਉਣ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾ ਕਿਹਾ ਕਿ ਪੰਜਾਬ ਵਿਚ 30 ਪ੍ਰਤੀਸ਼ਤ ਵਣ ਖੇਤਰ ਹੋਣਾ ਚਾਹੀਦਾ ਹੈ ਜੋ ਕਿ ਘਟ ਕੇ 1.7 ਪ੍ਰਤੀਸ਼ਤ ਦੇ ਕਰੀਬ ਰਹਿ ਚੁੱਕਾ ਹੈ ਅਤੇ ਪਾਣੀ ਦਾ ਪੱਧਰ ਵੀ ਕਾਫ਼ੀ ਨੀਵਾਂ ਚਲਾ ਗਿਆ ਹੈ। ਵਣਾਂ ਅਧੀਨ ਰਕਬਾ ਇੰਨਾ ਜ਼ਿਆਦਾ ਘਟ ਜਾਣਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ ਸਿੱਧ ਹੋਵੇਗਾ। ਇਸ ਲਈ ਵਾਤਾਵਰਣ ਦੀ ਸ਼ੁੱਧਤਾ ਅਤੇ ਧਰਤੀ ਹੇਠ ਪਾਣੀ ਦਾ ਪੱਧਰ ਸਹੀ ਲਿਆਉਣ ਲਈ ਹਰੇਕ ਮਨੱੁਖ ਲਈ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ।
ਇਸ ਮੌਕੇ ਕੌਂਸਲਰ ਸ੍ਰੀਮਤੀ ਪ੍ਰਕਾਸ਼ਵਤੀ, ਸਤਪਾਲ ਸ਼ਰਮਾ ਪ੍ਰਧਾਨ ਮੰਦਰ ਕਮੇਟੀ ਫੇਜ਼-9, ਅਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਪ੍ਰਬੰਧ ਕਮੇਟੀ ਫੇਜ਼-9, ਚਰਨਜੀਤ ਸਿੰਘ ਪ੍ਰਧਾਨ ਰੈਡੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ ਫੇਜ਼-9, ਪੰਡਿਤ ਦਿਨੇਸ਼ ਸ਼ਰਮਾ ਮੰਡਲ ਪ੍ਰਧਾਨ-2, ਨਰਿੰਦਰ ਸਿੰਘ ਸੇਖੋਂ, ਦਲਜੀਤ ਸਿੰਘ, ਅਮਨਦੀਪ ਸਿੰਘ ਮੁੰਡੀ, ਵਿਸ਼ਾਲ ਮੰਡਲ, ਜਿਤੇਂਦਰ ਗੋਇਲ, ਲਕਸ਼ਮਨ ਦਾਸ, ਪ੍ਰਕਾਸ਼ ਦੇਵ, ਜਸਵਿੰਦਰ ਸਿੰਘ, ਬਲਦੇਵ ਰਾਜ, ਡਾ. ਚਰਨਜੀਤ ਸਿੰਘ, ਸੰਜੀਵ ਕੁਮਾਰ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਜਨਕ ਰਾਜ, ਗੁਰਨਾਮ ਸਿੰਘ, ਦਲਜੀਤ ਕੌਰ, ਸਤਵਿੰਦਰ ਕੌਰ, ਗੁਰਦਿਆਲ ਕੌਰ, ਪਰਮਜੀਤ ਕੌਰ, ਸੁਖਪ੍ਰੀਤ ਕੌਰ, ਚਰਨਪ੍ਰੀਤ ਕੌਰ, ਅੰਜੂ ਬਾਲਾ, ਸ਼ਿਵਾਲੀ ਕੰਵਰ, ਸਰਬਜੀਤ ਕੌਰ, ਅਮਨਦੀਪ ਕੌਰ, ਰਵਨੀਤ ਕੌਰ, ਜਸਵੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…