
ਵਿਧਾਇਕ ਕੁਲਵੰਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ ਦੀ ਅਗਵਾਈ ਹੇਠ ਨੌਜਵਾਨ ਆਪ ’ਚ ਸ਼ਾਮਲ
ਨਬਜ਼-ਏ-ਪੰਜਾਬ, ਮੁਹਾਲੀ, 19 ਸਤੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਦਾ ਆਪ ਵੱਲ ਝੁਕਾਅ ਹੋਣਾ ਪੰਜਾਬ ਦੀ ਤਰੱਕੀ ਲਈ ਸੁਭ ਸਗਨ ਹੈ। ਇਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ ਡੇਢ ਸਾਲ ਵਿੱਚ ਹੁਣ ਤੱਕ 35 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਨੌਜਵਾਨਾਂ ਦੀ ਭਲਾਈ ਉਲੀਕੇ ਪ੍ਰੋਗਰਾਮਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਯੂਥ ਆਗੂ ਮੁਖ਼ਤਿਆਰ ਸਿੰਘ, ਜਗਦੇਵ ਸ਼ਰਮਾ, ਮਲਕੀਤ ਰਾਏਪੁਰ, ਲੱਕੀ ਨਗਾਰੀਂ, ਕਰਮਜੀਤ ਕੁਮਾਰ ਵੀ ਮੌਜੂਦ ਸਨ।