ਮੁਹਾਲੀ ਪੁਲੀਸ ਵੱਲੋਂ ਐਮਐਲਏ ਕੁਲਵੰਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ

ਨਸ਼ਾ-ਮੁਕਤੀ ਮੁਹਿੰਮ ਤਹਿਤ ਪਿੰਡਾਂ ਦੀਆਂ ਸੱਥਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਮੁਹਾਲੀ ਵਿੱਚ 20 ਅਕਤੂਬਰ ਨੂੰ ਕੱਢੀ ਜਾਵੇਗੀ ਸਾਈਕਲ ਰੈਲੀ: ਡੀਐਸਪੀ ਬੱਲ

ਨਬਜ਼-ਏ-ਪੰਜਾਬ, ਮੁਹਾਲੀ, 18 ਅਕਤੂਬਰ:
ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁਹਾਲੀ ਪੁਲੀਸ ਵੱਲੋਂ ਇਸ ਕੰਮ ਵਿੱਚ ਸਿਆਸੀ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦਿੱਤਾ ਗਿਆ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੇ ਅਤੇ ਅੱਜ ਵੀ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਸ਼ਾ ਮੁਕਤ ਪੰਜਾਬ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਪੰਜਾਬ ਪੁਲੀਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ ਵੱਡੀ ਮਾਤਰਾ ਵਿੱਚ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਗਈ ਹੈ।
ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਪਿੰਡਾਂ ਦੀਆਂ ਸੱਥਾਂ ਵਿੱਚ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰਕੇ ਆਮ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ-ਮੁਕਤੀ ਮੁਹਿੰਮ ਤਹਿਤ 20 ਅਕਤੂਬਰ ਨੂੰ ਇੱਕ ਸਾਈਕਲ ਰੈਲੀ ਵੀ ਕੱਢੀ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਦੌਰਾਨ ਇੱਕ ਡਾਗ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਗਿਣਤੀ ਵਿੱਚ ਨੌਜਵਾਨ ਲਾਮਬੰਦ ਹੋ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…