ਪਰਮਿੰਦਰ ਸੋਹਾਣਾ ਦੀ ਅਗਵਾਈ ਹੇਠ ਘਰਾਂ ਨੇੜੇ ਸ਼ਰਾਬ ਠੇਕਾ ਖੋਲ੍ਹਣ ਵਿਰੁੱਧ ਪਿੰਡ ਵਾਸੀਆਂ ਵੱਲੋਂ ਵਿਰੋਧ

ਜ਼ਿਲ੍ਹਾ ਪ੍ਰਸ਼ਾਸਨ ਨੂੰ 48 ਘੰਟੇ ਦਾ ਅਲਟੀਮੇਟਮ, ਸੜਕਾਂ ’ਤੇ ਜਨ ਅੰਦੋਲਨ ਸ਼ੁਰੂ ਕਰਨ ਦੀ ਚੇਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜੂਹ ਵਿੱਚ ਵਸਦੇ ਇਤਿਹਾਸਕ ਪਿੰਡ ਸੋਹਾਣਾ ਦੇ ਲੋਕਾਂ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਲੇਬਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ੍ਰ. ਪਰਮਿੰਦਰ ਸਿੰਘ ਸੋਹਾਣਾ ਦੀ ਯੋਗ ਅਗਵਾਈ ਹੇਠ ਪਿੰਡ ਦੀ ਫਿਰਨੀ ਦੇ ਅੰਦਰ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਤਿੱਖਾ ਵਿਰੋਧ ਕਰਦਿਆਂ ਸ਼ਰਾਬ ਦੇ ਠੇਕੇਦਾਰਾਂ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕ ਪ੍ਰਦਰਸ਼ਨਕਾਰੀਆਂ ਨੇ ਇਕਸੁਰ ਵਿੱਚ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਦੀ ਕੈਪਟਨ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਹੋਕਾ ਦੇ ਰਹੀ ਹੈ, ਦੂਜੇ ਪਾਸੇ ਪਿੰਡ ਦੀ ਫਿਰਨੀ ਦੇ ਵਿੱਚ ਸ਼ਰਾਬ ਦੇ ਠੇਕੇ ਖੋਲ ਜਾ ਰਹੇ ਹਨ।
ਇਸ ਮੌਕੇ ਅੌਰਤਾਂ ਦੇ ਜਥੇ ਦੀ ਅਗਵਾਈ ਕਰ ਰਹੀ ਬੀਬੀ ਕੁਲਦੀਪ ਕੌਰ ਨੇ ਪੱਤਰਕਾਰਾਂ ਨੂੰ ਦੱਸਿਆਂ ਕਿ ਪਿਛਲੇ 15 ਦਿਨਾਂ ਤੋਂ ਮਾਨਯੋਗ ਡਿਪਟੀ ਕਮਿਸ਼ਨਰ ਅਤੇ ਹਲਕੇ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਇਸ ਆਬਾਦੀ ਵਾਲੀ ਜਗ੍ਹਾ ਤੋੱ ਠੇਕਾ ਹਟਾਉਣ ਬਾਰੇ ਲਿਖਤੀ ਪੱਤਰ ਦੇ ਚੁੱਕੇ ਹਨ। ਜਿਸ ਤੇ ਕੋਈ ਕਾਰਵਾਈ ਨਹੀਂ ਹੋਈ। ਇਹ ਠੇਕਾ ਖੁੱਲ੍ਹਣ ਨਾਲ ਪਿੰਡ ਵਾਸੀਆਂ ਅਤੇ ਮੁੱਹਲਾ ਵਾਸੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੇਕੇ ਦੇ ਨਾਲ ਲਗਦੇ ਘਰਾਂ ਦੇ ਬੱਚਿਆਂ ’ਤੇ ਕਾਫੀ ਬੁਰਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ 48 ਘੰਟੇ ਦੇ ਅੰਦਰ ਅੰਦਰ ਇਸ ਜਗ੍ਹਾਂ ਤੋਂ ਸ਼ਰਾਬ ਦਾ ਠੇਕਾ ਨਹੀਂ ਹਟਾਇਆ ਗਿਆ ਤਾਂ ਇਸ ਵੱਡੀ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ ਅਤੇ ਮਜਬੂਰਨ ਪਿੰਡ ਵਾਸੀ ਧਰਨਾ ਲਾਉਣ ’ਤੇ ਮਜਬੂਰ ਹੋਣਗੇ। ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ ਤੇ ਹਰਸੰਗਤ ਸਿੰਘ, ਹਰਬੰਸ ਸਿੰਘ ਪ੍ਰਧਾਨ ਬਾਬਾ ਦੀਪ ਸਿੰਘ ਨਗਰ, ਜੱਗਾ ਸਿੰਘ, ਗੁਰਮੁੱਖ ਸਿੰਘ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਬੈਦਵਾਨ, ਬੀਬੀ ਕਮਲਜੀਤ ਕੌਰ, ਸੁਰਜੀਤ ਸਿੰਘ, ਕੁਲਦੀਪ ਸਿੰਘ, ਰੂਪ, ਦਵਿੰਦਰ ਸਿੰਘ ਸਰਪੰਚ, ਜਨਕ ਰਾਜ ਸ਼ਰਮਾ ਅਤੇ ਹੋਰ ਭਾਰੀ ਗਿਣਤੀ ਵਿਚ ਪਿੰਡ ਦੇ ਵਸਨੀਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …