
ਸੁਖਵਿੰਦਰ ਗੋਲਡੀ ਦੀ ਅਗਵਾਈ ਹੇਠ ਬੜਮਾਜਰਾ ਦੇ ਦਰਜਨ ਪਰਿਵਾਰ ਭਾਜਪਾ ਵਿੱਚ ਸ਼ਾਮਲ
ਦੇਸ਼ ਦੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜ ਰਹੇ ਨੇ ਲੋਕ: ਗੋਲਡੀ
ਨਬਜ਼-ਏ-ਪੰਜਾਬ, ਮੁਹਾਲੀ, 18 ਅਗਸਤ:
ਜ਼ਿਲ੍ਹਾ ਐਸ.ਏ.ਐਸ. ਨਗਰ ਅਧੀਨ ਆਉਂਦੇ ਪਿੰਡ ਬੜਮਾਜਰਾ ਦੇ ਦਰਜਨਾਂ ਪਰਿਵਾਰ ਨੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਦੇਸ਼ ਅੰਦਰ ਹੋ ਰਹੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਭਾਜਪਾ ਨਾਲ ਜੁੜ ਰਿਹਾ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਸ ਢੰਗ ਨਾਲ ਲੰਘੇ ਸਾਲਾਂ ਦੌਰਾਨ ਦੇਸ਼ ਨੂੰ ਵਿਕਾਸ ਪੱਖੋਂ ਨਵੀਆਂ ਲੀਹਾਂ ’ਤੇ ਲਿਜਾਇਆ ਗਿਆ ਹੈ ਉਸ ਤੋਂ ਸ਼ਪੱਸ਼ਟ ਹੈ ਕਿ ਭਾਰਤ ਦਾ ਜਿੰਨਾ ਵਿਕਾਸ ਭਾਜਪਾ ਸਰਕਾਰ ਨੇ ਕੀਤਾ ਉਨਾ ਕਦੇ ਵੀ ਨਹੀਂ ਹੋਇਆ।
ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਆਉਣ ਵਾਲੀਆਂ 2024 ਦੀਆਂ ਚੋਣਾਂ ‘ਚ ਹਰ ਵਰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਮੁੜ ਲਿਆਉਣ ਲਈ ਬੇਸਬਰ ਹੈ। ਗੋਲਡੀ ਨੇ ਦੱਸਿਆ ਕਿ ਅੱਜ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ‘ਚਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਜਥੇਦਾਰ ਅਵਤਾਰ ਸਿੰਘ, ਦੇਸ਼ ਰਾਜ, ਸਾਜਿਦ ਖਾਨ, ਰਵੀ ਰਹਿਮਦ, ਅਨੀਤਾ, ਗੁਰਜੰਟ ਸਿੰਘ, ਮਨਦੀਪ ਕੌਰ, ਦਰਸ਼ਨ ਕੌਰ, ਅਮਰਜੀਤ ਸਿੰਘ, ਬਲਵੰਤ ਸਿੰਘ, ਕਮਲਜੀਤ ਸਿੰਘ, ਦਲਵਾਰਾ ਸਿੰਘ, ਵਿਜੈ ਕੁਮਾਰ, ਰਜਿੰਦਰ ਕੁਮਾਰ, ਗੁਰਮੀਤ ਕੌਰ, ਲਕਸ਼ਮੀ ਦੇਵੀ ਦੇ ਨਾਂਅ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਮਨੋਚਾ ਅਤੇ ਐਸਸੀ ਮੋਰਚਾ ਮੀਤ ਪ੍ਰਧਾਨ ਮਲਕੀਤ ਸਿੰਘ ਵੀ ਹਾਜ਼ਰ ਸਨ।