
ਸੁਖਵਿੰਦਰ ਗੋਲਡੀ ਦੀ ਅਗਵਾਈ ਹੇਠ ਕਈ ਲੋਕਾਂ ਨੇ ਭਾਜਪਾ ਦਾ ਪੱਲਾ ਫੜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਮੁਹਾਲੀ ਜ਼ਿਲ੍ਹੇ ਵਿੱਚ ਭਾਜਪਾ ਨੂੰ ਅੱਜ ਉਸ ਸਮੇਂ ਕਾਫ਼ੀ ਮਜ਼ਬੂਤੀ ਪ੍ਰਦਾਨ ਹੋਈ ਜਦੋਂ ਅਮਰਜੀਤ ਸਿੰਘ ਸੰਧੂ ਸਮੇਤ ਇਲਾਕੇ ਦੇ ਕਈ ਮੋਹਤਵਰ ਵਿਅਕਤੀਆਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ਪੰਜਾਬ ਦੇ ਸੂਬਾ ਸਹਿ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਅਤੇ ਹੋਰਨਾਂ ਆਗੂਆਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਵਾਲੀਆ ਬਲੌਂਗੀ, ਖਰੜ ਮੰਡਲ ਦੇ ਪ੍ਰਧਾਨ ਡਾ. ਸੁਖਵੀਰ ਰਾਣਾ, ਦਵਿੰਦਰ ਕੁਮਾਰ, ਦਵਿੰਦਰ ਸਿੰਘ ਅਤੇ ਭਾਜਪਾ ਕਿਸਾਨ ਮੋਰਚਾ ਦੇ ਅਹੁਦੇਦਾਰ ਮੌਜੂਦ ਸਨ।