ਪ੍ਰਧਾਨ ਮੰਤਰੀ ਉਜਵਲ ਯੋਜਨਾ ਅਧੀਨ ਪਿੰਡ ਸਵਾੜਾ ਵਿੱਚ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਇੱਥੋਂ ਦੇ ਨਜ਼ਦੀਕੀ ਪਿੰਡ ਸਵਾੜਾ ਵਿਖੇ ਲਾਂਡਰਾਂ ਇੰਡੇਨ ਗੈਸ ਏਜੰਸੀ ਵੱਲੋਂ ਗੁਰਦਰਸ਼ਨ ਸਿੰਘ ਮਾਵੀ ਦੇ ਸਹਿਯੋਗ ਨਾਲ ਪਿੰਡ ਸਵਾੜਾ ਵਿੱਚ 42 ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਪਰਜੀਤ ਸਿੰਘ ਮੈਨੇਜਰ ਲਾਂਡਰਾਂ ਇੰਡੇਨ ਗੈਸ ਏਜੰਸੀ ਨੇ ਸ਼ਿਰਕਤ ਕੀਤੀ। ਇਸ ਮੌਕੇ ’ਤੇ ਹਾਜਰ ਲਾਂਡਰਾਂ ਗੈਸ ਏਜੰਸੀ ਦੇ ਮਾਲਕ ਅਸ਼ੀਸ਼ ਵੈਦ ਨੇ ਦੱਸਿਆ ਹੈ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਵਲੰਟੀਅਰ ਲਗਾ ਕੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੇ ਡਾਕੂਮੈਂਟ ਇਕੱਠੇ ਕੀਤੇ ਗਏ। ਜਿਸ ਵਿੱਚ ਪਿੰਡ ਸਵਾੜਾ ਦੇ ਵਸਨੀਕ ਗੁਰਦਰਸ਼ਨ ਸਿੰਘ ਮਾਵੀ ਵੱਲੋਂ ਕੁਨੈਕਸ਼ਨਾ ਦੇ ਫਾਰਮ ਇਕੱਠੇ ਕੀਤੇ ਗਏ।
ਇਸ ਮੌਕੇ ਲਾਂਡਰਾਂ ਗੈਸ ਏਜੰਸੀ ਦੇ ਮੈਨੇਜਰ ਪਰਜੀਤ ਸਿੰਘ ਨੇ ਦੱਸਿਆ ਹੈ ਕਿ ਇਸ ਸਕੀਮ ਤਹਿਤ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਜਲਦੀ ਹੀ ਪਿੰਡ ਵਿੱਚ ਕੈਂਪ ਲਗਾ ਕੇ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਇਸ ਮੌਕੇ ਗੁਰਦਰਸ਼ਨ ਸਿੰਘ ਮਾਵੀ ਵੱਲੋਂ ਲੋਕਾਂ ਨੂੰ ਗੈਸ ਕੁਨੈਕਸ਼ਨ ਸੇਫ਼ਟੀ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੁਰਦਰਸ਼ਨ ਸਿੰਘ ਮਾਵੀ ਵੱਲੋਂ ਵੀ ਆਪਣੇ ਵਿਚਾਰ ਸਾਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਆਪੋ-ਆਪਣੇ ਪੱਧਰ ’ਤੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਯਤਨ ਕਰਨੇ ਚਾਹੀਦੇ ਅਤੇ ਨਾਲ ਹੀ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਸਰਕਾਰ ਵੱਲੋਂ ਚਲਾਏ ਜਾਂਦੇ ਪ੍ਰੋਗਰਾਮਾਂ ਲਈ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਪੰਚਾਇਤੀ ਮੈਂਬਰ ਰਣਜੋਧ ਸਿੰਘ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ ਨੰਬਰਦਾਰ ਅਤੇ ਪੰਮ ਮਾਵੀ, ਸੁੱਖਾ ਗਿੱਲ, ਰਘਵੀਰ ਸਿੰਘ, ਅਮਰ ਸਿੰਘ, ਮਨਪ੍ਰੀਤ ਗਿੱਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…