Share on Facebook Share on Twitter Share on Google+ Share on Pinterest Share on Linkedin ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਭੁੱਖ ਹੜਤਾਲ 7ਵੇਂ ਦਿਨ ਵਿੱਚ ਦਾਖ਼ਲ ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਾਂ ਨੇ ਬੂਟ ਪਾਲਸ ਕਰਕੇ ਕੀਤਾ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵੱਲੋਂ ਟੀਕਾਕਰਨ ਦਾ ਬਾਈਕਾਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਇਨੀਂ ਦਿਨੀਂ ਰੋਸ ਮੁਜ਼ਾਹਰੇ ਅਤੇ ਧਰਨਿਆਂ ਦੀ ਰਾਜਧਾਨੀ ਬਣ ਕੇ ਰਹਿ ਗਿਆ ਹੈ। ਮੁਹਾਲੀ ਵਿੱਚ ਸਥਿਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਆਪਣੇ ਹੱਕਾਂ ਲਈ ਹੜਤਾਲ ’ਤੇ ਹਨ। ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ਦੇ ਸੱਤਵੇਂ ਦਿਨ ਬੁੱਧਵਾਰ ਨੂੰ ਭੁੱਖ ਹੜਤਾਲ ਜਾਰੀ ਰਹੀ। ਅੱਜ ਸਾਥੀ ਸੁਖਜੀਤ ਸਿੰਘ ਪਟਿਆਲਾ, ਸੁਰਜੀਤ ਸਿੰਘ ਫਿਰੋਜ਼ਪੁਰ, ਮਨੀ ਸੰਗਰੂਰ, ਬਲਜੀਤ ਸਿੰਘ ਫਿਰੋਜ਼ਪੁਰ, ਜਨਕੋ ਰਾਣੀ ਫਾਜ਼ਿਲਕਾ ਭੁੱਖ ਹੜਤਾਲ ’ਤੇ ਬੈਠੇ। ਦਿਨ ਪ੍ਰਤੀ ਦਿਨ ਬੇਰੁਜ਼ਗਾਰ ਅਧਿਆਪਕਾਂ ਦਾ ਰੋਹ ਵਧਦਾ ਜਾ ਰਿਹਾ ਹੈ। ਅੱਜ ਵੀ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਸਿੱਖਿਆ ਬੋਰਡ ਦੇ ਬਾਹਰ ਮੁੱਖ ਸੜਕ ’ਤੇ ਆਉਂਦੇ ਜਾਂਦੇ ਰਾਹਗੀਰਾਂ ਤੋਂ ਭੀਖ ਮੰਗ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ। ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਨਰਲ ਸਕੱਤਰ ਹਰਮਨਦੀਪ ਸਿੰਘ, ਪ੍ਰੈਸ ਸਕੱਤਰ ਸੋਨੂੰ ਬਾਲੀਆ ਨੇ ਸਿੱਖਿਆ ਸਕੱਤਰ ਨੇ ਅੱਜ ਬਾਅਦ ਦੁਪਹਿਰ 4 ਵਜੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ। ਇਸ ਮਗਰੋਂ 5 ਵਜੇ ਮੀਟਿੰਗ ਕਰਨ ਲਈ ਕਹਿ ਪ੍ਰੰਤੂ ਬੇਰੁਜ਼ਗਾਰ ਅਧਿਆਪਕ ਸਾਢੇ 6 ਵਜੇ ਤੱਕ ਇੰਤਜ਼ਾਰ ਕਰਦੇ ਰਹੇ। ਇਸ ਉਪਰੰਤ ਸੁਨੇਹਾ ਲਾਇਆ ਗਿਆ ਕਿ ਮੀਟਿੰਗ ਭਲਕੇ ਬਾਅਦ ਦੁਪਹਿਰ 3 ਵਜੇ ਕੀਤੀ ਜਾਵੇਗੀ। ਉਨ੍ਹਾਂ ਸਿੱਖਿਆ ਸਕੱਤਰ ਤੇ ਪੰਜਾਬ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਕਾਰਨ ਸੋਮਵਾਰ ਨੂੰ ਬੀਏ, ਈਟੀਟੀ ਟੈੱਟ ਪਾਸ ਸਾਥੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਿਸ ਕਾਰਨ ਆਯੋਗ ਕਰਾਰ ਦਿੱਤੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇੰਝ ਹੀ ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਬੁੱਧਵਾਰ ਨੂੰ ਵੀ ਜਾਰੀ ਰਿਹਾ। ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਸੜਕ ਕਿਨਾਰੇ ਬੈਠ ਕੇ ਲੋਕਾਂ ਦੇ ਬੂਟ ਪਾਲਸ ਕਰਕੇ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਹੀਂ ਮੰਨੀਆਂ ਤਾਂ ਉਹ ਗੁਪਤ ਐਕਸ਼ਨ ਕਰਨ ਲਈ ਮਜਬੂਰ ਹੋਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਦੀ ਜ਼ਿੰਮੇਵਾਰੀ ਵਿਭਾਗ ਅਤੇ ਸਰਕਾਰ ਦੀ ਹੋਵੇਗੀ। ਉਧਰ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵੀ ਇਨਸਾਫ਼ ਪ੍ਰਾਪਤ ਲਈ ਹੜਤਾਲ ਹੈ। ਯੂਨੀਅਨ ਦੀ ਸੂਬਾ ਕਨਵੀਨਰ ਨਰਿੰਦਰ ਕੌਰ ਅਤੇ ਕਿਰਨਜੀਤ ਕੌਰ ਅੱਜ ਮਹਿਲਾ ਕਰਮਚਾਰਨਾਂ ਵੱਲੋਂ ਟੀਕਾਕਰਨ ਦਾ ਮੁਕੰਮਲ ਬਾਈਕਾਟ ਕੀਤਾ ਗਿਆ। ਜਾਣਕਾਰੀ ਅਨੁਸਾਰ ਹਰੇਕ ਬੁੱਧਵਾਰ ਨੂੰ ਸਰਕਾਰੀ ਹਸਪਤਾਲਾਂ ਵਿੱਚ ਛੋਟੇ ਬੱਚਿਆਂ ਨੂੰ ਪੋਲਿਓ ਤੇ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਰਿਪੋਰਟਾਂ ਦਾ ਬਾਈਕਾਟ ਜਾਰੀ ਰਹੇਗਾ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ