ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ, ਚੱਕਾ ਜਾਮ

ਮੁਹਾਲੀ ਪੁਲੀਸ ਨੇ ਹਿਰਾਸਤ ਵਿੱਚ ਬੇਰੁਜ਼ਗਾਰ ਅਧਿਆਪਕ, ਸ਼ਾਮ ਨੂੰ ਕੀਤੇ ਰਿਹਾਅ

ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਵੱਲੋਂ ਥਾਣੇ ਬਾਹਰ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਪੰਜਾਬ ਦੇ ਮੁੱਖ ਗੇਟ ਦੇ ਬਾਹਰ ਬੀਤੀ 17 ਜੂਨ ਤੋਂ ਲੜੀਵਾਰ ਧਰਨੇ ’ਤੇ ਬੈਠੇ ਗਏ ਰਿਵਾਈਜ਼ ਟੈੱਟ-2011 ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਸੂਬਾ ਕਨਵੀਨਰ ਇੰਦਰਪਾਲ ਕੌਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਸਿੱਖਿਆ ਬੋਰਡ\ਪੁੱਡਾ ਲਾਲ ਬੱਤੀ ਚੌਕ ’ਤੇ ਚੱਕਾ ਜਾਮ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀ ਬੀਬੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਦਾ ਪਾਰਾ ਹੋਰ ਜ਼ਿਆਦਾ ਵੱਧ, ਉਧਰ, ਆਮ ਆਦਮੀ ਪਾਰਟੀ (ਆਪ) ਦੀ ਆਗੂ ਅਨਮੋਲ ਗਗਨ ਮਾਨ ਨੇ ਵੀ ਧਰਨੇ ਵਿੱਚ ਸ਼ਿਰਕਤ ਕੀਤੀ ਅਤੇ ਪਾਰਟੀ ਵੱਲੋਂ ਸਮਰਥਨ ਦੇਣ ਦਾ ਐਲਾਨ ਕਰਦਿਆਂ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਥਾਣੇ ਦਾ ਘਿਰਾਓ ਕਰਨ ਦਾ ਯਤਨ ਕੀਤਾ ਪ੍ਰੰਤੂ ਬਾਅਦ ਪੁਲੀਸ ਨੇ ਗੱਲੀਂ-ਬਾਤੀਂ ਮਾਮਲਾ ਸੁਲਝਾ ਲਿਆ ਅਤੇ ਹਿਰਾਸਤ ਵਿੱਚ ਲਏ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕੀਤਾ ਗਿਆ।
ਇਸ ਮੌਕੇ ਬੀਬੀ ਇੰਦਰਪਾਲ ਕੌਰ ਅਤੇ ਅਮਰਪ੍ਰੀਤ ਕੌਰ ਨੇ ਕਿਹਾ ਕਿ ਰਿਵਾਈਜ਼ ਪੀਐਸ ਟੈੱਟ2011 ਮੈਰਿਟ ਹੋਲਡਰ 3442 ਅਤੇ 5178 ਯੂਨੀਅਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਸਿੱਖਿਆ ਭਵਨ ਦੇ ਸਾਹਮਣੇ ਪੱਕਾ ਮੋਰਚਾ ਲਗਾ ਕੇ ਧਰਨਾ ਦਿੱਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਨੌਕਰੀਆਂ ਦਿੱਤੀਆਂ ਜਾਣ। ਇਸ ਮੌਕੇ ਗੁਰਪਿੰਦਰ ਸਿੰਘ, ਸੁਖਜਿੰਦਰ ਸਿੰਘ, ਪ੍ਰਿਤਪਾਲ ਕੌਰ, ਹਰਪ੍ਰੀਤ ਕੌਰ ਅਤੇ ਹੋਰ ਮੌਜੂਦ ਸਨ। ਉਨ੍ਹਾਂ ਮੰਗ ਕੀਤੀ ਕਿ ਹਾਈ ਕੋਰਟ ਵੱਲੋਂ ਰਿਜ਼ਰਵ ਕੀਤੀਆਂ ਸੀਟਾਂ ’ਤੇ ਉਨ੍ਹਾਂ ਦੀ ਤੁਰੰਤ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…