nabaz-e-punjab.com

ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ 5ਵੇਂ ਦਿਨ ਵਿੱਚ ਦਾਖ਼ਲ, ਗਰਮੀ ਕਾਰਨ ਕਾਰਨ ਧਰਨੇ ’ਤੇ ਬੈਠੀ ਲੜਕੀ ਬੇਹੋਸ

ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਧਰਨੇ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਦੀ ਸੁਣੀ ਗੱਲ, ਮੁੱਖ ਮੰਤਰੀ ਨਾਲ ਗੱਲ ਕਰਵਾਉਣ ਦਾ ਦਿੱਤਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸੋਹਾਣਾ ਸਥਿਤ ਪਾਣੀ ਦੀ ਟੈਂਕੀ ’ਤੇ ਚੜੇ ਬੀਐਡ ਬੇਰੁਜ਼ਗਾਰ ਟੈੱਟ ਤੇ ਸਬਜੈਕਟ ਪਾਸ ਯੂਨੀਅਨ ਦੇ ਪੰਜ ਮੈਂਬਰਾਂ ਵਰਿੰਦਰਜੀਤ ਕੌਰ ਨਾਭਾ, ਹਰਵਿੰਦਰ ਸਿੰਘ ਮਲੇਰਕੋਟਲਾ, ਸਤਨਾਮ ਸਿੰਘ ਦਸੂਹਾ, ਵਿਜੇ ਕੁਮਾਰ ਨਾਭਾ ਅਤੇ ਹਰਦੀਪ ਸਿੰਘ ਭੀਖੀ ਦਾ ਮਰਨ ਵਰਤ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਉਂਜ ਪ੍ਰਦਰਸ਼ਨਕਾਰੀਆਂ ਦਾ ਧਰਨਾ ਐਤਵਾਰ ਨੂੰ 5ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਅੱਤ ਦੀ ਪੈ ਰਹੀ ਗਰਮੀ ਕਾਰਨ ਇੱਕ ਲੜਕੀ ਰੇਨੂ ਲੁਧਿਆਣਾ ਅਚਾਨਕ ਬੇਹੋਸ਼ ਹੋ ਗਈ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਇਸੇ ਦੌਰਾਨ ਮੁਹਾਲੀ ਤੋਂ ਕਾਂਗਰਸੀ ਪਾਰਟੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਧਰਨੇ ਵਿੱਚ ਸ਼ਿਰਕਤ ਕਰਕੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਐਮਐਲਏ ਨੇ ਯੂਨੀਅਨ ਆਗੂਆਂ ਨੂੰ ਆਪਣੀ ਹੜਤਾਲ ਸਮਾਪਤ ਕਰਕੇ ਟੈਂਕੀ ਤੋਂ ਥੱਲੇ ਉਤਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਇਸ ਸਬੰਧੀ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤਾਲਮੇਲ ਕਰਨਗੇ। ਲੇਕਿਨ ਪ੍ਰਦਰਸ਼ਨਕਾਰੀਆਂ ਨੇ ਇੱਕਸੁਰ ਵਿੱਚ ਆਖਿਆ ਕਿ ਜਦੋਂ ਤੱਕ ਉਨ੍ਹਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸਰਕਾਰ ਹਾਮੀ ਨਹੀਂ ਭਰਦੀ ਜਾਂ ਸਰਕਾਰ ਲਿਖਤੀ ਰੂਪ ਵਿੱਚ ਕੋਈ ਭਰੋਸਾ ਨਹੀਂ ਦਿੰਦੀ ਉਦੋਂ ਤੱਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…