nabaz-e-punjab.com

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੈਪਟਨ ਸਰਕਾਰ ਵਿਰੁੱਧ ਏਅਰਪੋਰਟ ਰੋਡ ’ਤੇ ਚੱਕਾ ਜਾਮ

ਕੈਪਟਨ ਸਰਕਾਰ ਦੇ ਨੁਮਾਇੰਦਿਆਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ: ਯੂਨੀਅਨ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ
ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਸਥਿਤ ਪਾਣੀ ਦੀ ਟੈਂਕੀ ’ਤੇ ਚੜੇ ਅਤੇ ਟੈਂਕੀ ਦੇ ਥੱਲੇ ਬੇਰੁਜ਼ਗਾਰ ਬੀਐਡ ਟੈਟ ਅਤੇ ਸਬਜੈਕਟ ਪਾਸ ਅਧਿਆਪਕਾਂ ਦਾ ਧਰਨਾ ਐਤਵਾਰ ਨੂੰ 33ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਯੂਨੀਅਨ ਆਗੂਆਂ ਪੂਨਮ ਰਾਣੀ ਰਾਜਵੰਤ ਕੌਰ, ਯਾਦਵਿੰਦਰ ਸਿੰਘ ਲਾਲੀ ਅਤੇ ਰਾਣਾ ਧੀਮਾਨ ਨੇ ਕਿਹਾ ਕਿ ਭਾਵੇਂ ਬੀਤੇ ਕੱਲ੍ਹ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵੜਦ ਨੂੰ ਬੜੇ ਧਿਆਨ ਨਾਲ ਸੁਣਿਆ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਵੀ ਭਰੋਸਾ ਦਿੱਤਾ ਗਿਆ ਹੈ, ਪ੍ਰੰਤੂ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਸਗੋਂ ਆਪਣਾ ਰੁਜ਼ਗਾਰ ਦਾ ਹੱਕ ਲੈਣ ਤੱਕ ਧਰਨੇ ’ਤੇ ਡਟੇ ਰਹਿਣਗੇ। ਉਨ੍ਹਾਂ ਨੂੰ ਭਾਵੇਂ ਕਿੰਨੀਆਂ ਵੀ ਅੌਕੜਾਂ ਦਾ ਸਾਹਮਣਾ ਕਿਉਂ ਨਾ ਕਰਨਾ ਪਵੇ, ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਉਹ ਹੁਣ ਸਰਕਾਰ ਅਤੇ ਸਿਆਸੀ ਲੀਡਰਾਂ ਦੇ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ ਅਤੇ ਆਪਣੇ ਹੱਕਾਂ ਦੀ ਪੂਰਤੀ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀ ਹੋਰ ਕਠਣ ਪ੍ਰੀਖਿਆ ਨਾ ਲਵੇ ਅਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨਿਯੁਕਤੀ ਪੱਤਰ ਦੇ ਕੇ ਨੌਕਰੀ ਮੁਹੱਈਆ ਕਰਵਾਈ ਜਾਵੇ।
ਇਸ ਮੌਕੇ ਟੈਂਕੀ ਤੇ ਬੈਠੇ ਪ੍ਰਵੀਨ ਰਾਣੀ, ਬਰਜਿੰਦਰ ਕੌਰ ਨਾਭਾ, ਹਰਵਿੰਦਰ ਸਿੰਘ, ਵਿਜੈ ਕੁਮਾਰ ਤੇ ਸਤਨਾਮ ਸਿੰਘ ਨੇ ਕਿਹਾ ਕਿ ਉਹ ਰੁਜਗਾਰ ਸਬੰਧੀ ਨਿਯੁਕਤੀ ਪੱਤਰ ਲੈ ਕੇ ਹੀ ਥੱਲੇ ਉਤਰਣਗੇ ਅਤੇ ਇਸ ਲਈ ਭਾਵੇਂ ਹੋਰ ਕਿੰਨੇ ਦਿਨ ਟੈਂਕੀ ’ਤੇ ਬੈਠਣਾ ਪਵੇ। ਉਹ ਟੱਸ ਤੋਂ ਮੱਸ ਨਹੀਂ ਹੋਣਗੇ। ਜੇਕਰ ਪ੍ਰਸ਼ਾਸਨ ਨੇ ਕੋਈ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜ਼ਿਲ੍ਹਾ ਅਧਿਕਾਰੀਆਂ ਅਤੇ ਸੂਬਾ ਸਰਕਾਰ ਨੂੰ ਇਸ ਦੇ ਭਿਆਨਕ ਸਿੱਟੇ ਭੁਗਤਨ ਲਈ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ। ਇਸ ਧਰਨੇ ਵਿੱਚ ਨੀਲਮ ਫਿਰੋਜਪੁਰ, ਕਿਰਨ ਬਾਲਾ, ਅਨੀਤਾ, ਹਰਗੁਣਜੀਤ ਕੌਰ, ਸੰਦੀਪ ਕੌਰ, ਜੋਤੀ ਬਾਲਾ, ਜਸਵੀਰ ਕੌਰ, ਅਮਨ, ਰਘਵੀਰ ਕੌਰ, ਜਸਵਿੰਦਰ ਕੌਰ, ਦਵਿੰਦਰ ਕੌਰ, ਰਾਜਵੀਰ ਕੌਰ, ਨਿਸ਼ਾ ਰਾਣੀ, ਨੀਰੂ ਬਾਲਾ, ਬੂਟਾ ਸਿੰਘ, ਰਾਕੇਸ਼ ਕੁਮਾਰ, ਲਖਵੀਰ ਸਿੰਘ, ਕੁਲਰਾਜ ਸਿੰਘ, ਬਲਤੇਜ ਸਿੰਘ, ਰਣਧੀਰ ਸਿੰਘ, ਅੰਕਿਤ ਤੇ ਦਲਜੀਤ ਸਿੰਘ ਸਣੇ ਵੱਡੀ ਗਿਣਤੀ ਵਿੱਚ ਧਰਨਾਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…