Nabaz-e-punjab.com

ਬੇਰੁਜ਼ਗਾਰ ਅਧਿਆਪਕਾਂ ਨੇ ਸੜਕਾਂ ’ਤੇ ਭੀਖ ਮੰਗ ਕੇ ਪੰਜਾਬ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਭੁੱਖ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਲਗਾਏ ਪੱਕੇ ਧਰਨੇ ਦੇ ਚੌਥੇ ਦਿਨ ਭੁੱਖ ਹੜਤਾਲ ਜਾਰੀ ਰਹੀ। ਅੱਜ ਅੰਗਹੀਣ ਰੀਤੂ ਬਾਲਾ ਫਿਰੋਜ਼ਪੁਰ, ਨੀਲਮ ਦੇਵੀ ਮਾਨਸਾ, ਜਨਕੋ ਰਾਣੀ ਫਾਜ਼ਿਲਕਾ, ਪ੍ਰਤਾਪ ਸਿੰਘ ਬਾਠ ਮੋਗਾ ਅਤੇ ਗਗਨਦੀਪ ਸਿੰਘ ਮਾਨਸਾ ਭੁੱਖ ਹੜਤਾਲ ’ਤੇ ਬੈਠੇ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀ ਕੁੜੀਆਂ ਨੇ ਆਪਣੇ ਹੱਥਾਂ ਵਿੱਚ ਖਾਲੀ ਪਲੇਟਾਂ ਫੜ ਕੇ ਮੁੱਖ ਸੜਕ ’ਤੇ ਆਉਂਦੇ ਜਾਂਦੇ ਰਾਹਗੀਰਾਂ ਤੋਂ ਭੀਖ ਮੰਗ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਅਤੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਉਨ੍ਹਾਂ ਮੁਹਾਲੀ ਪ੍ਰਸ਼ਾਸਨ ਖ਼ਿਲਾਫ਼ ਵੀ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਹੜਤਾਲ ’ਤੇ ਬੈਠਿਆਂ ਨੂੰ ਚਾਰ ਦਿਨ ਬੀਤ ਚੁੱਕੇ ਹਨ ਪ੍ਰੰਤੂ ਹੁਣ ਤੱਕ ਕਿਸੇ ਅਧਿਕਾਰੀ ਨੇ ਸਾਰ ਨਹੀਂ ਲਈ।
ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਨਰਲ ਸਕੱਤਰ ਹਰਮਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਸੋਨੂੰ ਬਾਲੀਆ ਨੇ ਕਿਹਾ ਕਿ ਅੰਗਹੀਣ ਅਤੇ ਸੁਤੰਤਰਤਾ ਸੈਨਾਨੀ ਕੋਟੇ ਦੀਆਂ 161 ਅਸਾਮੀਆਂ ’ਤੇ ਜ਼ਬਰਦਸਤੀ ਗਰੈਜੂਏਸ਼ਨ ਦੀ ਸ਼ਰਤ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਗਰੈਜੂਏਸ਼ਨ ਦੀ ਸ਼ਰਤ ਨੂੰ ਸੋਧ ਕੇ ਤਤਕਾਲੀ ਫੈਸਲੇ ਮੁਤਾਬਕ ਬਾਰ੍ਹਵੀਂ ਈਟੀਟੀ ਟੈੱਟ ਪਾਸ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇ ਅਤੇ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਨੋਟੀਫਿਕੇਸ਼ਨ 12ਵੀਂ ਬੇਸ ਤੁਰੰਤ ਜਾਰੀ ਕੀਤਾ ਜਾਵੇ, ਪੰਜਾਬ ਵਿੱਚ ਆਈਟੀਟੀ ਅਧਿਆਪਕਾਂ ਦੀਆ ਖਾਲੀ ਪਈਆਂ 12 ਹਜ਼ਾਰ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਅਧਿਕਾਰੀਆਂ ਨੇ ਉਨ੍ਹਾਂ ਦੀ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਹੋਰਨਾਂ ਮੁਲਾਜ਼ਮਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਜਨ ਅੰਦੋਲਨ ਵਿੱਢਿਆ ਜਾਵੇਗਾ। ਬੇਰੁਜ਼ਗਾਰ ਅਧਿਆਪਕਾਂ ਨੇ ਗੁਪਤ ਐਕਸ਼ਨ ਕਰਨ ਦੀ ਧਮਕੀ ਦਿੰਦਿਆਂ ਕਿਹਾ ਕਿ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਪੰਜਾਬ ਸਰਕਾਰ ਅਤੇ ਸਿੱਖਿਆ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…