nabaz-e-punjab.com

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਏਅਰਪੋਰਟ ਸੜਕ ਕਿਨਾਰੇ ਭੁੱਖ ਹੜਤਾਲ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਬੇਰੁਜਗਾਰ ਬੀ ਐਡ ਟੈਟ ਅਤੇ ਸਬਜੈਕਟ ਪਾਸ ਅਧਿਆਪਕ ਯੂਨੀਅਨ ਵੱਲੋਂ ਸਰਕਾਰੀ ਨੌਕਰੀਆਂ ਲੈਣ ਲਈ ਕੀਤਾ ਜਾ ਰਿਹਾ ਸੰਘਰਸ਼ ਜਾਰੀ ਹੈ। ਅੱਜ ਇਸ ਯੂਨੀਅਨ ਦੇ ਪਾਣੀ ਵਾਲੀ ਟੈਂਕੀ ਉਪਰ ਚੜੇ ਬੇਰੁਜ਼ਗਾਰਾਂ ਨੇ ਪਾਣੀ ਵਾਲੀ ਟੈਂਕੀ ਉਪਰ ਹੀ ਅਤੇ ਟੈਂਕੀ ਹੇਠਾਂ ਧਰਨੇ ਉਪਰ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਹੇਠਾਂ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਅੱਜ ਭੁੱਖ ਹੜਤਾਲ ਉਪਰ ਯੂਨੀਅਨ ਦੀ ਸੂਬਾਈ ਪ੍ਰਧਾਨ ਮੈਡਮ ਪੂਨਮ ਰਾਣੀ, ਮੈਡਮ ਕਸ਼ਮੀਰ ਕੌਰ, ਮੈਡਮ ਗਗਨਦੀਪ ਕੌਰ, ਦਲਜੀਤ ਸਿੰਘ ਅਤੇ ਸ਼ੰਕਰ ਨੇ ਭੁੱਖ ਹੜਤਾਲ ਕਰ ਦਿੱਤੀ। ਧਰਨੇ ਉੱਤੇ ਬੈਠੇ ਬੇਰੁਜਗਾਰ ਅਧਿਆਪਕਾਂ ਨੇ ਕਿਹਾ ਕਿ ਅੱਜ ਕੋਈ ਵੀ ਸਰਕਾਰੀ ਅਧਿਕਾਰੀ ਉਨ੍ਹਾਂ ਨਾਲ ਗੱਲਬਾਤ ਕਰਨ ਨਹੀਂ ਆਇਆ। ਉਹਨਾਂ ਕਿਹਾ ਕਿ ਸਰਕਾਰੀ ਨੌਕਰੀਆਂ ਲੈਣ ਤੱਕ ਭੁੱਖ ਹੜਤਾਲ ਜਾਰੀ ਰਹੇਗੀ।
ਇਸੇ ਦੌਰਾਨ ਡੈਮੋਕਰੇਟਿਕ ਸਵਰਾਜ ਪਾਰਟੀ ਦੇ ਪ੍ਰਧਾਨ ਪ੍ਰੋ. ਮਨਜੀਤ ਸਿੰਘ, ਜਨਰਲ ਸੈਕਟਰੀ ਹਰਬੰਸ ਸਿੰਘ ਢੋਲੇਵਾਲ, ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਮਾਸਟਰ ਗੁਰਚਰਨ ਸਿੰਘ ਕੁੰਭੜਾ ਅਤੇ ਈਟੀਟੀ ਟੈਸਟ ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਸਲਿੰਦਰ ਕੰਬੋਜ, ਜਸ਼ਨ ਕੰਬੋਜ, ਪ੍ਰਦੀਪ ਨੀਟੂ ਅਤੇ ਤਨੁਜ ਨੇ ਯੂਨੀਅਨ ਦਾ ਹਰ ਪੱਖੋਂ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਮੇਘਾ ਖੰਨਾ, ਤੇਜਿੰਦਰ ਸਿੰਘ, ਰਾਜਵੰਤ ਕੌਰ ਢਿੱਲੋਂ ਅਤੇ ਗੁਰਮੀਤ ਕੌਰ ਨੇ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯਾਦਵਿੰਦਰ ਸਿੰਘ ਲਾਲੀ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਦਵਿੰਦਰ ਕੌਰ, ਮੋਨਿਕਾ, ਮੀਨਾ ਰਾਣੀ, ਗੁਰਦੀਪ ਕੌਰ, ਅਮਨਦੀਪ ਕੌਰ, ਬਲਜੀਤ ਕੌਰ, ਮਨਪ੍ਰੀਤ ਕੁਰਾਲੀ, ਮੁਕੇਸ਼ ਬਾਂਸਲ, ਬੀਕਾ ਬੋਹਾ, ਅਮਿਤ ਕੁਮਾਰ, ਭਗਤ ਸਿੰਘ, ਜਸਵੀਰ ਸਿੰਘ, ਰਾਜੇਸ਼ ਸਿੰਘ, ਤਰਸੇਮ ਸਿੰਘ, ਲਖਵਿੰਦਰ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ, ਸੁਖਪਾਲ ਸਿੰਘ ਤੇ ਪ੍ਰਭਜੋਤ ਸਿੰਘ ਸਣੇ ਵੱਲੀ ਗਿਣਤੀ ਵਿੱਚ ਧਰਨਾਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…