Nabaz-e-punjab.com

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਭੁੱਖ ਹੜਤਾਲ ਨੌਵੇਂ ਦਿਨ ਵਿੱਚ ਦਾਖ਼ਲ

ਸਿੱਖਿਆ ਸਕੱਤਰ ’ਤੇ ਧਰਨਾਕਾਰੀਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਵਾਰ ਵਾਰ ਮੁਕਰਨ ਦਾ ਦੋਸ਼, ਬੇਰੁਜ਼ਗਾਰ ਅਧਿਆਪਕਾਂ ’ਚ ਰੋਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ਦੇ ਨੌਵੇਂ ਦਿਨ ਭੁੱਖ ਹੜਤਾਲ ਜਾਰੀ ਰਹੀ। ਅੱਜ ਅਮਿਤ ਕੰਬੋਜ ਫਾਜ਼ਿਲਕਾ, ਨਵਨੀਤ ਸਿੰਘ ਬਰਨਾਲਾ, ਸੁਖਜੀਤ ਕੌਰ ਤੇ ਮਨਦੀਪ ਕੌਰ ਦੋਵੇਂ ਵਾਸੀ ਮਾਨਸਾ ਅਤੇ ਬਲਵਿੰਦਰ ਸਿੰਘ ਰੂਪਨਗਰ ਭੁੱਖ ਹੜਤਾਲ ’ਤੇ ਬੈਠੇ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਨਰਲ ਸਕੱਤਰ ਹਰਮਨਦੀਪ ਸਿੰਘ, ਪ੍ਰੈਸ ਸਕੱਤਰ ਸੋਨੂੰ ਬਾਲੀਆ, ਨੇ ਦੱਸਿਆ ਕਿ ਸਿੱਖਿਆ ਭਵਨ ਦੇ ਦੋਵੇਂ ਗੇਟ ਬੰਦ ਕਰਕੇ ਕੀਤੀ ਘੇਰਾਬੰਦੀ ਦੌਰਾਨ ਮੁਹਾਲੀ ਦੇ ਇਕ ਡੀਐਸਪੀ ਨੇ ਸਿੱਖਿਆ ਸਕੱਤਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਗੇਟ ਖੁਲ੍ਹਵਾਏ ਗਏ ਸੀ ਲੇਕਿਨ ਦੋ ਤਿੰਨ ਦਿਨਾਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਮੀਟਿੰਗ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਅਧਿਕਾਰੀ ਨੇ ਪਹਿਲਾਂ ਸਵੇਰੇ 10 ਵਜੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਜਦੋਂ ਬੇਰੁਜ਼ਗਾਰ ਅਧਿਆਪਕ ਮੀਟਿੰਗ ਲਈ ਤਿਆਰੀ ਖਿੱਚਣ ਲੱਗੇ ਤਾਂ ਉਨ੍ਹਾਂ ਨੂੰ ਸੁਨੇਹਾ ਲਾਇਆ ਗਿਆ ਕਿ ਮੀਟਿੰਗ ਸ਼ਾਮ ਨੂੰ 7 ਵਜੇ ਹੋਵੇਗੀ ਲੇਕਿਨ ਖ਼ਬਰ ਲਿਖੇ ਜਾਣ ਤੱਕ ਕੋਈ ਮੀਟਿੰਗ ਨਹੀਂ ਹੋਈ। ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਉਹ ਜਲਦੀ ਹੀ ਕੋਈ ਗੁਪਤ ਐਕਸ਼ਨ ਕਰਨਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ, ਸਿੱਖਿਆ ਮੰਤਰੀ ਅਤੇ ਸਿੱਖਿਆ ਅਧਿਕਾਰੀ ਜ਼ਿੰਮੇਵਾਰ ਹੋਣਗੇ। ਇਸ ਮੌਕੇ ਗੁਰਜੰਟ ਸਿੰਘ, ਗੁਰਸਿਮਰਤ ਸਿੰਘ, ਸੁਰਿੰਦਰ ਸਿੰਘ ਅਬੋਹਰ, ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਸਿੰਘ ਕੋਟਕਪੁਰਾ ਅਤੇ ਰੁਪਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…