Nabaz-e-punjab.com

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਾਂ ਵੱਲੋਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਸੈਕਟਰ-68 ਸਥਿਤ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਅਤੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਪਿਛਲੇ 3 ਮਹੀਨਿਆਂ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ ਲੇਕਿਨ ਹੁਣ ਤੱਕ ਸੂਬਾ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਦੀ ਸਾਰ ਨਹੀਂ ਲਈ।
ਧਰਨੇ ’ਤੇ ਬੈਠੇ ਡਿਪਲੋਮਾ ਹੋਲਡਰਾਂ ਦਾ ਕਹਿਣਾ ਹੈ ਕਿ ਪਸ਼ੂ ਪਾਲਣ ਵਿਭਾਗ ਵਿੱਚ ਸੈਂਕੜੇ ਅਸਾਮੀਆਂ ਖਾਲੀ ਪਈਆਂ ਹਨ। ਪਸ਼ੂ ਵਿਭਾਗ ਅਤੇ ਹਸਪਤਾਲਾਂ ਵਿੱਚ 1 ਵੈਟਰਨਰੀ ਇੰਸਪੈਕਟਰ ਨੂੰ 3-3 ਸਟੇਸ਼ਨਾਂ ਦਾ ਕੰਮ ਸੌਂਪਿਆ ਗਿਆ ਹੈ ਜਦੋਂਕਿ ਦੂਜੇ ਪਾਸੇ ਵਿਭਾਗ ਵਿੱਚ 582 ਗੈਰ ਯੋਗਤਾ ਪ੍ਰਾਪਤ ਕਰਮਚਾਰੀ ਕੰਮ ਕਰ ਰਹੇ ਹਨ ਅਤੇ 650 ਯੋਗਤਾ ਪ੍ਰਾਪਤ ਵੈਟਰਨਰੀ ਡਿਪਲੋਮਾ ਹੋਲਡਰ ਬੇਰੁਜ਼ਗਾਰ ਘੁੰਮ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀ ਪੱਕੀ ਭਰਤੀ ਕਰਕੇ ਖਾਲੀ ਅਸਾਮੀਆਂ ਨੂੰ ਭਰਿਆ ਜਾਵੇ।
ਧਰਨੇ ਨੂੰ ਦਲਬੀਰ ਸਿੰਘ, ਪਰਮਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਕਰਦੀ, ਉਦੋਂ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਮੁਲਾਜ਼ਮ ਜਥੇਬੰਦੀਆਂ ਦਾ ਸਮਰਥਨ ਹਾਸਲ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…