Nabaz-e-punjab.com

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਾਂ ਨੇ ਧਰਨੇ ਦੇ 13ਵੇਂ ਦਿਨ ਭੁੱਖ ਹੜਤਾਲ ਸ਼ੁਰੂ

ਸੜਕ ਕਿਨਾਰੇ ਬੈਠ ਕੇ ਲੋਕਾਂ ਦੇ ਬੂਟ ਪਾਲਸ ਕਰਕੇ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ:
ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ ਡਾਇਰੈਕਟਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 13ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਵਰ੍ਹਦੇ ਮੀਂਹ ਵਿੱਚ ਪ੍ਰਦਰਸ਼ਨਕਾਰੀਆਂ ਨੇ ਆਪਣਾ ਸੰਘਰਸ਼ ਤੇਜ਼ ਕਰਦਿਆਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਪਹਿਲੇ ਦਿਨ ਐਸੋਸੀਏਸ਼ਨ ਦੋ ਮੈਂਬਰ ਅਨੁਰਾਗ ਅਤੇ ਸਚਿਨ ਭੁੱਖ ਹੜਤਾਲ ’ਤੇ ਬੈਠੇ
ਯੂਨੀਅਨ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਇਕ ਪਾਸੇ ਸਰਕਾਰ ਘਰ-ਘਰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮੈਗਾ ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਆਪਣੇ ਹੱਕਾਂ ਲਈ ਸੜਕਾਂ ’ਤੇ ਧਰਨਿਆਂ ’ਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਹੈ। ਜਿਸ ਕਾਰਨ ਨੌਜਵਾਨਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮੀਤ ਪ੍ਰਧਾਨ ਦਿਲਬਾਗ ਸਿੰਘ ਅਤੇ ਵਿੱਤ ਸਕੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਅੱਜ ਮੁਹਾਲੀ ਅਤੇ ਚੰਡੀਗੜ੍ਹ ਦੀਆਂ ਸੜਕਾਂ ਕਿਨਾਰੇ ਬੈਠ ਕੇ ਲੋਕਾਂ ਦੇ ਬੂਟ ਪਾਲਸ ਕਰਕੇ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਹੀਂ ਮੰਨੀਆਂ ਤਾਂ ਉਹ ਗੁਪਤ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਦੀ ਜ਼ਿੰਮੇਵਾਰੀ ਵਿਭਾਗ ਅਤੇ ਸਰਕਾਰ ਦੀ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

Punjab Police’s AGTF in joint operation with UP Police arrested two shooters involved in separate sensational murder cases

Punjab Police’s AGTF in joint operation with UP Police arrested two shooters involve…