Nabaz-e-punjab.com

ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਦਾ ਰਾਹ ਡੱਕਣਾ ਮੰਦਭਾਗਾ: ਬੱਬੀ ਬਾਦਲ

ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਛੇਤੀ ਕਰਵਾਈਆਂ ਜਾਣ ਐਸਜੀਪੀਸੀ ਚੋਣਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਦੋਸ਼ ਲਾਇਆ ਹੈ ਕਿ ਸਿੱਖਾਂ ਦੀ ਸਿਰਮੌਰ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ (ਬ) ਦੀ ਕਠਪੁਤਲੀ ਬਣ ਕੇ ਰਹਿ ਗਈ ਅਤੇ ਐਸਜੀਪੀਸੀ ਦੇ ਪ੍ਰਬੰਧਕ ਆਰਐਸਐਸ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਐਸਜੀਪੀਸੀ ਨੂੰ ਇਕ ਸਿਆਸੀ ਪਰਿਵਾਰ ਦੇ ਚੁੰਗਲ ’ਚੋਂ ਆਜ਼ਾਦ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਛੇਤੀ ਕਰਵਾਈਆਂ ਜਾਣ।
ਮੂਲ ਨਾਨਕਸ਼ਾਹੀ ਕਲੰਡਰ ਮੁਤਾਬਕ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਯਾਤਰੀਆਂ ਜਥੇ ਨੂੰ ਅਟਾਰੀ ਰੇਲਵੇ ਸਟੇਸ਼ਨ ਉੱਤੇ ਰੋਕੇ ਜਾਣ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਇਸ ਘਟਨਾਕ੍ਰਮ ਕਰਨ ਲਈ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਅਤੇ ਅਕਾਲੀ-ਭਾਜਪਾ ਗੱਠਜੋੜ ਬਰਾਬਰ ਦੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਅੱਜ ਮੂਲ ਨਾਨਕਸ਼ਾਹੀ ਕਲੰਡਰ ਮੁਤਾਬਕ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਪ੍ਰੰਤੂ ਸ਼੍ਰੋਮਣੀ ਕਮੇਟੀ ਨੂੰ ਇਹ ਸਮਝ ਲੈਣਾ ਚਾਹੀਦਾ ਸੀ ਕਿ ਉੱਥੇ ਜਾਣ ਵਾਲੇ ਸ਼ਰਧਾਲੂ ਸਿੱਖ ਹਨ ਅਤੇ ਉਹ ਬੜੀ ਸ਼ਰਧਾ ਨਾਲ ਪਾਕਿਸਤਾਨ ਵਿੱਚ ਸਥਿਤ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਸੀ। ਜਿਨ੍ਹਾਂ ਦਾ ਅਟਾਰੀ ਸਟੇਸ਼ਨ ’ਤੇ ਰਾਹ ਡੱਕ ਕੇ ਬਜਰ ਗੁਨਾਹ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…