nabaz-e-punjab.com

ਕੈਬਨਿਟ ਸਬ-ਕਮੇਟੀ ਵੱਲੋਂ ਸਮਾਂ ਦੇ ਕੇ ਮੀਟਿੰਗ ਨਾ ਕਰਨਾ ਮੰਦਭਾਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਵੱਖ ਵੱਖ ਆਗੂਆਂ ਨੇ ਕੈਬਨਿਟ ਸਬ ਕਮੇਟੀ ਵਲੋੱ ਸਮਾਂ ਦੇ ਕੇ ਮੀਟਿੰਗ ਨਾ ਕਰਨ ਨੂੰ ਮੰਦਭਾਗਾ ਕਰਾਰ ਦਿਤਾ ਹੈ। ਇਥੇ ਜਾਰੀ ਬਿਆਨ ਵਿੱਚ ਜਨਰਲ ਵਰਗ ਦੀਆਂ ਜਥੇਬੰਦੀਆਂ ਦੇ ਆਗੂਆਂ ਸ਼ਾਮ ਲਾਲ ਸ਼ਰਮਾ, ਰਣਜੀਤ ਸਿੰਘ ਸਿੱਧੂ, ਜਸਵੀਰ ਸਿੰਘ ਗੜਾਂਗ ਅਤੇ ਹੋਰਨਾਂ ਨੇ ਕਿਹਾ ਕਿ ਬੀਤੇ ਦਿਨ ਕੈਬਨਿਟ ਸਬ-ਕਮੇਟੀ ਵੱਲੋੱ ਜਨਰਲ ਵਰਗ ਦੀਆਂ ਮੰਗਾਂ ਸਬੰਧੀ ਜਨਰਲ ਵਰਗ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੀਟਿੰਗ ਸਮੇੱ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੈਂਬਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੈਰ-ਹਾਜਰ ਰਹੇ।
ਉਹਨਾਂ ਕਿਹਾ ਕਿ ਜਾਣ-ਬੁਝ ਕੇ ਅਜਿਹਾ ਕੀਤਾ ਗਿਆ ਹੈ ਤਾਂ ਜੋ ਜਨਰਲ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਮੀਟਿੰਗ ਉਪਰੰਤ ਜਥੇਬੰਦੀਆਂ ਦੇ ਆਗੂਆਂ ਨੇ ਕੈਬਨਿਟ ਸਬ-ਕਮੇਟੀ ਦੇ ਇਕੋ-ਇੱਕ ਹਾਜਰ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮਿਲ ਕੇ ਆਪਣੀ ਨਰਾਜਗੀ ਦਾ ਪ੍ਰਗਟਾਵਾ ਕੀਤਾ। ਇਸ ਉਪਰੰਤ ਜਥੇਬੰਦੀਆਂ ਦੇ ਆ ਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਮਿਲ ਕੇ ਜਨਰਲ ਕੈਟਾਗਿਰੀ ਕਮਿਸ਼ਨ ਨੂੰ ਜਾਣ-ਬੁਝ ਕੇ ਚਾਲੂ ਨਾ ਕਰਨ ਤੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਨਰਲ ਵਰਗ ਨਾਲ ਸਬੰਧਿਤ ਵੱਖ ਵੱਖ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ, ਜਸਵੰਤ ਸਿੰਘ ਬਰਾੜ, ਸਰਬਜੀਤ ਕੌਸ਼ਲ, ਕੁਲਜੀਤ ਸਿੰਘ ਰਟੌਲ, ਗੁਰਦੀਪ ਸਿੰਘ ਟਿਵਾਣਾ, ਹਰਗੁਰਮੀਤ ਸਿੰਘ, ਬਲਬੀਰ ਸਿੰਘ ਫੁਗਲਾਣਾ, ਜਸਵਿੰਦਰ ਸਿੰਘ, ਜਗਦੀਸ਼ ਸਿੰਘ, ਅਸ਼ਵਨੀ ਸ਼ਰਮਾ, ਰਮਨ ਨਹਿਰਾ, ਰਮੇਸ਼ ਸ਼ਰਮਾ, ਜਸਵੀਰ ਸਿੰਘ ਸੰਗਰੂਰ, ਗੁਰਦੀਪ ਸਿੰਘ ਟਿਵਾਣਾ ਮੌਜੂਦ ਸਨ।

Load More Related Articles

Check Also

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਪੰਜਾ…