Share on Facebook Share on Twitter Share on Google+ Share on Pinterest Share on Linkedin ਪਿੰਡ ਜਗਤਪੁਰਾ ਨੇੜੇ ਅਣਪਛਾਤੀ ਲਾਸ਼ ਮਿਲੀ, ਕਤਲ ਦੀ ਸ਼ੰਕਾ, ਦੋ ਦਿਨ ਪੁਰਾਣੀ ਜਾਪਦੀ ਹੈ ਲਾਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ: ਇੱਥੋਂ ਦੇ ਨਜ਼ਦੀਕੀ ਪਿੰਡ ਜਗਤਪੁਰਾ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਪ੍ਰਵਾਸੀ ਮਜਦੂਰ ਦੀ ਬੇਰਹਿਮ ਹੱਤਿਆ ਕਰਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦਾ ਯਤਨ ਕੀਤਾ ਗਿਆ। ਪੁਲੀਸ ਨੇ ਜਗਤਪੁਰਾ ਵਿੱਚ ਠੇਕੇ ਦੇ ਪਿੱਛੇ ਬਣੇ ਪਾਰਕ ਨੇੜੇ ਝਾੜੀਆਂ ’ਚੋਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਇਸ ਸਬੰਧੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਰਗਤਪੁਰਾ ਕਲੋਨੀ ਦੇ ਕੁਝ ਬੱਚਿਆਂ ਨੇ ਦੇਖਿਆ ਕਿ ਪਾਰਕ ਨੇੜੇ ਝਾੜੀਆਂ ਵਿੱਚ ਕਿਸੇ ਦੀ ਲਾਸ਼ ਪਈ ਹੈ। ਇਸ ਸਬੰਧੀ ਬੱਚਿਆਂ ਨੇ ਉੱਥੇ ਨੇੜੇ ਖੜ੍ਹੀ ਪੀਸੀਆਰ ਪਾਰਟੀ ਨੂੰ ਜਾਣਕਾਰੀ ਦਿੱਤੀ। ਪੀਸੀਆਰ ਕਰਮਚਾਰੀ ਨੇ ਮੌਕਾ ਦਾ ਜਾਇਜ਼ਾ ਲੈਣ ਤੋਂ ਬਾਅਦ ਥਾਣਾ ਫੇਜ਼-11 ਨੂੰ ਇਤਲਾਹ ਦਿੱਤੀ ਗਈ। ਸੂਚਨਾ ਮਿਲਦੇ ਹੀ ਐਸਪੀ (ਡੀ) ਵਰੁਣ ਸ਼ਰਮਾ ਅਤੇ ਥਾਣਾ ਮੁਖੀ ਨਰਦੇਵ ਸਿੰਘ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਪੁਲੀਸ ਨੇ ਜਗਤਪੁਰ ਕਲੋਨੀ ਅਤੇ ਹੋਰ ਨੇੜੇ ਰਹਿੰਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਲੇਕਿਨ ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਨਹੀਂ ਹੋਈ ਅਤੇ ਨਾ ਹੀ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਪੁਲੀਸ ਨੂੰ ਇਸ ਅੰਨ੍ਹੇ ਕਤਲ ਸਬੰਧੀ ਕੋਈ ਠੋਸ ਸੁਰਾਗ ਮਿਲਿਆ। ਫਿਲਹਾਲ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਤਲ ਦਾ ਸ਼ੱਕੀ ਮਾਮਲਾ ਜਾਪਦਾ ਹੈ ਅਤੇ ਪੁਲੀਸ ਅਨੁਸਾਰ ਲਾਸ਼ ਦੋ ਦਿਨ ਪੁਰਾਣੀ ਲੱਗ ਰਹੀ ਹੈ। ਇਹ ਵੀ ਜਾਪਦਾ ਹੈ ਕਿ ਕਾਤਲਾਂ ਵੱਲੋਂ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਮ੍ਰਿਤਕ ਦੇ ਚਿਹਰੇ ’ਤੇ ਪੱਥਰ ਮਾਰ ਕੇ ਚਿਹਰਾ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਕਾਰਨ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਥਾਣਾ ਫੇਜ਼-11 ਦੇ ਐਸਐਚਓ ਨਰਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 302 ਦੇ ਤਹਿਤ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ