ਕੇਂਦਰ ਸਰਕਾਰ ਤਾਨਾਸ਼ਾਹੀ ਰਵੱਈਆ ਛੱਡ ਕੇ ਕਾਲੇ ਕਾਨੂੰਨ ਵਾਪਸ ਲਵੇ: ਚੰਦੂਮਾਜਰਾ

ਅਕਾਲੀ ਦਲ ਦੇ ਵਰਕਰਾਂ ਨੂੰ 6 ਫਰਵਰੀ ਦੇ ਚੱਕਾ ਜਾਮ ਲਈ ਕੀਤਾ ਲਾਮਬੰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਮੁਹਾਲੀ ਦੇ ਸਰਕਲ ਸਨੇਟਾ, ਦਾਉਂ ਅਤੇ ਬਾਕਰਪੁਰ ਵਿੱਚ ਭਲਕੇ 6 ਫਰਵਰੀ ਨੂੰ ਹੋਣ ਵਾਲੇ ਚੱਕਾ ਜਾਮ ਲਈ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਕੇ ਲਾਮਬੰਦ ਕੀਤਾ। ਇਸ ਸਮੇਂ ਬੋਲਦਿਆਂ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਲੋਕਾਂ ਦਾ ਟਿੱਢ ਭਰਨ ਵਾਲੇ ਅੰਨਦਾਤੇ ਪ੍ਰਤੀ ਅਖਤਿਆਰ ਕੀਤਾ ਸਖ਼ਤ ਰਵੱਈਆ ਛੱਡ ਕਾਲੇ ਕਾਨੂੰਨ ਵਾਪਸ ਲਵੇ। ਪ੍ਰੋ. ਚੰਦੂਮਾਜਰਾ ਨੇ ਵੱਖ-ਵੱਖ ਸਰਕਲਾਂ ਦੀਆਂ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਵਰਕਰਾਂ ਨੂੰ ਵੱਧ ਚੜ੍ਹ ਕੇ ਚੱਕਾ ਜਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਚੰਦੂਮਾਜਰਾ ਨੇ ਹਲਕਾ ਵਾਸੀਆਂ ਨੂੰ ਮੁਹਾਲੀ ਮਿਉਂਸਪਲ ਚੋਣ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਵਿਕਾਸ ਅਕਾਲੀ ਦਲ ਵੱਲੋਂ ਬਣਾਈਆਂ ਨੀਤੀਆੰ ਸਦਕਾ ਹੀ ਹੋਇਆ ਹੈ।
ਚੰਦੂਮਾਜਰਾ ਨੇ ਕਿਹਾ ਜਿਹੜੇ ਲੋਕ ਰਾਜਨੀਤੀ ਦਾ ਸਹਾਰਾ ਲੈ ਕੇ ਆਪਣਾ ਕਾਰੋਬਾਰਾਂ ਚਮਕਾਉਣ ਵੱਲ ਲੱਗੇ ਹਨ, ਉਹ ਆਮ ਲੋਕਾਂ ਦਾ ਕਦੇ ਭਲਾ ਨਹੀ ਸੋਚਣਗੇ। ਇਸ ਸਮੇਂ ਚਰਨਜੀਤ ਸਿੰਘ ਬਰਾੜ, ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਕਿਸਾਨ ਵਿੰਗ ਪ੍ਰਧਾਨ ਸਰਬਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸਰਪੰਚ ਅਵਤਾਰ ਸਿੰਘ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਨਰਿੰਦਰ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਓਐਸਡੀ ਹਰਦੇਵ ਹਰਪਾਲਪੁਰ, ਅਵਤਾਰ ਸਿੰਘ ਮੌਲੀ ਅਤੇ ਅਕਾਲੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…