ਅਕਾਲੀ ਦਲ ਵੱਲੋਂ ਆਜ਼ਾਦ ਉਮੀਦਵਾਰ ਰਮਨਦੀਪ ਕੌਰ ਬਰਾੜ ਵਾਲੀਆ ਦੀ ਹਮਾਇਤ ਕਰਨ ਦਾ ਐਲਾਨ

ਵਾਰਡ ਨੰਬਰ-22 ਤੋ ਆਜ਼ਾਦ ਉਮੀਦਵਾਰ ਗੁਰਵੀਰ ਸਿੰਘ ਵੱਲੋਂ ਅਕਾਲੀ ਉਮੀਦਵਾਰ ਦੇ ਹੱਕ ਬੈਠਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਲੈ ਕੇ ਰੋਜ਼ਾਨਾ ਸਿਆਸੀ ਸਮੀਕਰਨ ਬਦਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਅੱਜ ਇੱਥੋਂ ਦੇ ਵਾਰਡ ਨੰਬਰ-1 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਪ੍ਰੀਤਇੰਦਰ ਕੌਰ ਦੇ ਨਾਮਜ਼ਦਗੀ ਪੇਪਰ ਰੱਦ ਹੋਣ ਤੋਂ ਬਾਅਦ ਅਹਿਮ ਫੈਸਲਾ ਲੈਂਦੇ ਹੋਏ ਇਸ ਵਾਰਡ ਤੋਂ ਆਜ਼ਾਦ ਉਮੀਦਵਾਰ ਰਮਨਦੀਪ ਕੌਰ ਬਰਾੜ ਵਾਲੀਆ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਮਹਿਲਾ ਉਮੀਦਵਾਰ ਅਤੇ ਉਸ ਦਾ ਪਤੀ ਅਵਤਾਰ ਸਿੰਘ ਵਾਲੀਆ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਉਧਰ, ਸ੍ਰੀ ਚੰਦੂਮਾਜਰਾ ਅਤੇ ਸ੍ਰੀ ਬਰਾੜ ਦੀ ਜਾਣਕਾਰੀ ਅਨੁਸਾਰ ਵਾਰਡ ਨੰਬਰ-22 ਤੋਂ ਆਜ਼ਾਦ ਉਮੀਦਵਾਰ ਗੁਰਵੀਰ ਸਿੰਘ ਨੇ ਅਕਾਲੀ ਦਲ ਦੇ ਉਮੀਦਵਾਰ ਸਰਬਜੀਤ ਸਿੰਘ ਗੋਲਡੀ ਦੇ ਹੱਕ ਵਿੱਚ ਬੈਠਣ ਦਾ ਐਲਾਨ ਕੀਤਾ ਹੈ। ਇਸ ਨਾਲ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੋਈ ਹੈ। ਆਗੂਆਂ ਨੇ ਸਪੱਸ਼ਟ ਕਿਹਾ ਕਿ ਮੁਹਾਲੀ ਦੇ ਲੋਕ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਅਤੇ ਆਜ਼ਾਦ ਗਰੁੱਪ ਦੇ ਲਾਲਚੀਪਣ ਅਤੇ ਸਰਕਾਰ ਦਾ ਸਾਥ ਦੇਣ ਦੀਆਂ ਸਾਜ਼ਿਸ਼ਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਸ਼ਹਿਰ ਵਾਸੀ ਉਨ੍ਹਾਂ ਨੂੰ ਸਬਕ ਸਿਖਾਉਣ ਦਾ ਤਹੱਈਆ ਕਰੀ ਬੈਠੇ ਹਨ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਤੌਰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਘਰ-ਘਰ ਜਾ ਕੇ ਵੀ ਵੋਟਾਂ ਮੰਗੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …