Share on Facebook Share on Twitter Share on Google+ Share on Pinterest Share on Linkedin ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ ਕੇਂਦਰ ਸਰਕਾਰ: ਕਿਸਾਨ ਆਗੂ ਇਲਾਕੇ ਦੇ ਕਿਸਾਨਾਂ ਨੇ ਡੀਸੀ ਮੁਹਾਲੀ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੋਮਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨੇ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਸੌਂਪਦਿਆਂ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਲੰਮੇ ਸਮੇਂ ਤੱਕ ਚੱਲੇ ਸੰਘਰਸ਼ ਦੀ ਸਮਾਪਤ ਮੌਕੇ ਪ੍ਰਧਾਨ ਮੰਤਰੀ ਨੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਮੇਹਰ ਸਿੰਘ ਥੇੜੀ, ਰਵਿੰਦਰ ਸਿੰਘ ਦੇਹਕਲਾਂ, ਜਸਵੀਰ ਸਿੰਘ ਘੋਗਾ, ਰਣਜੀਤ ਸਿੰਘ, ਹਕੀਕਤ ਸਿੰਘ ਘੜੂੰਆਂ, ਬਹਾਦਰ ਸਿੰਘ ਨਿਆਮੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਐਮਐਸਪੀ ਬਾਰੇ ਕਮੇਟੀ ਬਣਾਈ ਜਾਵੇ, ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਸਾਰੇ ਪਰਚੇ ਤੁਰੰਤ ਰੱਦ ਕੀਤੇ ਜਾਣ, ਲਖੀਮਪੁਰ ਖੀਰੀ ਕਾਂਡ ਨਾਲ ਸਬੰਧਤ ਕੇਂਦਰੀ ਮੰਤਰੀ ਮਿਸ਼ਰਾ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ ਅਤੇ ਦੋਸ਼ੀਆਂ ਦੀਆਂ ਜ਼ਮਾਨਤਾਂ ਰੱਦ ਕਰਵਾ ਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀਆਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਦੁਬਾਰਾ ਲੜੀਵਾਰ ਸੰਘਰਸ਼ ਵਿੱਢਣ ਦਾ ਪ੍ਰੋਗਰਾਮ ਉਲੀਕਿਆਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ