ਕੇਂਦਰ ਸਰਕਾਰ ਵੱਲੋਂ ਕਣਕ ਦੀ ਕੀਮਤ ਵਿੱਚ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਬੱਬੀ ਬਾਦਲ

ਜਨ ਸੰਪਰਕ ਮੁਹਿੰਮ ਤਹਿਤ ਬੱਬੀ ਬਾਦਲ ਵੱਲੋਂ ਮੁਹਾਲੀ ਹਲਕੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਸਤੰਬਰ:
ਭਿਆਨਕ ਮਹਿੰਗਾਈ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ਲਈ ਐਲਾਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਮੋਦੀ ਸਰਕਾਰ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਹਲਕਾ ਮੁਹਾਲੀ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਵਰਕਰ ਮਿਲਣੀ ਮੌਕੇ ਆਖੇ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀ ਖੇਤੀਬਾੜੀ ਆਮਦਨ 2022 ਤੱਕ ਦੁਗਣੀ ਕਰਨ ਦੇ ਦਾਅਵੇ ਕਰਨ ਵਾਲੀ ਨਰਿੰਦਰ ਮੋਦੀ ਸਰਕਾਰ ਨੇ ਕਣਕ ਦੇ ਮੁੱਲ ਵਿੱਚ ਮਹਿਜ਼ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਕਿਸਾਨਾਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਕਰਨ ਦਾ ਬਦਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ’ਤੇ ਐਲਾਨਿਆ ਘੱਟੋ-ਘੱਟ ਸਮਰਥਨ ਮੁੱਲ ਕੇਵਲ ਐਲਾਨ ਹੀ ਹੈ ਕਿਉਂਕਿ ਕਿਸੇ ਵੀ ਫ਼ਸਲ ਦੇ ਨਿਰਧਾਰਤ ਮੁੱਲ ’ਤੇ ਖਰੀਦ ਕਰਨ ਲਈ ਕੋਈ ਗਰੰਟੀ ਹੀ ਨਹੀਂ ਹੈ, ਜਿਸ ਦੀ ਮੰਗ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਇਹ ਵੀ ਸਪੱਸ਼ਟ ਕਰੇ ਕਿ ਛੋਲੇ, ਸਰੋਂ, ਮੱਕੀ, ਸੂਰਜਮੁੱਖੀ ਅਤੇ ਜੌਂ ਆਦਿ ਫ਼ਸਲਾਂ ਦੀ ਐਲਾਨੀ ਗਈ ਕੀਮਤ ’ਤੇ ਕਿਸਾਨਾਂ ਕੋਲੋਂ ਫ਼ਸਲ ਕੌਣ ਅਤੇ ਕਿੱਥੇ ਖ਼ਰੀਦੇਗਾ ਤਾਂ ਜੋ ਕਿਸਾਨਾਂ ਨੂੰ ਕੁੱਝ ਲਾਭ ਮਿਲ ਸਕੇ। ਬੱਬੀ ਬਾਦਲ ਨੇ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਡੀਜ਼ਲ ਦੀ ਕੀਮਤ ਵਿੱਚ ਲਗਭਗ 12 ਰੁਪਏ ਲੀਟਰ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖੇਤੀ ਖ਼ਰਚਿਆਂ ਦੇ ਹਿਸਾਬ ਨਾਲ ਹਾੜੀ ਦੀਆਂ ਫ਼ਸਲਾਂ ਐਲਾਨਿਆਂ ਮੁੱਲ ਬਿਲਕੁਲ ਨਿਗੂਣਾ ਹੈ। ਨਰਿੰਦਰ ਮੋਦੀ ਸਰਕਾਰ ਨੂੰ ਇਸ ਨਿਗੂਣੇ ਵਾਧੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪ੍ਰਤੀ ਸਾਲ ਵਧ ਰਹੀ ਮਹਿੰਗਾਈ ਦੀ ਦਰ ਦੇ ਹਿਸਾਬ ਨਾਲ ਫ਼ਸਲਾਂ ਦੇ ਮੁੱਲ ਤੈਅ ਕਰੇ ਤਾਂ ਜੋ ਕਿਸਾਨਾਂ ਦੀ ਆਮਦਨ ਦੂਗਣੀ ਹੋ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਹੀ ਅਰਥਾਂ ਵਿੱਚ ਕਿਸਾਨਾਂ ਦਾ ਭਲਾ ਕਰਨਾ ਚਾਹੁੰਦੀ ਹੈ ਤਾਂ ਦੇਸ਼ ਦੇ ਕਿਸਾਨਾਂ ਦੀ ਗੱਲ ਮੰਨੇ ਅਤੇ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰੇ। ਇਸ ਮੌਕੇ ਜਗਤਾਰ ਸਿੰਘ ਜਗਤਪੁਰਾ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਵਧਵਾ, ਅਵਤਾਰ ਸਿੰਘ, ਹਰਸ, ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਸਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਕੰਵਲਜੀਤ ਸਿੰਘ, ਜਗਰੂਪ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …