ਕੇਂਦਰੀ ਮੰਤਰੀ ਡਾ.ਥਾਵਰ ਚੰਦ ਗਹਿਲੋਤ ਵੱਲੋਂ ਰੈਡ ਕਰਾਸ ਸੁਸਾਇਟੀ ਦੇ ਖਾਨਪੁਰ ਸਥਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਕੇਂਦਰ ਸਰਕਾਰ ਵੱਲੋਂ ਰੈੱਡ ਕਰਾਸ ਕੇਂਦਰ ਖਾਨਪੁਰ ਨੂੰ 15 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਸਤੰਬਰ:
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਕਾਰਿਤਾ ਵਿਭਾਗ ਦੇ ਮੰਤਰੀ ਡਾ.ਥਾਵਰ ਚੰਦ ਗਹਿਲੋਤ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿਚ ਦੇਸ਼ ਨੂੰ ਨਸਾ ਮੁਕਤ ਕਰਨ ਦਾ ਸੰਦੇਸ਼ ਦਿੱਤਾ ਹੈ ਅਤੇ ਉਹ ਦੇਸ਼ ਵਿਚ ਨਸ਼ੇ ਤੋਂ ਚਿਤੰਤ ਹਨ ਉਹ ਅੱਜ ਇੱਥੇ ਪੰਜਾਬ ਰੈਡ ਕਰਾਸ ਸੁਸਾਇਟੀ ਵਲੋਂ ਖਾਨਪੁਰ ਵਿਖੇ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲ ਕਰਹੇ ਸਨ। ਡਾ. ਗਹਿਲੋਤ ਨੇ ਅੱਗੇ ਕਿਹਾ ਕਿ ਦੇਸ਼ ਵਿਚ ਇਸ ਸਮੇਂ 600 ਦੇ ਕਰੀਬ ਐਨ.ਜੀ.ਓ. ਕੰਮ ਕਰ ਰਹੀਆਂ ਜਿਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਮਾਲੀ, ਆਰਥਿਕ ਸਹਾਇਤਾ ਲਈ ਪ੍ਰਾਜੈਕਟ/ਰਿਪੋਰਟ ਤਿਆਰ ਕਰਕੇ ਭੇਜੀ ਜਾਂਦੀ ਹੈ, ਉਸ ਨੂੰ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਗਰਾਂਟ/ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਕੇਂਦਰ ਸਰਕਾਰ ਵਲੋਂ 15 ਲੱਖ 55 ਹਜ਼ਾਰ ਰੁਪਏ ਦੇ ਕਰੀਬ ਅਪ੍ਰੈਲ 2017 ਇਸ ਕੇਂਦਰ ਨੂੰ ਸੁਵਿਧਾਵਾਂ ਲਈ ਤੇ ਮਾਲੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ਅਗਰ ਅਜੇ ਤੱਕ ਨਹੀਂ ਮਿਲੀ ਤਾਂ ਉਹ ਸੂਬਾ ਸਰਕਾਰ ਨਾਲ ਤਾਲਮੇਲ ਕਰਕੇ ਜਲਦੀ ਪ੍ਰਾਪਤ ਕਰਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੋਚ ਹੈ ਕਿ ਦੇਸ਼ ਦਾ ਹਰ ਵਿਅਕਤੀ ਨੂੰ ਨਸ਼ਾ ਮੁਕਤ ਹੋਣਾ ਚਾਹੀਦਾ ਹੈ ਅਤੇ ਦੇਸ਼ ਵਿਚ ਨਸ਼ਾ ਮੁਕਤੀ ਨੂੰ ਖਤਮ ਕਰਨ ਵਾਸਤੇ ਅੱਗੇ ਵੱਧ ਰਹੇ ਹਨ , ਕੇਂਦਰ ਸਰਕਾਰ ਵਲੋਂ ਇਸ ਕੰਮ ਲਈ ਕੇਂਦਰਾਂ ਨੂੰ ਸੁਵਿਧਾਵਾਂ ਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋ ਉਹ ਕਿਸੇ ਕੰਮ ਲਈ ਸੂਬਿਆਂ ਵਿਚ ਜਾਂਦੇ ਹਨ ਤਾਂ ਉਹ ਨਸ਼ਾ ਮੁਕਤੀ ਕੇਂਦਰਾਂ ਦਾ ਦੌਰਾ ਕਰਕੇ ਇਹ ਜਾਣਕਾਰੀ ਹਾਸਲ ਕਰਦੇ ਹਨ ਕਿਆ ਉਥੇ ਆਏ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ ਤੇ ਉਹ ਨਸ਼ੇ ਤੋਂ ਮੁਕਤ ਹੋ ਚੁੱਕੇ ਹਨ।
ਡਾ. ਗਹਿਲੋਤ ਨੇ ਮੌਕੇ ’ਤੇ ਹਾਜ਼ਰ ਪ੍ਰੋਜੈਕਟ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਇਸ ਕੇਂਦਰ ਦੀ ਪੂਰੀ ਡਿਜ਼ੀਟਲ ਵੀਡਿਓ ਬਣਾਈ ਜਾਵੇ ਅਤੇ ਜੋ ਵਿਅਕਤੀ ਨਸ਼ਾ ਛੱਡਣ ਲਈ ਆਇਆ ਅਤੇ ਉਹ ਇੱਥੇ ਕਿੰਨੇ ਦਿਨ ਰਿਹਾ ਅਤੇ 15 ਦਿਨਾਂ ਬਾਅਦ ਬੁਲਾ ਕੇ ਉਸ ਤੋਂ ਫਿਰ ਪੁੱਛ ਪੜਤਾਲ ਕੀਤੀ ਜਾਵੇ ਅਤੇ ਇਹ ਵੀਡਿਓ ਉਨ੍ਹਾਂ ਦੇ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਲਿਤਾਂ ਸਮੇਤ ਹੋਰ ਵਰਗਾਂ ਲਈ ਅਨੇਕਾ ਸਕੀਮਾਂ ਚਲਾਈਆਂ ਜਾ ਰਹੀਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਉਹ ਫਾਇਦਾ ਉਠਾ ਸਕਦੇ ਹਨ। ਇਸ ਮੌਕੇ ਇੰਡੀਅਨ ਰੈਡ ਕਰਾਸ ਪੰਜਾਬ ਦੇ ਸਕੱਤਰ ਸੀ.ਐਸ. ਤਲਵਾਰ ਸੇਵਾ ਮੁਕਤ ਆਈ.ਏ.ਐਸ.ਅਧਿਕਾਰੀ, ਹਰਬੰਸ ਸਿੰਘ ਡਿਪਟੀ ਸੈਕਟਰੀ, ਜੁਗਰਾਜ ਸਿੰਘ ਗਿੱਲ ਸਾਬਕਾ ਵਿਧਾਇਕ, ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਸਿੰਘ ਰਾਣਾ, ਗੁਰਮੁੱਖ ਸਿੰਘ ਪ੍ਰਾਜੈਕਟ ਡਾਇਰੈਕਟਰ, ਰਾਜ ਮੱਲ ਸੈਕਟਰੀ ਰੈਡ ਕਰਾਸ ਸੁਸਾਇਟੀ ਮੁਹਾਲੀ, ਅਮਿੱਤ ਸ਼ਰਮਾ, ਸਿਆਮਵੇਦਪੁਰੀ, ਸੁਸ਼ੀਲ ਰਾਣਾ ਸਮੇਤ ਭਾਰੀ ਗਿਣਤੀ ਵਿੱਚ ਭਾਜਪਾ ਦੇ ਆਗੂ ਅਤੇ ਰੈਡ ਕਰਾਸ ਦੇ ਸਟਾਫ਼ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ ਚੰਡ…