ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਖਾਦ ਦੀ ਸਪਲਾਈ ਯਕੀਨੀ ਬਣਾਵੇ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਅੱਜ ਕਿਸਾਨਾਂ ਨੇ ਮਿਲ ਕੇ ਖਾਦ ਦੀ ਘਾਟ ਸਬੰਧੀ ਆ ਰਹੀ ਸਮੱਸਿਆ ਤੋਂ ਜਾਣੂ ਕਰਵਾਇਆ। ਕਿਸਾਨਾਂ ਨੇ ਦੱਸਿਆ ਕਿ ਖਾਦ ਦੀ ਘਾਟ ਕਰਕੇ ਉਹਨਾ ਦੀ ਬਜਾਈ ਲੇਟ ਹੋ ਗਈ ਹੈ। ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੋਵੇਗਾ। ਬੱਬੀ ਬਾਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਣਕ ਦੀ ਫ਼ਸਲ ਲਈ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਅਤੇ ਕਾਲੇ ਕਾਨੂੰਨਾਂ ਦੀ ਲੜਾਈ ਲੜ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਖਾਦ ਦੀ ਘਾਟ ਕਰਕੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨਾ ਹੁੰਦਾ ਹੈ ਨਾ ਕਿ ਸਮੱਸਿਆਵਾਂ ਨੂੰ ਗੁੰਝਲਦਾਰ ਬਣਾਉਣਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਰੇਲਵੇ ਪਟੜੀਆ ਖਾਲੀ ਕਰਨ ਦੇ ਬਾਵਜੂਦ ਮਾਲ ਗੱਡੀਆਂ ਨਹੀ ਚਲਾਈਆਂ ਜਿਸ ਕਾਰਨ ਖਾਦ ਦੀ ਥੁੜ੍ਹ ਪੈਦਾ ਹੋਈ ਹੈ। ਪੰਜਾਬ ਸਰਕਾਰ ਨੇ ਵੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਬਦਲਵੇਂ ਪ੍ਰਬੰਧ ਨਹੀਂ ਕੀਤੇ ਅਤੇ ਨਾ ਹੀ ਮਾਫੀਆ ਗਰੋਹ ਨੂੰ ਰੋਕਣ ਲਈ ਕੋਈ ਪਹਿਲ ਕਦਮੀ ਕੀਤੀ। ਇਸ ਮੌਕੇ ਰਾਜੂ ਲੰਬੜਦਾਰ, ਅਵਤਾਰ ਸਿੰਘ, ਦਿਲਬਾਗ ਸਿੰਘ, ਬਲਜਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਮਨਜੀਤ ਸਿੰਘ, ਬਿੱਟੂ, ਕੁਲਵਿੰਦਰ ਸਿੰਘ, ਨਰਿੰਦਰ ਸਿੰਘ ਅਤੇ ਕੁਲਵੰਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…