Nabaz-e-punjab.com

ਕੋਵਿਡ-19 ਦੇ ਮੱਦੇਨਜ਼ਰ ਕੰਮ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਮੰਡੀ ਬੋਰਡ ਦੀ ਨਿਵੇਕਲੀ ਪਹਿਲਕਦਮੀ

ਚੇਅਰਮੈਲ ਲਾਲ ਸਿੰਘ ਨੇ ਆਪਣੇ ਪੱਧਰ ’ਤੇ ਵਿਕਸਤ ਕੀਤੀ ‘ਕਵਿਕ’ ਮੋਬਾਈਲ ਐਪ ਲਾਂਚ

ਦੇਸ਼ ਵਿੱਚ ਕਿਸੇ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਵਾਰ ਅਜਿਹੀ ਮੋਬਾਈਲ ਐਪ ਵਿਕਸਤ ਕਰਨ ’ਤੇ ਮੰਡੀ ਬੋਰਡ ਦੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਕੋਵਿਡ-19 ਦੇ ਅੌਖੇ ਸਮਿਆਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਬਿਹਤਰੀਨ ਤਾਲਮੇਲ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਅੱਜ ਆਪਣੇ ਪੱਧਰ ’ਤੇ ਹੀ ਤਿਆਰ ਕੀਤੀ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ ‘ਕਵਿਕ’ ਦੀ ਸ਼ੁਰੂਆਤ ਕੀਤੀ। ‘ਕਵਿਕ ਵੀਡੀਓ ਕਾਲਿੰਗ ਐਪ’ ਦੇ ਨਾਂ ਹੇਠ ਤਿਆਰ ਕੀਤੀ ਇਸ ਨਿਵੇਕਲੀ ਐਪ ਰਾਹੀਂ ਮਹਿਜ਼ ਇੱਕ ਕਲਿੱਕ ਨਾਲ ਆਡੀਓ ਜਾਂ ਵੀਡੀਓ ਕਾਲ ਕੀਤੀ ਜਾ ਸਕਦੀ ਹੈ।
ਅੱਜ ਮੁਹਾਲੀ ਸਥਿਤ ਪੰਜਾਬ ਮੰਡੀ ਬੋਰਡ ਦਫ਼ਤਰ ਵਿੱਚ ਇਸ ਵਿਲੱਖਣ ਮੋਬਾਈਲ ਐਪ ਨੂੰ ਜਾਰੀ ਕਰਦਿਆਂ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਰਕਾਰੀ ਪੱਧਰ ’ਤੇ ਅਜਿਹੀ ਆਲ੍ਹਾ ਦਰਜੇ ਦੀ ਐਪ ਵਿਕਸਤ ਕੀਤੀ ਹੈ। ਇਸ ਉਪਰਾਲੇ ਨਾਲ ਸਰਕਾਰੀ ਕੰਮਕਾਜ ਵਿੱਚ ਸੰਚਾਰ ਦੀ ਵਧੇਰੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਵਧੇਰੇ ਪਾਰਦਰਸ਼ਿਤਾ ਅਤੇ ਕੰਮ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਸਕੇਗਾ।
ਕੋਵਿਡ-19 ਚੁਣੌਤੀਆਂ ਦੇ ਬਾਵਜੂਦ ਇਹ ਹੋਰ ਵੀ ਜ਼ਰੂਰੀ ਬਣ ਜਾਂਦਾ ਹੈ ਕਿ ਸਰਕਾਰਾਂ ਨੂੰ ਆਪਣੇ ਕੰਮ, ਕਾਰੋਬਾਰੀ ਗਤੀਵਿਧੀਆਂ, ਨੀਤੀਆਂ ’ਤੇ ਅਮਲ ਅਤੇ ਆਪਣੇ ਨਾਗਰਿਕਾਂ ਲਈ ਰਾਹਤ ਮੁਹੱਈਆ ਕਰਵਾਉਣ ਦਾ ਕਾਰਜ ਜਾਰੀ ਰੱਖਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਅਧਿਕਾਰੀ ਆਹਮੋ-ਸਾਹਮਣੇ ਬੈਠ ਕੇ ਮੀਟਿੰਗਾਂ ਅਤੇ ਵਿਚਾਰ-ਚਰਚਾ ਕਰਦੇ ਸਨ ਅਤੇ ਇਨ੍ਹਾਂ ਕੋਲ ਹੁਣ ਵੀਡੀਓ ਕਾਨਫਰੰਸਿੰਗ ਦੀ ਵਰਤੋਂ ਤੋਂ ਬਿਨਾਂ ਕੋਈ ਹੋਰ ਬਦਲ ਨਹੀਂ ਬਚਿਆ ਤਾਂ ਕਿ ਕਿਸੇ ਤਰ੍ਹਾਂ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਦੂਰ-ਦੁਰਾਡੀਆਂ ਥਾਵਾਂ ’ਤੇ ਬੈਠੇ ਅਧਿਕਾਰੀ ਤੇ ਕਰਮਚਾਰੀ ਵੀ ਸਰਗਰਮੀਆਂ ਦਾ ਹਿੱਸਾ ਬਣ ਸਕਣ।
ਲਾਲ ਸਿੰਘ ਨੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੇ ਨਿੱਜੀ ਉਪਰਾਲੇ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਵਪਾਰਕ ਟੂਲ ਦੀ ਲੀਹ ’ਤੇ ਮੰਡੀ ਬੋਰਡ ਲਈ ‘ਲੋਕਲ ਪ੍ਰੋਡਕਟ’ ਵਜੋਂ ਇਹ ਨਿਵੇਕਲੀ ਐਪ ਵਿਕਸਤ ਕੀਤੀ ਤਾਂ ਕਿ ਟੈਕਨਾਲੋਜੀ ਦੇ ਅਧਾਰ ’ਤੇ ਇਕ ਦੂਜੇ ਨਾਲ ਨਿਰੰਤਰ ਸੰਪਰਕ ਯਕੀਨੀ ਬਣਾਇਆ ਜਾ ਸਕੇ। ਨਵੀਂ ਐਪ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ ਸਕੱਤਰ ਨੇ ਦੱਸਿਆ ਕਿ ਸਰਕਾਰ ਦਾ ਸਰਕਾਰ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੰਚਾਰ, ਜੋ ਬਹੁਤ ਕਾਰਗਰ ਸਿੱਧ ਹੋਵੇਗਾ, ਉੱਥੇ ਬਿਨਾਂ ਕਿਸੇ ਦਿੱਕਤ ਤੋਂ ਮੰਡੀ ਬੋਰਡ ਦੇ ਕੰਮ ਦੀ ਸਮੀਖਿਆ ਕੀਤੀ ਜਾ ਸਕਦੀ ਹੈ ਕਿਉਂ ਜੋ ਇਸ ਐਪ ਦੇ ‘ਗਰੁੱਪ ਕਾਲਿੰਗ’ ਅਤੇ ‘ਮੀਟਿੰਗ ਸੱਦਣ’ ਦੀਆਂ ਖੂਬੀਆਂ ਸ਼ਾਮਲ ਹਨ।
ਸ੍ਰੀ ਭਗਤ ਨੇ ਦੱਸਿਆ ਕਿ ਮੀਟਿੰਗ ਨੂੰ ਕੰਪਿਊਟਰ ਜਾਂ ਲੈਪਟਾਪ ’ਤੇ ਵੀ ਤਬਦੀਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਦਾ ਇਹ ਵੀ ਵਿਸ਼ੇਸ਼ ਪੱਖ ਹੈ ਕਿ ਮੀਟਿੰਗ ਦੌਰਾਨ ਹੋਈ ਗੱਲਬਾਤ ਨੂੰ 30 ਦਿਨਾਂ ਤੱਕ ਰਿਕਾਰਡ ਲਈ ਰੱਖਿਆ ਜਾ ਸਕਦਾ ਹੈ। ਇਸੇ ਤਰ੍ਹਾਂ ਇਸ ਗਰੁੱਪ ਵਿਚ ਪੇਸ਼ਕਾਰੀ ਨੂੰ ਸਾਂਝਾ ਕਰਨ, ਮੀਟਿੰਗ ਵਿੱਚ ਸ਼ਾਮਲ ਹੋਣ, ਸਮੇਂ ਦੀ ਕੋਈ ਸੀਮਾ ਨਾ ਹੋਣ, ਇੱਕ ਤੋਂ ਬਾਅਦ ਇੱਕ ਅਣਗਿਣਤ ਮੀਟਿੰਗਾਂ ਅਤੇ ਗਰੁੱਪ ਮੀਟਿੰਗਾਂ, ਮੀਟਿੰਗਾਂ ਨੂੰ ਰਿਕਾਰਡ ਕਰਨ, ਸਰਕਾਰੀ ਸਰਵਰ ’ਤੇ ਸੁਰੱਖਿਅਤ ਰੱਖਣ, ਆਵਾਜ਼ ਨੂੰ ਰੱਦ ਕਰਨ, ਸਕਰੀਨ ਸ਼ੇਅਰ, ਟੈਕਸਟ ਚੈਟ ਤੋਂ ਇਲਾਵਾ ਫੋਟੋ ਤੇ ਆਡੀਓ ਫਾਈਲਾਂ ਤੇ ਸੂਚਨਾ ’ਚ ਸੰਨ੍ਹ ਨਾ ਲਾ ਸਕਣ ਦੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…