Share on Facebook Share on Twitter Share on Google+ Share on Pinterest Share on Linkedin ਯੂਨਾਈਟਿਡ ਸਿੱਖਸ ਵੱਲੋਂ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਧਾਰਾ 295ਏ ਤਹਿਤ ਕੇਸ ਦਰਜ ਕਰਨ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ: ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਦੋ ਧਿਰਾਂ ਹੋਏ ਝਗੜੇ ਤੋਂ ਬਾਅਦ ਪੱਤਰਕਾਰ ਮੇਜਰ ਸਿੰਘ ਨੂੰ ਜ਼ਬਰਦਸਤੀ ਚੁੱਕ ਕੇ ਥਾਣੇ ਲਿਜਾਉਣ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਯੂਨਾਈਟਿਡ ਸਿੱਖ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਤੁਰੰਤ ਧਾਰਾ 295ਏ ਦੇ ਤਹਿਤ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਪਹਿਲਾਂ ਸਿੱਖ ਸੰਸਥਾ ਦੇ ਡਾਇਰੈਕਟਰ ਈਸ਼ਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ ਪੱਤਰਕਾਰ ਮੇਜਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਏਐਸਆਈ ਓਮ ਪ੍ਰਕਾਸ਼ ਅਤੇ ਅਮਰ ਨਾਥ ਵੱਲੋਂ ਮੇਜਰ ਸਿੰਘ ਨੂੰ ਗੁਰਦੁਆਰਾ ਸਾਹਿਬ ਤੋਂ ਅਗਵਾ ਕਰਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ ਧਾਰਮਿਕ ਚਿੰਨ੍ਹ ਦਸਤਾਰ, ਕੰਘਾ ਅਤੇ ਕੇਸਾਂ ਦੀ ਬੇਅਦਬੀ ਕਰਨ ਅਤੇ ਅਣਮਨੁੱਖੀ ਤਸੀਹੇ ਦੇਣ ਕਾਰਵਾਈ ਸਮਾਜ ਅਤੇ ਸਰਕਾਰ ਲਈ ਇੱਕ ਵੱਡੀ ਚੁਣੌਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਉੱਚ ਅਧਿਕਾਰੀ ਦੋਵੇਂ ਥਾਣੇਦਾਰਾਂ ਨੂੰ ਬਚਾਉਣ ਲਈ ਪੀੜਤ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨਾਈਟਿਡ ਸਿੱਖਸ ਜਥੇਬੰਦੀ ਉਕਤ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਯੂਐਨਓ, ਘੱਟ ਗਿਣਤੀ ਕਮਿਸ਼ਨ, ਮੁੱਖ ਮੰਤਰੀ ਅਤੇ ਹਾਈ ਕੋਰਟ ਦਾ ਬੂਹਾ ਖੜਕਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਜਸਵਿੰਦਰ ਸਿੰਘ ਓਬਰਾਏ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ