nabaz-e-punjab.com

ਬੇਅਦਬੀ ਮਾਮਲਾ: ਯੂਨਾਈਟਿਡ ਸਿੱਖ ਪਾਰਟੀ ਵੱਲੋਂ ਮੁਹਾਲੀ ਵਿੱਚ ਡੀਸੀ ਦਫ਼ਤਰ ਤੱਕ ਰੋਸ ਮਾਰਚ

ਐਸਜੀਪੀਸੀ ’ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਫੜਨ ਵਿੱਚ ਸਹਿਯੋਗ ਨਾ ਦੇਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਯੂਨਾਈਟਿਡ ਸਿੱਖ ਪਾਰਟੀ ਵੱਲੋਂ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਰਾਜਪੁਰਾ ਅਤੇ ਜ਼ਿਲ੍ਹਾ ਆਗੂ ਭਾਈ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੇ ਖ਼ਿਲਾਫ਼ ਅੱਜ ਮੁਹਾਲੀ ਵਿੱਚ ਗੁਰਦੁਆਰਾ ਸਾਹਿਬ ਸੋਹਾਣਾ ਤੋਂ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੀਤਾ। ਇਸ ਮਾਰਚ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਮੁੱਖ ਸੇਵਾਦਾਰ ਭਾਈ ਸੰਤ ਸਿੰਘ ਨੇ ਵੀ ਸ਼ਿਰਕਤ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੇ ਨਾਂਅ ਲਿਖਿਆ ਮੰਗ ਪੱਤਰ ਡੀਸੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਦਿੱਤਾ ਅਤੇ ਮੰਗ ਕੀਤੀ ਕਿ ਜਸਟਿਸ ਰਣਜੀਤ ਸਿੰਘ ਦੀ ਪੜਤਾਲੀਆਂ ਰਿਪੋਰਟ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਲਈ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਅਤੇ ਸਿਆਸੀ ਆਗੂਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਇਸ ਮੌਕੇ ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਆਗੂ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਖ਼ੁਦ ਨਿਯੁਕਤ ਕੀਤੇ ਜਸਟਿਸ ਰਣਜਤਿ ਸਿੰਘ ਦੀ ਰਿਪੋਰਟ ਆਉਣ ਤੋਂ ਬਾਆਦ ਸਾਫ਼ ਹੋ ਗਿਅ ਕਿ ਬਹਿਬਲ ਕਲਾਂ ਗੌਲੀ ਕਾਂਡ ਅਤੇ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਿਰਸਾ ਡੇਰਾ ਮੁਖੀ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਹਨ ਪਰ ਫੇਰ ਵੀ ਇੱਕ ਹੋਰ ਐਸਆਈਟੀ ਬਣਾਉਣ ਦੀ ਕਿਉਂ ਲੋੜ ਪਈ (ਸਿੱਟ)? ਕੈਪਟਨ ਸਾਬ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗ੍ਰਿਫ਼ਤਾਰੀ ਦਾ ਮਤਾ ਕਿਉਂ ਨਹੀਂ ਪਾਸ ਕੀਤਾ? ਕਿਤੇ 2019 ਦੀਆਂ ਲੋਕ ਸਭਾ ਚੋਣਾਂ ਲਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਸਿੱਖ ਨੌਜਵਾਨਾਂ ਦਾ ਮੁੱਲ ਤਾਂ ਨਹੀ ਵੱਟ ਰਹੇ? ਜਿੱਥੇ ਜਸਟਿਸ ਰਣਜੀਤ ਸਿੰਘ ਦਾ ਨਾਂ ਇਤਿਹਾਸ ਦੇ ਸੁਨਿਹਰੀ ਅੱਖਰਾਂ ਚ ਲਿਖਿਆ ਜਾਵੇਗਾ, ਜੇ ਤੁਸੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਖਾਲਸਾ ਪੰਥ ਬਾਦਲਾਂ ਗ੍ਰਿਫ਼ਤਾਰੀ ਤੱਕ ਚੈਨ ਨਾਲ ਨਹੀਂ ਬੈਠੇਗਾ। ਉਨ੍ਹਾਂ ਅੱਗੇ ਕਿਹਾ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਜਦੋਂ ਸਿੱਖਾਂ ਦੀ ਸਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦਵਾਉਣ ਲਈ ਜਸਟਿਸ ਰਣਜੀਤ ਸਿੰਘ ਦਾ ਸਹਿਯੋਗ ਨਹੀਂ ਦਿੱਤਾ।
ਪਾਰਟੀ ਦੇ ਮੁੱਖ ਆਗੂ ਸੁਖਜਿੰਦਰ ਸਿੰਘ ਬੱਸੀ ਪਠਾਣਾਂ ਨੇ ਕਿਹਾ ਕੇ ਪੂਰੇ ਪੰਜਾਬ ਅਤੇ ਦੇਸ਼-ਵਿਦੇਸ਼ ਦੀ ਸਿੱਖ ਸੰਗਤ ਨੂੰ ਬਾਦਲ ਪਰਿਵਾਰ ਦੇ ਵਿਰੋਧ ਵਿੱਚ ਸਾਹਿਮਣੇ ਆਉਣਾ ਚਾਹਿਦਾ ਹੈ ਤਾਂ ਕਿ ਪੰਥ ਦੋਖੀਆਂ ਨੂੰ ਜੇਲ੍ਹ ਵਿੱਚ ਡੱਕਿਆ ਜਾਵੇ ਆਤੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਨ੍ਹਾਂ ਤੋਂ ਆਜ਼ਾਦ ਕਰਵਾਇਆ ਜਾਵੇ। ਇਸ ਮੌਕੇ ਕੇਂਦਰੀ ਸਿੰਘ ਸਭਾ ਤੋਂ ਭਾਈ ਖੁਸ਼ਹਾਲ ਸਿੰਘ, ਭਾਈ ਹਰਚੰਦ ਸਿੰਘ ਮੰਡਿਆਣਾ, ਭਾਈ ਜਗਦੀਪ ਸਿੰਘ ਚੰਦੂਆ, ਭਾਈ ਗੁਰਮੇਲ ਸਿੰਘ ਹਰਪਾਲਪੁਰ, ਭਾਈ ਰਜਿੰਦਰ ਸਿੰਘ, ਭਾਈ ਸਾਧੂ ਸਿੰਘ, ਭਾਈ ਨਵਦੀਪ ਸਿੰਘ, ਭਾਈ ਜਸਵੰਤ ਸਿੰਘ, ਭਾਈ ਬਲਦੇਵ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਕਰਮਜੀਤ ਸਿੰਘ ਖੁੰਨੀ ਮਾਜਰਾ, ਭਾਈ ਪ੍ਰਕਾਸ਼ ਸਿੰਘ ਚੀਮਾ, ਨੌਜਵਾਨ ਆਗੂ ਭਾਈ ਸਰਬਜੀਤ ਸਿੰਘ, ਭਾਈ ਰਾਜਵੀਰ ਸਿੰਘ, ਭਾਈ ਕੁਲਵੰਤ ਸਿੰਘ ਆਦਰਸ਼ ਨਗਰ, ਭਾਈ ਗੁਰਤੇਜ਼ ਸਿੰਘ, ਭਾਈ ਜਸਕਰਨ ਸਿੰਘ ਅਤੇ ਸਿੱਖ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…