ਯੂਨੀਵਰਸਲ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਵਿਸ਼ਵ ਸਿਹਤ ਦਿਵਸ

ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਮੁੱਖ ਲੋੜ: ਡਾ. ਗੁਰਪ੍ਰੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਲਾਲੜੂ, 7 ਅਪਰੈਲ:
ਸਿੱਖਿਆ ਦੇ ਖੇਤਰ ਵਿੱਚ ਮੋਹਰੀ ਯੂਨੀਵਰਸਲ ਗਰੁੱਪ ਵੱਲੋਂ ਵਿਸ਼ਵ ਸਿਹਤ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਭਾਗਾਂ ਵਿੱਚ ਰੈਲੀਆਂ ਕੱਢੀਆਂ ਗਈਆਂ। ਪਹਿਲੀ ਰੈਲੀ ਵਿਦਿਆਰਥੀਆਂ ਵੱਲੋਂ ਲਾਲੜੂ ਸਥਿਤ ਕਾਲਜ ਕੈਂਪਸ ਤੋਂ ਗੌਰਮਿੰਟ ਹਸਪਤਾਲ, ਲਾਲੜੂ ਤੱਕ ਕੱਢੀ ਗਈ। ਜਦੋਂਕਿ ਦੂਜੀ ਰੈਲੀ ਡੇਰਾਬਸੀ ਹਸਪਤਾਲ ਤੋਂ ਕੱਢੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਨੱੁਕੜ ਨਾਟਕ ਖੇਡ ਕੇ ਲੋਕਾਂ ਨੂੰ ਵਿਸ਼ਵ ਸਿਹਤ ਦਿਵਸ ਮਨਾਉਣ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ।
ਵਿਦਿਆਰਥੀਆਂ ਨੇ ਰੈਲੀ ਦੌਰਾਨ ਸਮਾਜ ਵਿੱਚ ਫੈਲ ਰਹੀਆਂ ਬਿਮਾਰੀਆਂ ਜਿਵੇਂ ਬੰਦ ਕਰੋ ਪੋਲੀਓ ਟੀਕਾਕਰਨ ਕਰੋ, ਸਫ਼ਾਈ ਅਪਣਾਓ ਬਿਮਾਰੀਆਂ ਹਟਾਓ, ਬੀ ਫੇਅਰ ਡੋਂਟ ਪੋਲਊਟ ਦਾ ਏਅਰ, ਬੇਟੀ ਬਚਾਓ, ਆਓ ਮਿਲ ਕੇ ਅਭਿਆਨ ਚਲਾਈਏ ਤੰਬਾਕੂ ਮੁਕਤ ਦੇਸ਼ ਬਣਾਈਏ ਆਦਿ ਵਿਸ਼ਿਆਂ ਦੇ ਨਾਲ ਸੰਬੰਧਤ ਸਲੋਗਨ ਹੱਥ ਵਿਚ ਫੜੇ ਹੋਏ ਸਨ। ਯੂਨੀਵਰਸਲ ਕਾਲਜ ਦੇ ਵਿਦਿਆਰਥੀਆਂ ਨੇ ਇਸ ਦੋਰਾਨ ਲੋਕਾਂ ਨੂੰ ਚੰਗੀ ਸਿਹਤ, ਖਾਣ-ਪੀਣ ਦੇ ਚੰਗੇ ਅਸੂਲ, ਜੀਵਨ ਵਿੱਚ ਪਾਣੀ ਅਤੇ ਦਰੱਖਤਾਂ ਦੀ ਮਹੱਤਤਾ ਅਤੇ ਬੀਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਾਧਾਨੀਆਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਯੂਨੀਵਰਸਲ ਕਾਲਜ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਦਾ ਮੱੁਖ ਮਕਸਦ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਗਰੂਕ ਕਰਨਾ ਹੈ। ਸਾਨੂੰ ਸਿਹਤ ਉੱਪਰ ਮਾੜਾ ਪ੍ਰਭਾਵ ਪਾਉਣ ਵਾਲੀਆਂ ਖਾਣ-ਪੀਣ ਦੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤੀ ਜੀਵਨ ਵਿੱਚ ਸਾਰੀਆਂ ਖੁਸ਼ੀਆਂ ਦਾ ਆਧਾਰ ਹੈ, ਇਸ ਲਈ ਹਰੇਕ ਮਨੁੱਖ ਨੂੰ ਚੰਗੇ ਖਾਣ-ਪੀਣ, ਸਾਫ-ਸਫਾਈ ਅਤੇ ਕਸਰਤ ਨਾਲ ਸਰੀਰ ਨੂੰ ਤੰਦਰੁਸਤ ਬਣਾਈ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਐਸਐਮਓ ਡਾ. ਸੰਗੀਤਾ ਜੈਨ ਨੇ ਵਿਦਿਅਰਥੀਆਂ ਵੱਲੋਂ ਕੀਤੀ ਗਈ ਗਤੀਵਿਧੀਆਂ ਦੀਆਂ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…