ਡਾ. ਅੰਬੇਦਕਰ ਦੇ ਨਾਂ ’ਤੇ 100 ਕਰੋੜ ਦੀ ਲਾਗਤ ਨਾਲ ਯੂਨੀਵਰਸਿਟੀ ਬਣਾਈ ਜਾਵੇਗੀ: ਸਿੱਧੂ

ਡਾ. ਅੰਬੇਦਕਰ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਤੇ ਅੌਰਤਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ: ਸਿੱਧੂ

ਡਾ: ਬੀ.ਆਰ. ਅੰਬੇਦਕਰ ਦੇ 130ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਅਤੇ ਅੌਰਤਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਇਕ ਬਹੁਤ ਗਰੀਬ ਘਰ ਵਿੱਚ ਪੈਦਾ ਹੋਏ ਅਤੇ ਉਨ੍ਹਾਂ ਨੇ ਆਪਣੀ ਲਗਨ ਤੇ ਸਖ਼ਤ ਮਿਹਨਤ ਨਾਲ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਜੋ ਸਦੀਆਂ ਤੱਕ ਕਾਇਮ ਰਹੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਗਰੀਬ ਲੋਕਾਂ ਦੇ ਸੱਚੇ ਹਮਦਰਦ ਹਨ, ਉਨ੍ਹਾਂ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ 130 ਕਰੋੜ ਦੀ ਲਾਗਤ ਨਾਲ ਡਾ. ਅੰਬੇਦਕਰ ਜੀ ਦੀ ਯਾਦਗਾਰ ਬਣਾਉਣ ਦੇ ਨਾਲ-ਨਾਲ 100 ਕਰੋੜ ਦੀ ਲਾਗਤ ਨਾਲ ਇੱਕ ਯੂਨੀਵਰਸਿਟੀ ਵੀ ਬਣਾਈ ਜਾ ਰਹੀ ਹੈ ਜਿਸ ਦਾ ਨਾਮ ਵੀ ਡਾ. ਅੰਬੇਦਕਰ ਦੇ ਨਾਮ ’ਤੇ ਹੋਵੇਗਾ ਅਤੇ ਇਸ ਯੂਨੀਵਰਸਿਟੀ ਵਿੱਚ ਡਾ. ਅੰਬੇਦਕਰ ਬਾਰੇ ਹੋਰ ਖੋਜ ਕਰਵਾਈ ਜਾਵੇਗੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿੱਥੇ ਪੈਨਸ਼ਨ ਦੀ ਰਾਸ਼ੀ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤਾ ਹੈ, ਉੱਥੇ ਹੀ ਗਰੀਬਾਂ ਤੇ ਦਲਿਤਾਂ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ ਸ਼ਗਨ ਦੇ ਤੌਰ ’ਤੇ ਦਿੱਤੀ ਜਾਂਦੀ ਰਾਸ਼ੀ ਨੂੰ ਵਧਾ ਕੇ ਵੀ 51000 ਰੁਪਏ ਕੀਤਾ ਹੈ। ਇਸ ਤੋਂ ਇਲਾਵਾ ਗਰੀਬ ਨੌਜਵਾਨਾਂ ਦੇ 50-50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਵੀ ਮੁਆਫ਼ ਕੀਤੇ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ਏਡੀਸੀ (ਵਿਕਾਸ) ਰਾਜੀਵ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…