ਕੱਚੇ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਬਾਗਬਾਨੀ ਵਿਭਾਗ ਪੰਜਾਬ ਦਾ ਮੁੱਖ ਦਫ਼ਤਰ ਘੇਰਿਆ

ਪੰਜਾਬ ਹਾਰਟੀਕਲਚਰ ਐਸੋਸੀਏਸ਼ਨ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ:
ਬਾਗਬਾਨੀ ਵਿਭਾਗ ਪੰਜਾਬ ਵਿੱਚ ਕੰਮ ਕਰ ਰਹੇ ਬਾਗਬਾਨੀ ਸਬ-ਇੰਸਪੈਕਟਰ, ਦਰਜਾ ਚਾਰ ਅਤੇ ਐਨਐਚਐਮ ਸਕੀਮ ਅਧੀਨ ਆਊਟ-ਸੋਰਸਿੰਗ ਸਟਾਫ਼ ਨੇ ਮੁਹਾਲੀ ਵਿਖੇ ਬਾਗਬਾਨੀ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਕੱਚੇ ਕਾਮਿਆਂ ਨੇ ਹੁਕਮਰਾਨਾਂ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਹਾਰਟੀਕਲਚਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਸਰਾਂ ਨੇ ਕਿਹਾ ਕਿ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰਾਹ ’ਤੇ ਹਨ ਅਤੇ ਸਮੇਂ ਸਮੇਂ ਦੀਆਂ ਸਰਕਾਰਾਂ ਦੇ ਤਰਲ।ੇ ਕੱਢਦੇ ਆ ਰਹੇ ਹਨ ਲੇਕਿਨ ਹੁਣ ਤੱਕ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਇਸ ਵਾਰ ਆਪ ਸਰਕਾਰ ਤੋਂ ਇਨਸਾਫ਼ ਦੀ ਆਸ ਸੀ ਪ੍ਰੰਤੂ ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਵਾਲਿਆਂ ਨੇ ਵੀ ਡੱਕਾ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਵਾਂਗ ਹੁਣ ਮੌਜੂਦਾ ਹੁਕਮਰਾਨ ਵੀ ਆਪਣੇ ਵਾਅਦੇ ਤੋਂ ਮੁਨਕਰ ਹੋ ਰਹੇ ਹਨ।
ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਅਕਸਰ ਹੀ ਇਹ ਗੱਲ ਕਹਿੰਦੇ ਹਨ ਕਿ ਧਰਨੇ\ਮੁਜ਼ਾਹਰੇ ਕਿਸੇ ਮਸਲੇ ਦਾ ਹੱਲ ਨਹੀਂ ਪਰ ਉਹ ਟੇਬਲ ਟਾਕ ਲਈ ਤਿਆਰ ਨਹੀਂ ਹਨ ਤਾਂ ਅਜਿਹੇ ਵਿੱਚ ਮੁਲਾਜ਼ਮ ਕਿੱਥੇ ਜਾਣ। ਉਨ੍ਹਾਂ ਕਿਹਾ ਕਿ ਜਥੇਬੰਦੀ ਕਈ ਸਾਲਾਂ ਤੋਂ ਆਪਣੇ ਹੱਕਾਂ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੀ ਆ ਰਹੀ ਹੈ ਪ੍ਰੰਤੂ ਜਿਵੇਂ ਪਨਬੱਸ ਟਰਾਂਸਪੋਰਟ ਵਿਭਾਗ, ਜਲ ਸਰੋਤ ਵਿਭਾਗ, ਸਿੱਖਿਆ ਵਿਭਾਗ ਦੇ ਆਊਟ-ਸੋਰਸਿੰਗ ਸਟਾਫ਼ ਦੀ ਤਰਜ਼ ’ਤੇ ਬਾਗਬਾਨੀ ਵਿਭਾਗ ਵਿੱਚ ਕੰਮ ਕਰਦੇ ਐਨਐਚਐਮ ਆਊਟ-ਸੋਰਸਿੰਗ ਸਟਾਫ਼ ਦੀ ਤਨਖ਼ਾਹਾਂ ਵਿੱਚ ਵਾਧਾ ਅਤੇ ਇੰਕਰੀਮੈਂਟ ਲਗਾਉਣ ਦੀ ਪਾਲਿਸੀ ਬਣਾਉਣਾ, ਬਾਗਬਾਨੀ ਸਬ-ਇੰਸਪੈਕਟਰਾਂ ਦੀਆਂ ਪੱਦ-ਉੱਨਤੀ, ਦਰਜਾ ਚਾਰ ਦੀਆਂ ਤਰੱਕੀਆਂ ਜੋ ਡਾਇਰੈਕਟਰ ਪੱਧਰ ’ਤੇ ਕੀਤੀਆਂ ਜਾਣੀਆਂ ਹਨ ਪਰ ਉਪਰੋਕਤ ਸਾਰੇ ਮਸਲਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਹਾਰਟੀਕਲਚਰ ਐਸੋਸੀਏਸ਼ਨ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਕਨਵੀਨਰ ਮਨਜੀਤ ਸਿੰਘ ਸੈਣੀ, ਮੀਤ ਪ੍ਰਧਾਨ ਗੁਰਦਿਆਲ ਸਿੰਘ, ਸਕੱਤਰ ਸਚਿਨ ਸਹਿਗਲ, ਕੈਸ਼ੀਅਰ ਦੀਪਕ ਪਾਲ ਸਿੰਘ ਭੰਡਾਲ, ਮੀਡੀਆ ਸਲਾਹਕਾਰ ਮਨਜੀਤ ਕੁਮਾਰ ਅਤੇ ਕਾਰਜਕਾਰੀ ਮੈਂਬਰ ਬਰਿੰਦਰਜੀਤ ਸਿੰਘ, ਗੀਤਿਕਾ ਧਵਨ, ਦਲਜੀਤ ਸਿੰਘ, ਵਿਜੈ ਕੁਮਾਰ, ਵਿਸ਼ਾਲ ਰਤਨ, ਕੁਲਦੀਪ ਸਿੰਘ ਅਤੇ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…