ਬੇਮੌਸਮੀ ਬਾਰਸ਼: ਗਿਰਦਾਵਰੀ ਦੇ ਕੰਮ ਦੌਰਾਨ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾਉਣ ’ਤੇ ਜ਼ੋਰ

ਮੁਹਾਲੀ ਜ਼ਿਲ੍ਹੇ ਵਿੱਚ ਬੇਮੌਸਮੀ ਬਾਰਸ਼ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਸ਼ੁਰੂ

ਡੀਸੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਗਿਰਦਾਵਰੀ ਰਿਪੋਰਟ ਭੇਜਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ ਰੁਕ ਹੋ ਰਹੀ ਬੇਮੌਸਮੀ ਬਾਰਸ਼ ਕਾਰਨ ਕਣਕ ਸਮੇਤ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਕਾਰਨ ਕਿਸਾਨਾਂ ਨੂੰ ਦੋਹਰੀ ਭਾਰ ਪਈ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਗਿਰਦਾਵਰੀ ਦਾ ਕੰਮ ਜਲਦੀ ਖ਼ਤਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਉਨ੍ਹਾਂ ਨੇ ਸਰਵੇ ਟੀਮ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਦੇਣ ਲਈ ਆਖਿਆ ਹੈ ਤਾਂ ਜੋ ਪੀੜਤ ਕਿਸਾਨਾਂ ਨੂੰ ਸਮੇਂ ਸਿਰ ਯੋਗ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮੂਹ ਐਸਡੀਐਮਜ਼ ਨੂੰ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਨ ਉਪਰੰਤ ਸਾਂਝੇ ਤੌਰ ’ਤੇ ਸਪੈਸ਼ਲ ਗਿਰਦਾਵਰੀ ਦਾ ਕੰਮ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰਕੇ ਰਿਪੋਰਟ ਭੇਜਣ ਲਈ ਕਿਹਾ ਹੈ।
ਸ੍ਰੀਮਤੀ ਜੈਨ ਨੇ ਸਪੈਸ਼ਲ ਗਿਰਦਾਵਰੀ ਦਾ ਕੰਮ ਸਮੂਹ ਐਸਡੀਐਜ਼ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਕਿਸੇ ਵੀ ਸ਼ਿਕਾਇਤ ਲਈ ਸਬੰਧਤ ਸਬ ਡਵੀਜ਼ਨ ਦੇ ਐਸਡੀਐਮ ਕੋਲ ਪਹੁੰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਸ਼ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਬਾਰੇ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਗਿਰਦਾਵਰੀ ਦੌਰਾਨ ਇਹ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਪਟਵਾਰੀ ਵੱਲੋਂ 7PS Map 3amera Mobile 1pp ਰਾਹੀਂ ਖ਼ਰਾਬੇ ਵਾਲੀ ਥਾਂ ’ਤੇ ਖੜੇ ਹੋ ਕੇ 75O “agged ਫੋਟੋ ਖਿੱਚੀ ਜਾਵੇ। ਸਬੰਧਤ ਪਟਵਾਰੀ ਵੱਲੋਂ ਖ਼ਰਾਬੇ ਵਾਲੇ ਖੇਤਾਂ ਦੀਆਂ 75O “agged ਫੋਟੋਆਂ ਨਾਲ ਨੱਥੀ ਕਰਕੇ ਇਸ ਗਿਰਦਾਵਰੀ ਦਾ ਪੂਰਾ ਰਿਕਾਰਡ ਜ਼ਿਲ੍ਹਾ ਮਾਲ ਦਫ਼ਤਰ ਨੂੰ ਪੇਸ਼ ਕਰਨ ਲਈ ਨਿਰਦੇਸ਼ ਦਿੱਤੇ ਹਨ।
ਡੀਸੀ ਨੇ ਦੱਸਿਆ ਕਿ ਸਰਕਾਰ ਵੱਲੋਂ ਖਰਾਬ ਫ਼ਸਲ ਲਈ ਮੁਆਵਜ਼ਾ ਪ੍ਰਤੀ ਮਾਲਕ 5 ਏਕੜ ਜ਼ਮੀਨ ਤੱਕ ਦਾ ਦਿੱਤਾ ਜਾਵੇਗਾ। ਮੁਆਵਜ਼ੇ ਦੀ ਰਕਮ ਖੇਤ ਮਾਲਕ ਦੀ ਬਜਾਏ ਕਾਸ਼ਤਕਾਰ ਨੂੰ ਦਿੱਤੀ ਜਾਵੇਗੀ ਕਿਉਂਕਿ ਫ਼ਸਲਾਂ ਦੇ ਨੁਕਸਾਨ ਨਾਲ ਕਾਸ਼ਤਕਾਰਾਂ ’ਤੇ ਕਾਫ਼ੀ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਕਾਸ਼ਤਕਾਰਾਂ ਨੂੰ ਖ਼ਰਾਬੇ ਦੀ ਅਦਾਇਗੀ ਕਰਨ ਲਈ ਉਨ੍ਹਾਂ ਦਾ ਨਾਮ ਵਿਸ਼ੇਸ਼ ਖ਼ਸਰਾ ਗਿਰਦਾਵਰੀ ਰਿਕਾਰਡ ਵਿੱਚ ਦਰਸਾਏ ਜਾਣ ਦੇ ਵੀ ਨਿਰਦੇਸ਼ ਦਿੱਤੇ ਹਨ। ਉਂਜ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਕਾਸ਼ਤਕਾਰਾਂ ਦਾ ਨਾਮ ਵਿਸ਼ੇਸ਼ ਖ਼ਸਰਾ ਗਿਰਦਾਵਰੀ ਰਿਕਾਰਡ ਵਿੱਚ ਦਰਸਾਇਆ ਜਾਵੇਗਾ, ਉਨ੍ਹਾਂ ਦਾ ਭਵਿੱਖ ਵਿੱਚ ਉਕਤ ਜ਼ਮੀਨ ਵਿੱਚ ਕੋਈ ਮਾਲਕਾਨਾ ਹੱਕ ਨਹੀਂ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…