Nabaz-e-punjab.com

ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜਾ ਭੁਗਤ ਰਹੇ ਕੈਦੀ ਪਾਉਣਗੇ ਲਾਵਾਰਿਸ ਪਸ਼ੂਆਂ ਨੂੰ ਪੱਠੇ

ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਬਣਾਈਆਂ ਜਾਣਗੀਆਂ ਗਊਸ਼ਾਲਾਵਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਪੰਜਾਬ ਸਰਕਾਰ ਵੱਲੋਂ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਅਤੇ ਪੰਜਾਬ ਭਰ ਦੀਆਂ ਵੱਖ ਵੱਖ ਅਪਰਾਧਿਕ ਮਾਮਲਿਆਂ ਵਿੱਚ ਜੇਲ੍ਹਾਂ ਵਿੱਚ ਸਜਾ ਭੁਗਤ ਰਹੇ ਕੈਦੀਆਂ ਤੋਂ ਜੇਲ੍ਹਾਂ ਵਿੱਚ ਲਾਵਾਰਿਸ ਪਸ਼ੂਆਂ ਨੂੰ ਪੱਠੇ ਪੁਆਏ ਜਾਣਗੇ। ਇਸ ਗੱਲ ਦਾ ਖੁਲਾਸਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ। ਸ੍ਰੀ ਰੰਧਾਵਾ ਅੱਜ ਇੱਥੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਣ ਆਏ ਸੀ।
ਪੱਤਰਕਾਰਾਂ ਵੱਲੋਂ ਲਾਵਾਰਿਸ ਪਸ਼ੂਆਂ ਦੀ ਸਮੱਸਿਆਵਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ’ਚ ਕੋਈ ਸ਼ੱਕ ਨਹੀਂ ਸੂਬੇ ਵਿੱਚ ਲਾਵਾਰਿਸ ਪਸ਼ੂਆਂ ਦੀ ਗੰਭੀਰ ਸਮੱਸਿਆ ਹੈ। ਇਸ ਸਬੰਧੀ ਰਾਜ ਅੰਦਰ ਵੱਖ ਵੱਖ ਜੇਲ੍ਹਾਂ ਵਿੱਚ ਖਾਲੀ ਪਈਆਂ ਜ਼ਮੀਨਾਂ ਵਿੱਚ ਗਊਸ਼ਾਲਾਵਾਂ ਬਣਾਉਣ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਲ੍ਹਾਂ ਵਿੱਚ ਵੱਖ ਵੱਖ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਤੋਂ ਗਊ ਸੇਵਾ ਦਾ ਕੰਮ ਲਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਨ ਨਾਲ ਸੂਬੇ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਅਕਾਲੀ ਸਰਕਾਰ ਵੇਲੇ ਪੰਜਾਬ ਸੇਵਾ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਰਹੇ ਕੀਮਤੀ ਲਾਲ ਭਗਤ ਨੇ ਮੀਡੀਆ ਵਿੱਚ ਪੰਜਾਬ ਵਿੱਚ ਕਰੀਬ ਦੋ ਲੱਖ ਤੋਂ ਵੱਧ ਲਾਵਾਰਿਸ ਪਸ਼ੂ ਹੋਣ ਦੀ ਗੱਲ ਆਖੀ ਸੀ। ਸੜਕਾਂ ’ਤੇ ਰੋਜ਼ਾਨਾ ਨਿੱਤ ਹਾਦਸੇ ਵਾਪਰਦੇ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਦਾ ਵੀ ਉਜਾੜਾ ਹੁੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…