Share on Facebook Share on Twitter Share on Google+ Share on Pinterest Share on Linkedin ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਮੁਲਜ਼ਮ ਯੂਪੀ ਤੋਂ ਗ੍ਰਿਫ਼ਤਾਰ ਮੁਹਾਲੀ ਅਦਾਲਤ ਨੇ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਕੰਟਰੋਲ ਯੂਨਿਟ ਅਤੇ ਯੂਪੀ ਪੁਲੀਸ ਵੱਲੋਂ ਇਕ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰਾਂ ਅਤੇ ਖਾੜਕੂ ਕਾਰਕੁਨਾਂ ਨੂੰ ਹਥਿਆਰ ਸਪਲਾਈ ਦੇ ਮਾਮਲੇ ਵਿੱਚ ਯੂਪੀ ਤੋਂ ਜਾਵੇਦ ਅਖ਼ਤਰ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਸ਼ਾਮ ਇਹ ਜਾਣਕਾਰੀ ਦਿੰਦਿਆਂ ਸਟੇਟ ਕਰਾਈਮ ਕੰਟਰੋਲ ਯੂਨਿਟ ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਜਾਦੇਵ, ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ਼) ਨਾਮੀ ਖਾੜਕੂ ਜਥੇਬੰਦੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਆਸ਼ੀਸ਼ ਸਿੰਘ ਖ਼ਿਲਾਫ਼ ਦਰਜ ਮਾਮਲੇ ਵਿੱਚ ਨਾਮਜ਼ਦ ਸੀ। ਜਿਸ ਨੂੰ ਯੂਪੀ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁਲਜ਼ਮ ਆਸ਼ੀਸ਼ ਕੁਮਾਰ ਨੂੰ ਯੂਪੀ ’ਚੋਂ ਕਾਬੂ ਕੀਤਾ ਗਿਆ ਸੀ। ਮੁਲਜ਼ਮ ਜਾਵੇਦ ’ਤੇ ਖਾੜਕੂ ਗੁਗਨੀ ਸਮੇਤ ਹੋਰਨਾਂ ਕਾਰਕੁਨਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਮੁਲਜ਼ਮਾਂ ਦੇ ਗਰੋਹ ਦੀ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਸੀ। ਉਹ ਕਈ ਖੂੰਖਾਰ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰ ਵੀ ਚੁੱਕੇ ਸੀ। ਏਆਈਜੀ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਜਾਵੇਦ ਨੂੰ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਖਾੜਕੂ ਗਤੀਵਿਧੀਆਂ ਅਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਬਾਰੇ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ 27 ਜਨਵਰੀ ਨੂੰ ਜਦੋਂ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮੀਤ ਸਿੰਘ ਪੀਐਚਡੀ ਦੀ ਪਾਕਿਸਤਾਨ ਵਿੱਚ ਹੱਤਿਆ ਕੀਤੀ ਗਈ ਤਾਂ ਉਦੋਂ ਪੰਜਾਬ ਪੁਲੀਸ ਨੇ ਮੋਗਾ ਤੋਂ ਸੁਖਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਖਪ੍ਰੀਤ ਸਿੰਘ ਨੇ ਹੀ ਪੁੱਛਗਿੱਛ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਕਿ ਖਾੜਕੂ ਜਥੇਬੰਦੀ ਨੂੰ ਆਸ਼ੀਸ਼ ਸਿੰਘ ਹਥਿਆਰ ਸਪਲਾਈ ਕਰਦਾ ਸੀ। ਯੂਪੀ ਅਤਿਵਾਦ ਵਿਰੋਧੀ ਟੀਮ ਨੇ ਆਸ਼ੀਸ਼ ਨੂੰ ਸਿਵਲ ਲਾਈਨ ਹਰਿਦੁਆਰ ਇਲਾਕੇ ’ਚੋਂ ਗ੍ਰਿਫ਼ਤਾਰ ਕੀਤਾ ਸੀ। ਆਸ਼ੀਸ਼ ਫੋਨ ’ਤੇ ਪਾਕਿ ਨਾਗਰਿਕਾਂ ਨਾਲ ਤਾਲਮੇਲ ਰੱਖਦਾ ਸੀ। (ਬਾਕਸ ਆਈਟਮ) ਆਸ਼ੀਸ਼ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ਼) ਦੇ ਮੁਖੀ ਹਰਮੀਤ ਸਿੰਘ ਉਰਫ਼ ਗੁਗਨੀ ਗਰੇਵਾਲ ਦਾ ਸੱਜਾ ਹੱਥ ਮੰਨਿਆ ਜਾਂਦਾ ਹੈ। ਉਸ ’ਤੇ ਸ਼ਿਵ ਸੈਨਾ ਅਤੇ ਆਰਐਸਐਸ ਆਗੂਆਂ ਦੀ ਹੱਤਿਆ ਕਰਨ ਦਾ ਦੋਸ਼ ਹੈ। ਮੁਲਜ਼ਮ ਆਸ਼ੀਸ਼ ਪਟਿਆਲਾ ਜੇਲ੍ਹ ਵਿੱਚ ਬੰਦੀ ਰਹਿ ਚੁੱਕਾ ਹੈ। ਜਿੱਥੇ ਉਸ ਦੀ ਮੁਲਾਕਾਤ ਕੇਐਲਐਫ਼ ਦੇ ਮੁਖੀ ਨਾਲ ਹੋਈ ਸੀ। ਆਸ਼ੀਸ਼ ’ਤੇ ਕਾਤਲਾਨਾ ਹਮਲਾ, ਖ਼ਤਰਨਾਕ ਹਥਿਆਰਾਂ ਨਾਲ ਦੰਗੇ ਭੜਕਾਉਣ ਅਤੇ ਸੰਗੀਨ ਅਪਰਾਧ ਦੀ ਸਾਜ਼ਿਸ਼ ਰਚਨ ਦੇ ਦੋਸ਼ ਸਾਲ 2018 ਵਿੱਚ ਪੰਜਾਬ ਦੇ ਕੁਝ ਖੂੰਖਾਰ ਅਪਰਾਧੀਆਂ ਨੂੰ ਪਨਾਹ ਦੇਣ ਦਾ ਵੀ ਦੋਸ਼ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ