Nabaz-e-punjab.com

ਕਮਲੇਸ਼ ਤਿਵਾੜੀ ਦੀ ਸੁਰੱਖਿਆ ਘਟਾਉਣ ਲਈ ਯੂਪੀ ਦੇ ਮੁੱਖ ਮੰਤਰੀ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ: ਗੁਪਤਾ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ’ਚ ਤਬਦੀਲ ਕਰਨਾ ਸਰਕਾਰ ਦੀ ਬਜਰ ਗਲਤੀ

ਸ਼ਿਵ ਸੈਨਾ (ਹਿੰਦੁਸਤਾਨ) ਦੇ ਮੁਹਾਲੀ ਮਜ਼ਦੂਰ ਸੰਗਠਨ ਦੀ 10 ਮੈਂਬਰੀ ਕਮੇਟੀ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਹਿੰਦੂ ਆਗੂ ਕਮਲੇਸ਼ ਤਿਵਾੜੀ ਦੇ ਪਿਛਲੇ ਦਿਨੀਂ ਹੋਏ ਕਤਲ ਦੇ ਮਾਮਲੇ ਵਿੱਚ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਨ੍ਹਾਂ ਨੇ ਹਿੰਦੂ ਆਗੂ ਦੀ ਸੁਰੱਖਿਆ ਨੂੰ ਲਗਾਤਾਰ ਘਟਾ ਕੇ ਹੱਤਿਆਰਿਆਂ ਨੂੰ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮੌਕਾ ਪ੍ਰਦਾਨ ਕੀਤਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼ਿਵ ਸੈਨਾ (ਹਿੰਦੁਸਤਾਨ) ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਅੱਜ ਇੱਥੇ ਪੈੱ੍ਰਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਗੁਜਰਾਤ ਸਰਕਾਰ ਨੇ ਕਮਲੇਸ਼ ਤਿਵਾੜੀ ਦੀ ਹੱਤਿਆ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਤਾਂ ਯੂਪੀ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੀ ਥਾਂ ਸੁਰੱਖਿਆ ਘਟਾ ਕੇ ਬਜਰ ਗਲਤੀ ਕੀਤੀ ਗਈ। ਜਦੋਂਕਿ ਹਿੰਦੂ ਆਗੂ ਦੀ ਜਾਨ ਨੂੰ ਖ਼ਤਰਾ ਦੇਖਦੇ ਹੋਏ ਜੈੱਡ ਟਾਈਪ ਸਕਿਉਰਿਟੀ ਦੇਣੀ ਚਾਹੀਦੀ ਸੀ।
ਸ੍ਰੀ ਗੁਪਤਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿੱਚ ਫਾਂਸੀ ਦੀ ਸਜਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨਾ ਇੱਕ ਵੱਡੀ ਇਤਿਹਾਸਕ ਗਲਤੀ ਹੋਵੇਗੀ। ਉਨ੍ਹਾਂ ਕਤਲ ਮਾਮਲਿਆਂ ਵਿੱਚ ਵੱਖ ਵੱਖ ਜੇਲ੍ਹਾਂ ਵਿੱਚ ਆਪਣੇ ਗੁਨਾਹਾਂ ਦੀਆਂ ਸਜ਼ਾ ਭੁਗਤ ਰਹੇ ਖਾੜਕੂਆਂ ਨੂੰ ਰਿਹਾਅ ਕਰਨ ਨਾਲ ਪੰਜਾਬ ਵਿੱਚ ਮੁੜ ਤੋਂ ਅਤਿਵਾਦ ਸੁਰਜੀਤ ਹੋਣ ਦਾ ਖ਼ਦਸ਼ਾ ਹੈ। ਇਸ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਵੋਟਾਂ ਦੀ ਰਾਜਨੀਤੀ ਤੋਂ ਪਾਸੇ ਹੱਟ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।
(ਬਾਕਸ ਆਈਟਮ)
ਸ਼ਿਵ ਸੈਨਾ (ਹਿੰਦੁਸਤਾਨ) ਠੇਕੇਦਾਰ ਤੇ ਮਜ਼ਦੂਰ ਸੰਗਠਨ ਦਾ ਗਠਨ ਕਰਕੇ 10 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ। ਕੌਮੀ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਲਗਾਤਾਰ ਆਧਾਰ ਮਜ਼ਬੂਤ ਹੋ ਰਿਹਾ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਠੇਕੇਦਾਰ, ਵਿਦਿਆਰਥੀ ਸ਼ਾਮਲ ਹੋ ਰਹੇ ਹਨ। ਨਵੀਂ ਟੀਮ ਵਿੱਚ ਰਾਜ ਕੁਮਾਰ ਨੂੰ ਜ਼ਿਲ੍ਹਾ ਚੇਅਰਮੈਨ, ਦਿਨੇਸ਼ ਕੁਮਾਰ ਨੂੰ ਜ਼ਿਲ੍ਹਾ ਪ੍ਰਧਾਨ, ਨੰਦ ਯਾਦਵ, ਅਸ਼ੋਕ ਚੌਹਾਨ ਤੇ ਲਾਲ ਬਾਬੂ ਅਤੇ ਅਜੈ ਮਹਿਤਾ ਨੂੰ ਮੀਤ ਪ੍ਰਧਾਨ, ਜਸਪਾਲ ਸਿੰਘ ਨੂੰ ਜਨਰਲ ਸਕੱਤਰ, ਕਪਿਲ ਅਰੋੜਾ ਨੂੰ ਪੈ੍ਰਸ ਸਕੱਤਰ ਅਤੇ ਛੋਟੇ ਲਾਲ ਤੇ ਰਾਮ ਪ੍ਰਕਾਸ਼ ਗੁਪਤਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ। ਪੱਤਰਕਾਰ ਸੰਮੇਲਨ ਦੌਰਾਨ ਇਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…