ਯੂਪੀ ਗੈਂਗਰੇਪ: ਮਿਲਕਮੈਨ ਯੂਨੀਅਨ ਦੇ ਮੈਂਬਰਾਂ ਵੱਲੋਂ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਉਤਰ ਪ੍ਰਦੇਸ਼ ਵਿੱਚ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕਰਨ ਅਤੇ ਪੁਲੀਸ ਵੱਲੋਂ ਪੀੜਤ ਪਰਿਵਾਰ ਦੀ ਗੈਰਮੌਜੂਦਗੀ ਵਿੱਚ ਅੱਧੀ ਰਾਤ ਤੋਂ ਬਾਅਦ ਅੰਤਿਮ ਸਸਕਾਰ ਕਰਨ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਪੀੜਤ ਲੜਕੀ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਥਾਂ ਯੂਪੀ ਸਰਕਾਰ ਬਦਨਾਮੀ ਕਰ ਰਹੀ ਹੈ ਅਤੇ ਸ਼ਰ੍ਹੇਆਮ ਮਾਮਲੇ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹੀ ਕਾਰਨ ਹੈ ਕਿ ਯੂਪੀ ਸਰਕਾਰ ਦੇ ਅਫ਼ਸਰਾਂ ਨੇ ਗੈਂਗਰੇਪ ਦੀ ਵਾਰਦਾਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਪੀੜਤ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਹੀ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਮ੍ਰਿਤਕ ਲੜਕੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਇਸ ਮੌਕੇ ਪ੍ਰਧਾਨ ਸਿਆਮ ਨਾਢਾ, ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਅਜਾਇਬ ਨਾਢਾ, ਨਰਿੰਦਰ ਸਿੰਘ, ਮਨਜੀਤ ਸਿੰਘ ਹੁਲਕਾ, ਜਸਵੀਰ ਸਿੰਘ ਢਕੋਰਾਂ, ਸਾਹਿਬ ਸਿੰਘ ਮੌਲੀ, ਓਮ ਪ੍ਰਕਾਸ਼ ਨਾਢਾ, ਸੁਭਾਸ਼ ਗੋਚਰ, ਹਰਦੀਪ ਸਿੰਘ ਮਟੌਰ, ਸਤਪਾਲ ਸਿੰਘ ਸਵਾੜਾ ਅਤੇ ਜਗਤਾਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…