nabaz-e-punjab.com

ਉਪਵੈਦ 25 ਮਈ ਨੂੰ ਕਰਨਗੇ ਸਿਹਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਤੇ ਚੱਕਾ ਜਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ ਨੇ 25 ਮਈ ਨੂੰ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੇ ਦਫ਼ਤਰ ਦਾ ਘਿਰਾਓ ਕਰਨ ਅਤੇ ਸੜਕ ’ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਇੱਥੇ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਲਿਆ ਗਿਆ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2016 ਵਿੱਚ ਤਤਕਾਲੀ ਸਰਕਾਰ ਨੇ ਉਪਵੈਦ ਦੀਆਂ 285 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ ਪ੍ਰੰਤੂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਮਨਮਰਜ਼ੀ ਕਰਦੇ ਹੋਏ ਇਸ਼ਤਿਹਾਰ ਜਾਰੀ ਨਹੀਂ ਕੀਤਾ।
ਜਿਸ ਕਾਰਨ ਵੱਡੀ ਗਿਣਤੀ ਉਪਵੈਦ ਓਵਰਏਜ ਹੋ ਗਏ ਅਤੇ ਹੁਣ ਪੰਜਾਬ ਦੀ ਆਪ ਸਰਕਾਰ ਨੇ ਬੀਤੀ 2 ਮਈ ਨੂੰ ਕੈਬਨਿਟ ਮੀਟਿੰਗ ਵਿੱਚ 26,454 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਸੀ। ਜਿਸ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ ਸਿਹਤ ਵਿਭਾਗ ਦੇ ਹਿੱਸੇ ਆਈਆਂ 2187 ਅਸਾਮੀਆਂ ਦੀ ਉਸੇ ਦਿਨ ਸੂਚੀ ਜਾਰੀ ਕਰ ਦਿੱਤੀ। ਜਿਸ ਵਿੱਚ ਉਪਵੈਦ ਦੀਆਂ 358 ਅਸਾਮੀਆਂ ਸ਼ਾਮਲ ਹਨ ਪਰ ਦੋ ਦਿਨਾਂ ਬਾਅਦ 4 ਮਈ ਨੂੰ ਡਾਇਰੈਕਟਰ ਨੇ ਅਸਾਮੀਆਂ ਸਬੰਧੀ ਦੁਬਾਰਾ ਸੂਚਨਾ ਨੋਟਿਸ ਜਾਰੀ ਕਰ ਦਿੱਤਾ। ਜਿਸ ਦੇ ਤਹਿਤ ਉਪਵੈਦ ਦੀਆਂ ਅਸਾਮੀਆਂ ਨੂੰ ਰੱਦ ਕੀਤਾ ਗਿਆ ਹੈ। ਜਿਸ ਕਾਰਨ ਉਪਵੈਦਾਂ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਦੇ ਅਫ਼ਸਰਾਂ ਪ੍ਰਤੀ ਭਾਰੀ ਰੋਸ ਹੈ।
ਉਨ੍ਹਾਂ ਮੰਗ ਕੀਤੀ ਕਿ 2 ਮਈ ਦੇ ਨੋਟਿਸ ਅਨੁਸਾਰ ਉਪਵੈਦ ਦੀਆਂ 358 ਅਸਾਮੀਆਂ ਸਬੰਧੀ ਉਮਰ ਹੱਦ ਵਿੱਚ ਛੋਟ ਦੇ ਕੇ ਨਵਾਂ ਇਸ਼ਤਿਹਾਰ ਜਾਰੀ ਕੀਤਾ ਜਾਵੇ ਨਹੀਂ ਤਾਂ ਉਪਵੈਦ 25 ਮਈ ਤੋਂ ਆਪ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਉਪਵੈਦ ਯੂਨੀਅਨ ਵੱਲੋਂ ਮਾਨਸਾ ਵਿੱਚ ਸਿਹਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਨ ਨਾਲ-ਨਾਲ ਸਿਰਸਾ-ਬਰਨਾਲਾ ਸੜਕ ’ਤੇ ਚੱਕਾ ਜਾਮ ਕਰਕੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…