Nabaz-e-punjab.com

ਲੋਕਤੰਤਰ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੋਟ ਦੀ ਵਰਤੋ ਜ਼ਰੂਰੀ: ਗਿਰੀਸ਼ ਦਿਆਲਨ

ਲੋਕ ਸਭਾ ਚੋਣਾਂ ਦੌਰਾਨ ਦਿਵਿਆਂਗ ਵਿਅਕਤੀਆਂ ਦੀ ਮਦਦ ਕਰਨ ਵਾਲੇ ਅਫ਼ਸਰਾਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਮੰਨਿਆ ਜਾਂਦਾ ਹੈ। ਇਸ ਲਈ ਲੋਕਤੰਤਰ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਹਰੇਕ ਵਿਅਕਤੀ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਕੌਮੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਆਮ ਨਾਗਰਿਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।
ਇਸ ਮੌਕੇ ਡੀਸੀ ਗਿਰੀਸ਼ ਦਿਆਲਨ ਨੇ ਲੋਕ ਸਭਾ ਚੋਣਾਂ ਵਿੱਚ ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਚੋਣ ਅਮਲੇ ਸਮੇਤ ਚੋਣਾਂ ਦੌਰਾਨ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨੇ ਮੁਹਾਲੀ ਜ਼ਿਲ੍ਹੇ ਦੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਗਏ ਅਤੇ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਪੱਖਪਾਤ ਅਤੇ ਜਾਤ, ਪੰਥ, ਸ਼ੇ੍ਰਣੀ ਜਾਂ ਧਰਮ ਦੇ ਵਿਚਾਰ ਕੀਤੇ ਬਿਨਾਂ ਆਪਣੀ ਵੋਟ ਪਾਉਣ ਸਬੰਧੀ ਸਹੁੰ ਵੀ ਚੁਕਾਈ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਨੇ ਕੌਮੀ ਵੋਟਰ ਦਿਵਸ ਨਾਲ ਸਬੰਧਤ ਕਲਾ, ਚਿੱਤਰਕਾਰੀ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਮੌਕੇ ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸਡੀਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਪੂਜਾ ਗਰੇਵਾਲ, ਕਾਰਜਸਾਧਕ ਅਫ਼ਸਰ ਰਾਜੇਸ਼ ਸ਼ਰਮਾ, ਸਰਕਾਰੀ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …