Nabaz-e-punjab.com

‘ਯੂਟੀ ਪੁਲੀਸ ਦੇ ਕਿਸੇ ਮੁਲਾਜ਼ਮ ਨੇ ਮੇਰੇ ਤੋਂ ਇਜਾਜ਼ਤ ਨਹੀਂ ਸੀ ਲਈ’: ਸੁਮੇਧ ਸੈਣੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਮੁਹਾਲੀ ਅਦਾਲਤ ਵਿੱਚ ਸੋਮਵਾਰ ਨੂੰ ਵਕੀਲਾਂ ਦੀ ਬਹਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਲਿਜਾਉਣ ਲਈ ਵਾਲੀ ਪੁਲੀ ਟੀਮ ਨੇ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਸੀ। ਸਰਕਾਰੀ ਵਕੀਲ ਨੇ ਜਾਂਚ ਅਧਿਕਾਰੀ ਤੇ ਐਸਪੀ ਹਰਮਨਦੀਪ ਸਿੰਘ ਹਾਂਸ ਦੀ ਮੌਜੂਦਗੀ ਵਿੱਚ ਕਿਹਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੈਣੀ ਕੋਲੋਂ ਮੁਲਤਾਨੀ ਕੇਸ ਬਾਰੇ ਹੋਈ ਪੁੱਛਗਿੱਛ ਦੌਰਾਨ ਸੈਣੀ ਨੇ ਸਪੱਸ਼ਟ ਆਖਿਆ ਹੈ ਕਿ ਮੁਲਤਾਨੀ ਨੂੰ ਘਰੋਂ ਚੁੱਕਣ ਜਾਂ ਗ੍ਰਿਫ਼ਤਾਰੀ ਪਾਉਣ ਬਾਰੇ ਯੂਟੀ ਪੁਲੀਸ ਦੇ ਕਿਸੇ ਮੁਲਾਜ਼ਮ ਨੇ ਉਨ੍ਹਾਂ ਤੋਂ ਇਜਾਜ਼ਤ ਨਹੀਂ ਲਈ ਸੀ, ਹੋ ਸਕਦਾ ਹੈ ਕਿ ਸਬੰਧਤ ਪੁਲੀਸ ਟੀਮ ਨੇ ਆਪਣੇ ਪੱਧਰ ’ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੋਵੇ। ਉਸ ਸਮੇਂ ਸੁਮੇਧ ਸੈਣੀ ਚੰਡੀਗੜ੍ਹ ਵਿੱਚ ਐਸਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ। ਮੁਲਤਾਨੀ ਨੇ 1989 ਵਿੱਚ ਸਿਟਕੋ ਵਿੱਚ ਨੌਕਰੀ ਜੁਆਇੰਨ ਕੀਤੀ ਸੀ। ਇਸ ਸਬੰਧੀ ਸਰਕਾਰੀ ਵਕੀਲ ਨੇ ਸਿਟਕੋ ਦਾ ਸਰਵਿਸ ਰਿਕਾਰਡ ਵੀ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲੀਸ ਦੇ ਤੱਥਾਂ ਅਤੇ ਸਰਵਿਸ ਰਿਕਾਰਡ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…