ਫਾਰਮੇਸੀ ਅਫ਼ਸਰਾਂ ਦੀਆਂ ਖ਼ਾਲੀ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ: ਸਿੱਧੂ

ਸਿਹਤ ਮੰਤਰੀ ਨੇ ਫਾਰਮੇਸੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਮੀਟਿੰਗ ਵਿੱਚ ਦਿੱਤਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਪੰਜਾਬ ਰਾਜ ਫਾਰਮੇਸੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਇਕ ਵਫ਼ਦ ਨੇ ਨਰਿੰਦਰ ਮੋਹਨ ਸ਼ਰਮਾ ਦੀ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਮੰਗ ਕੀਤੀ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਰਵਿੰਦਰ ਲੂਥਰਾ ਨੇ ਫਾਰਮੇਸੀ ਆਫ਼ੀਸਰਜ਼ ਦੀਆਂ ਮੰਗਾਂ ਬਾਰੇ ਦੱਸਦਿਆਂ ਮੰਗ ਕੀਤੀ ਕਿ ਸਿਹਤ ਵਿਭਾਗ ਵਿੱਚ ਫਾਰਮੇਸੀ ਆਫ਼ੀਸਰਜ਼ ਦੀਆਂ ਖਾਲੀਆਂ ਅਸਾਮੀਆਂ ਨੂੰ ਤੁਰੰਤ ਰੈਗੂਲਰ ਆਧਾਰ ’ਤੇ ਭਰਿਆ ਜਾਵੇ। ਫਾਰਮੇਸੀ ਆਫ਼ੀਸਰਜ਼, ਸੀਨੀਅਰ ਆਫ਼ੀਸਰਜ਼ ਅਤੇ ਚੀਫ਼ ਫਾਰਮੇਸੀ ਆਫ਼ੀਸਰਜ਼ ਦੀਆਂ 442 ਅਸਾਮੀਆਂ ਦੀ ਰਚਨਾ ਕਰਨਾ, ਜੇਲ੍ਹ ਡਿਊਟੀ ਦੌਰਾਨ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨਾ ਬਾਰੇ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੇ ਉਕਤ ਮੰਗਾਂ ਨੂੰ ਪੂਰੇ ਧਿਆਨ ਨਾਲ ਸੁਣਿਆ ਅਤੇ ਛੇਤੀ ਹੀ ਹੱਲ ਕਰਕੇ ਲਾਗੂ ਕਰਨ ਦਾ ਭਰੋਸਾ ਦਿੱਤਾ। ਸਿਹਤ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਫਾਰਮੇਸੀ ਅਫ਼ਸਰਾਂ ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣਗੀਆਂ।
ਸ੍ਰੀ ਲੂਥਰਾ ਨੇ ਦੱਸਿਆ ਕਿ ਉਪਰੋਕਤ ਮੰਗਾਂ ਲਾਗੂ ਹੋਣ ਨਾਲ ਜਿੱਥੇ ਫਾਰਮੇਸੀ ਅਫ਼ਸਰਾਂ ਨੂੰ ਵਾਧੂ ਬੋਝ ਤੋਂ ਰਾਹਤ ਮਿਲੇਗੀ, ਉੱਥੇ ਲੋਕਾਂ ਨੂੰ ਵੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਇਹ ਵੀ ਮੰਗ ਕੀਤੀ ਸਿਹਤ ਸੰਸਥਾਵਾਂ ਨੂੰ ਸਪਲਾਈ ਹੋਣ ਵਾਲੀਆਂ ਦਵਾਈਆਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਵੇ, ਡਾਕਟਰ ਦੀ ਗੈਰਹਾਜ਼ਰੀ ਵਿੱਚ ਦਵਾਈ ਲਿਖਣ ਦੇ ਅਧਿਕਾਰ ਅਤੇ ਟੈਲੀਫ਼ੋਨ ’ਤੇ ਮਸ਼ਵਰਾ ਲੈਣ ਦੀ ਸ਼ਰਤ ਖ਼ਤਮ ਕੀਤੀ ਜਾਵੇ।
ਮੀਟਿੰਗ ਵਿੱਚ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਅਵਨੀਤ ਕੌਰ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਰੀਟਾ ਭਾਰਦਵਾਜ, ਓਐਸਡੀ ਡਾ. ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਮੀਡੀਆ ਸਲਾਹਕਾਰ ਰੋਹਿਤ ਪਾਲ, ਰਾਜ ਕੁਮਾਰ ਸ਼ਰਮਾ, ਸੁਖਵਿੰਦਰਪਾਲ ਸ਼ਰਮਾ, ਕੁਲਭੂਸ਼ਨ ਸਿੰਗਲਾ, ਸੁਨੀਲ ਦੱਤ ਸ਼ਰਮਾ, ਸੀਸ਼ਨ ਕੁਮਾਰ ਅਤੇ ਬਲਰਾਜ ਸਿੰਘ ਆਗੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…