nabaz-e-punjab.com

ਬੋਗਨਵਿਲੀਆ ਪਾਰਕ ਮੁਹਾਲੀ ਵਿੱਚ ਮਨਾਇਆ ਵਣ ਮਹਾਂਉਤਸਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਮੁਹਾਲੀ ਵੈਲਫੇਅਰ ਕਲੱਬ ਵੱਲੋਂ ਗੁਡ ਮੌਰਨਿੰਗ ਲਾਫਟਰ ਕਲੱਬ ਅਤੇ ਫੇਜ਼-4 ਦੇ ਵਸਨੀਕਾਂ ਦੇ ਸਹਿਯੋਗ ਨਾਲ ਬੋਗਨ ਵਿਲੀਆ ਪਾਰਕ ਫੇਜ਼-4 ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁਹਾਲੀ ਵੈਲਫੇਅਰ ਕਲੱਬ ਦੇ ਪ੍ਰਧਾਨ ਸੁਖਦੀਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ ਅਤੇ ਇਸ ਦੇ ਨਾਲ ਹੀ ਲਗਾਏ ਗਏ ਪੌਦਿਆਂ ਦੀ ਸਹੀ ਸੰਭਾਲ ਵੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਲਈ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਸਫ਼ਾਈ ਪ੍ਰਤੀ ਧਿਆਨ ਦਿੱਤਾ ਜਾਵੇ।
ਇਸ ਮੌਕੇ ਸੁਰਿੰਦਰ ਮੋਹਣ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ, ਜਤਿੰਦਰ ਸਿੰਘ ਸਾਬਕਾ ਨਿਗਰਾਨ ਇੰਜ, ਬਿਜਲੀ ਬੋਰਡ, ਜਸਵੰਤ ਸਿੰਘ ਗੁਰਪ੍ਰਤਾਪ ਸਿੰਘ, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਵਾ, ਜੇ ਐਲ ਕਪੂਰ, ਜੇ ਐਸ ਸਿੱਧੂ ਸਾਬਕਾ ਕਾਰਜਕਾਰੀ ਇੰਜਨੀਅਰ, ਸ੍ਰੀ ਆਰ ਪੀ ਗੁਪਤਾ, ਸ੍ਰੀ ਅਜੀਤ ਝਾਅ, ਸ੍ਰ ਹਰਜੀਤ ਸਿੰਘ ਸੀ ਟੀ ਓ, ਸਾਬਕਾ ਅੰਡਰ ਸੈਕਟਰੀ, ਸ੍ਰ ਮਹਿੰਦਰ ਸਿੰਘ ਕਾਹਲੋਂ, ਸਾਬਕਾ ਆਡਿਟ ਅਫਸਰ ਐਸ ਕੇ ਬਾਂਸਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…