nabaz-e-punjab.com

ਵੱਖ-ਵੱਖ ਅਕਾਲੀ ਆਗੂਆਂ ਤੇ ਅਧਿਕਾਰੀਆਂ ਵੱਲੋਂ ਕੌਂਸਲਰ ਗੁਰਮੁੱਖ ਸੋਹਲ ਨਾਲ ਦੁੱਖ ਦਾ ਪ੍ਰਗਟਾਵਾ

ਮਾਤਾ ਲਾਭ ਕੌਰ ਸੋਹਲ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 23 ਅਗਸਤ ਨੂੰ, ਸਥਾਨ: ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੀ ਮਾਤਾ ਜੀ ਬੀਬੀ ਲਾਭ ਕੌਰ ਸੋਹਲ ਦੀ ਪਿਛਲੇ ਦਿਨੀਂ ਹੋਈ ਅਚਨਚੇਤੀ ਮੌਤ ਤੋਂ ਬਾਅਦ ਵੱਖ-ਵੱਖ ਸੀਨੀਅਰ ਸਿਆਸੀ ਆਗੂਆਂ ਨੇ ਸ੍ਰੀ ਸੋਹਲ ਦੇ ਘਰ ਜਾ ਕੇ ਉਹਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਬੇਨਤੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡੇਰਾਬੱਸੀ ਤੋਂ ਅਕਾਲੀ ਦਲ ਦੇ ਵਿਧਾਇਕ ਐਨ ਕੇ ਸ਼ਰਮਾ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਆਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਸ੍ਰ. ਆਰ.ਪੀ. ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਮੇਹਰ ਸਿੰਘ ਮੱਲ੍ਹੀ, ਘੜੂੰਆਂ ਥਾਣੇ ਦੇ ਐਸਐਚਓ ਮਨਫੂਲ ਸਿੰਘ, ਓਐਸਡੀ ਹਰਦੇਵ ਸਿੰਘ ਹਰਪਾਲਪੁਰ ਨੇ ਸ੍ਰੀ ਗੁਰਮੁੱਖ ਸਿੰਘ ਸੋਹਲ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਉਧਰ, ਅਕਾਲੀ ਆਗੂ ਗੁਰਮੁੱਖ ਸਿੰਘ ਸੋਹਲ ਨੇ ਦੱਸਿਆ ਕਿ ਮਾਤਾ ਲਾਭ ਕੌਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਮਿਤੀ 23 ਅਗਸਤ ਦਿਨ ਬੁੱਧਵਾਰ ਨੂੰ ਇੱਥੋਂ ਦੇ ਫੇਜ਼-4 ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਦੁਪਹਿਰ 12 ਵਜੇ ਤੋਂ ਡੇਢ ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…