Nabaz-e-Punjab.com

ਸੁਖਬੀਰ ਬਾਦਲ, ਅਨਮੋਲ ਗਗਨ ਮਾਨ ਤੇ 350 ਹੋਰ ਆਗੂਆਂ ਖ਼ਿਲਾਫ਼ ਵੱਖ-ਵੱਖ ਕੇਸ ਦਰਜ

ਮੁਹਾਲੀ ਪੁਲੀਸ ਨੇ ਸਿਆਸੀ ਆਗੂਆਂ ’ਤੇ ਲਾਇਆ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਮੁਹਾਲੀ ਪੁਲੀਸ ਵੱਲੋਂ ਸੋਮਵਾਰ ਦੇਰ ਸ਼ਾਮ ਨੂੰ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਪ ਆਗੂ ਅਨਮੋਲ ਗਗਨ ਮਾਨ ਸਮੇਤ ਦੋਵਾਂ ਪਾਰਟੀਆਂ ਦੇ ਹੋਰ ਸੀਨੀਅਰ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਆਪ ਵਲੰਟੀਅਰਾਂ ਨੇ ਐਤਵਾਰ ਨੂੰ ਅਤੇ ਅਕਾਲੀ ਦਲ ਵੱਲੋਂ ਅੱਜ ਕੋਵਿਡ ਵੈਕਸੀਨ ਘੁਟਾਲੇ ਦੇ ਮੁੱਦੇ ’ਤੇ ਸਿਹਤ ਮੰਤਰੀ ਦੇ ਖ਼ਿਲਾਫ਼ ਮੁਹਾਲੀ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਧਰਨਾ ਪ੍ਰਦਰਸ਼ਨ ਦੌਰਾਨ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ। ਪੁਲੀਸ ਦਾ ਮੰਨਣਾ ਹੈ ਕਿ ਇਨ੍ਹਾਂ ਦੋਵੇਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੋਵਿਡ ਨਿਯਮਾਂ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਵੱਲੋਂ ਧਾਰਾ 188, 269, 270 ਅਤੇ 51ਏ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਵੱਖੋ-ਵੱਖਰੇ ਪਰਚੇ ਦਰਜ ਕੀਤੇ ਗਏ ਹਨ। ਇੱਥੇ ਇਹ ਦੱਸਣਾ ਬਣਦਾ ਹੈ ਕਿ ਵਿਰੋਧੀ ਧਿਰਾਂ ਵੱਲੋਂ ਦਿੱਤੇ ਜਾ ਰਹੇ ਰੋਸ ਧਰਨਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀਜੀਪੀ ਨੂੰ ਉਕਤ ਦੋਵੇਂ ਪਾਰਟੀਆਂ ਦੇ ਜ਼ਿੰਮੇਵਾਰ ਆਗੂਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਗਈ ਸੀ। ਹਾਲਾਂਕਿ ਸ਼ਾਮ ਤੱਕ ਪੁਲੀਸ ਇਹ ਕਹਿੰਦੀ ਰਹੀ ਹੈ ਕਿ ਫਿਲਹਾਲ ਕਿਸੇ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ ਪ੍ਰੰਤੂ ਦੇਰ ਸ਼ਾਮ ਦੋ ਵੱਖੋ-ਵੱਖ ਐਫ਼ਆਰਆਈ ਦਰਜ ਕਰ ਲਈਆਂ।
ਅਕਾਲੀ ਆਗੂਆਂ ਵਿੱਚ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਹਨੇਵਾਲ ਤੋਂ ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਡੇਰਾਬੱਸੀ ਦੇ ਵਿਧਾਇਕ ਐਨਕੇ ਸ਼ਰਮਾ, ਪਵਨ ਕੁਮਾਰ ਟੀਨੂ, ਡਾ. ਸੁਖਵਿੰਦਰ ਸੁੱਖੀ ਬੰਗਾ, ਬਲਦੇਵ ਸਿੰਘ ਫਿਲੋਰ, ਗੁਰਪ੍ਰਤਾਪ ਸਿੰਘ ਨਕੋਦਰ, ਲਖਵਿੰਦਰ ਸਿੰਘ ਲੋਧੀ ਨੰਗਲ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਜਨਮੇਜਾ ਸਿੰਘ ਸੇਖੋਂ, ਸੋਹਨ ਸਿੰਘ ਠੰਡਲ, ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਰਣਜੀਤ ਸਿੰਘ ਢਿੱਲੋਂ, ਗੁਰਬਚਨ ਸਿੰਘ ਬੱਲੇਹਾਲੀ, ਸੁਖਬੀਰ ਦੇ ਓਐਸਡੀ ਚਰਨਜੀਤ ਸਿੰਘ ਬਰਾੜ, ਹਰਚਰਨ ਸਿੰਘ ਲੌਂਗੋਵਾਲ, ਹਰਦੇਵ ਸਿੰਘ ਨੌਨੀ ਮਾਨ, ਸਰਬਜੀਤ ਸਿੰਘ ਮੱਕੜ, ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ, ਮੁਹਾਲੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਚੰਦੂਮਾਜਰਾ ਦੇ ਵਕੀਲ ਬੇਟੇ ਸਿਮਰਨਜੀਤ ਸਿੰਘ ਚੰਦੂਮਾਜਰਾ, ਰੋਜ਼ੀ ਬਰਕੰਦੀ, ਗਿੱਲਕੋ ਵੈਲੀ ਦੇ ਐਮਡੀ ਰਣਜੀਤ ਸਿੰਘ ਗਿੱਲ ਸਮੇਤ ਕਰੀਰ 200 ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਉਧਰ, ਜਿਨ੍ਹਾਂ ਆਪ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਯੂਥ ਵਿੰਗ ਦੀ ਪ੍ਰਧਾਨ ਤੇ ਗਾਇਕਾ ਅਨਮੋਲ ਗਗਨ ਮਾਨ, ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਜੈ ਕ੍ਰਿਸ਼ਨ ਰੋੜੀ, ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂ, ਵਿਨੀਤ ਵਰਮਾ, ਡਾ. ਸੰਨੀ ਆਹਲੂਵਾਲੀਆ, ਪਰਮਿੰਦਰ ਸਿੰਘ ਗੋਲਡੀ, ਨਰਿੰਦਰ ਸਿੰਘ ਸ਼ੇਰਗਿੱਲ, ਸੁਭਾਸ਼ ਸ਼ਰਮਾ, ਸ੍ਰੀਮਤੀ ਰਾਜ ਰਾਣੀ ਗਿੱਲ, ਦੇਵ ਮਾਨ, ਮੰਗ ਚੰਦ ਸ਼ੇਰਮਾਜਰਾ, ਚੇਤਨ ਜਿੰਦੇਮਾਜਰਾ, ਦਿਨੇਸ਼ ਚੱਡਾ, ਤੇਜਿੰਦਰ ਮਹਿਰਾ, ਨਰਿੰਦਰ ਟਿਵਾਣਾ, ਅਜੇ ਲਿਬੜਾ, ਨੀਨਾ ਮਿੱਤਲ, ਅਨੂ ਬੱਬਰ, ਮਨਮਿੰਦਰ ਸਿੰਘ ਗਿਆਸਪੁਰਾ ਸਮੇਤ 150 ਵਲੰਟੀਅਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…