Share on Facebook Share on Twitter Share on Google+ Share on Pinterest Share on Linkedin ਖੇਡ ਸਟੇਡੀਅਮ ਕੁਰਾਲੀ ਵਿੱਚ ਵੱਖ ਵਿੱਖ ਕਿਸਮ ਦੇ ਲਗਾਏ ਪੌਦੇ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਅਗਸਤ: ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਤੇ ਸਥਿਤ ਖੇਡ ਸਟੇਡੀਅਮ ਵਿਖੇ ਯੂਥ ਵੈਲਫੇਅਰ ਕਲੱਬ ਪਿੰਡ ਬੰਨ੍ਹਮਾਜਰਾ ਵੱਲੋਂ ਪ੍ਰਧਾਨ ਨਿਰਮਲ ਸਿੰਘ ਕਾਕਾ ਨੌਰਥ ਦੀ ਅਗਵਾਈ ਵਿਚ 100 ਦੇ ਕਰੀਬ ਪੌਦੇ ਲਗਾਏ ਗਏ। ਇਸ ਮੌਕੇ ਵਿਸ਼ੇਸ ਤੌਰ ਤੇ ਸ਼ਿਰਕਤ ਕਰਦਿਆਂ ਸਮਾਜ ਸੇਵੀ ਜਸਵਿੰਦਰ ਸਿੰਘ ਮੰਡ, ਲੱਕੀ ਕਲਸੀ ਅਤੇ ਪਰਮਜੀਤ ਸਿੰਘ ਛੰਮਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਸ਼ਹਿਰ ਦੇ ਹਰੇਕ ਕੋਨੇ ਵਿਚ ਪੌਦੇ ਲਗਾਉਣ ਲਈ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜੁਆਨ ਵਰਗ ਵੱਲੋਂ ਪੌਦੇ ਲਗਾਉਣਾ ਵਧੀਆ ਉਪਰਾਲਾ ਹੈ। ਇਸ ਮੌਕੇ ਨਿਰਮਲ ਸਿੰਘ ਕਾਕਾ ਚੇਅਰਮੈਨ ਕੋਆਰਡੀਨੇਟਰ ਸੈਲ ਰੋਪੜ ਨੇ ਦੱਸਿਆ ਕਿ ਕਲੱਬ ਵੱਲੋਂ ਆਉਣ ਵਾਲੇ ਸਮੇਂ ਵਿਚ ਇਸੇ ਤਰ੍ਹਾਂ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦਾ ਪ੍ਰਣ ਕੀਤਾ। ਇਸ ਮੌਕੇ ਡਾਕਟਰ ਪਰਮਿੰਦਰ, ਸਤਿੰਦਰ ਸਿੰਘ, ਵੀਰਦਵਿੰਦਰ ਸਿੰਘ, ਗੁਰਜੀਤ ਸਿੰਘ ਕੋਚ, ਸਤਨਾਮ ਧੀਮਾਨ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ