Share on Facebook Share on Twitter Share on Google+ Share on Pinterest Share on Linkedin ਆਪ ਪਾਰਟੀ ਦੇ ਨੌਜਵਾਨ ਆਗੂ ਗੁਰਪ੍ਰੀਤ ਗੋਲਡੀ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਅਕਤੂਬਰ: ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਗੋਲਡੀ ਦਾ ਬੀਤੇ ਦਿਨੀਂ ਸੰਖੇਪ ਜਿਹੀ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ਼ ਅਤੇ ਸ਼ਰਧਾਂਜਲੀ ਸਮਾਗਮ ਗੁਰਦਵਾਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਪ੍ਰਗਟ ਸਿੰਘ ਕੁਰਾਲੀ ਦੇ ਜਥਿਆਂ ਨੇ ਸੰਗਤਾਂ ਨੂੰ ਵੈਰਾਗਮਈ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਸੰਜੇ ਸਿੰਘ ਦੀ ਪ੍ਰੇਰਨਾ ਸਦਕਾ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ‘ਆਪ’ ਦੇ ਨੌਜੁਆਨ ਵਲੰਟੀਅਰ ਗੁਰਪ੍ਰੀਤ ਸਿੰਘ ਗੋਲਡੀ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਆਰਥਿਕ ਸਹਾਇਤਾ ਵੱਜੋਂ ਭੇਂਟ ਕੀਤੇ ਗਏ ਕਿਉਂਕਿ ਸਵ.ਗੋਲਡੀ ਪਿਛਲੇ ਲੰਮੇ ਸਮੇਂ ਹਸਪਤਾਲ ਵਿਚ ਜੇਰੇ ਇਲਾਜ਼ ਸਨ ਜਿਥੇ ਉਨ੍ਹਾਂ ਤੇ ਪਰਿਵਾਰ ਲੱਖਾਂ ਰੁਪਿਆ ਇਲਾਜ਼ ਤੇ ਖਰਚਿਆ ਗਿਆ। ਇਸ ਦੁਖ ਦੀ ਘੜੀ ਵਿਚ ਗੁਰਪ੍ਰੀਤ ਗੋਲਡੀ ਦੇ ਪਿਤਾ ਲਛਮਣ ਸਿੰਘ ਅਤੇ ਸਮੂਹ ਪਰਿਵਾਰ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਜਗਤਾਰ ਸਿੰਘ ਸੰਘੇੜਾ, ਨਰਿੰਦਰ ਸਿੰਘ ਸ਼ੇਰਗਿੱਲ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਰਣਜੀਤ ਸਿੰਘ ਗਿੱਲ ਦੇ ਭਤੀਜੇ ਜਗਜੀਤ ਸਿੰਘ ਗਿੱਲ, ਜਸਵਿੰਦਰ ਸਿੰਘ ਗੋਲਡੀ, ਹਿੰਮਤ ਸਿੰਘ ਸ਼ੇਰਗਿੱਲ, ਡਾ. ਚਰਨਜੀਤ ਸਿੰਘ ਚੰਨੀ, ਮਨਦੀਪ ਸਿੰਘ ਖਿਜ਼ਰਾਬਾਦ, ਹਰੀਸ਼ ਕੌਂਸਲ, ਸਤਨਾਮ ਸਿੰਘ, ਬਲਵਿੰਦਰ ਕੌਰ ਧਨੌੜਾਂ, ਐਡਵੋਕੇਟ ਚੰਦਰ ਸ਼ੇਖਰ ਬਾਵਾ, ਗੁਰਚਰਨ ਸਿੰਘ ਰਾਣਾ ਮੀਤ ਪ੍ਰਧਾਨ ਨਗਰ ਕੌਂਸਲ, ਕੁਲਵੰਤ ਕੌਰ ਪਾਬਲਾ, ਪਰਮਜੀਤ ਪੰਮੀ, ਦਵਿੰਦਰ ਠਾਕੁਰ, ਨੰਦੀਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ, ਹੈਪੀ ਧੀਮਾਨ, ਬਹਾਦਰ ਸਿੰਘ ਓ.ਕੇ, ਲੱਕੀ ਕਲਸੀ, ਵਿਨੀਤ ਕਾਲੀਆ, ਨਰਿੰਦਰ ਸ਼ਰਮਾ, ਮੇਜਰ ਸਿੰਘ ਝਿੰਗੜਾਂ, ਰਵੀ ਕੁਮਾਰ, ਸੁਰਿੰਦਰ ਸਿੰਘ, ਪ੍ਰਿੰ. ਸਵਰਨ ਸਿੰਘ, ਗਿਆਨੀ ਨੌਰੰਗ ਸਿੰਘ ਮੁੰਧਂੋ, ਰਘਵੀਰ ਸਿੰਘ ਚਤਾਮਲੀ, ਰਣਧੀਰ ਸਿੰਘ ਝਿੰਗੜਾਂ, ਮਾ ਸ਼ਰਨਜੀਤ ਸਿੰਘ ਸਮੇਤ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ