Share on Facebook Share on Twitter Share on Google+ Share on Pinterest Share on Linkedin ਪੱਤਰਕਾਰ ਸੁਖਦੀਪ ਸਿੰਘ ਸੋਈ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਨਬਜ਼-ਏ-ਪੰਜਾਬ, ਮੁਹਾਲੀ, 2 ਦਸੰਬਰ: ਮੁਹਾਲੀ ਤੋਂ ਪੱਤਰਕਾਰ ਸੁਖਦੀਪ ਸਿੰਘ ਸੋਈ (ਜਿਨ੍ਹਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਦੇਹਾਂਤ ਹੋ ਗਿਆ ਸੀ) ਉਨ੍ਹਾਂ ਨਮਿਤ ਅੱਜ ਅੰਤਿਮ ਅਰਦਾਸ ਕੀਤੀ। ਸਵੇਰੇ ਪੱਤਰਕਾਰ ਦੇ ਘਰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1 ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ ਸੁਖਦੀਪ ਸਿੰਘ ਨਾਲ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਡਾ. ਦਲਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਦੋਂਕਿ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਪਰਿਵਾਰ ਨੂੰ 21 ਹਜਾਰ ਦੀ ਮਦਦ ਦੇਣ ਦਾ ਐਲਾਨ ਕੀਤਾ ਗਿਆ। ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਦੇ ਸਪੁੱਤਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿਵਾਉਣ ਅਤੇ ਪਰਿਵਾਰ ਦੀ ਲੋੜੀਂਦੀ ਮਾਇਕ ਮਦਦ ਕਰਨ ਦੀ ਗੱਲ ਕਹੀ। ਇਸ ਮੌਕੇ ਡੀਆਈਜੀ ਹਰਚਰਨ ਸਿੰਘ ਭੁੱਲਰ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮੇਅਰ ਜੀਤੀ ਸਿੱਧੂ, ਸੀਨੀਅਰ ਡਿਪਟੀ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਬੱਸੀ ਪਠਾਣਾ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਤੇ ਕੁਲਜੀਤ ਸਿੰਘ ਨਾਗਰਾ, ਡੀਐਸਪੀ ਗੁਰਚਰਨ ਸਿੰਘ, ਹਰਸਿਮਰਨ ਸਿੰਘ ਬੱਲ ਅਤੇ ਜੇਪੀ ਸਿੰਘ, ਭਾਜਪਾ ਦੀ ਸੂਬਾ ਮੀਤ ਪ੍ਰਧਾਨ ਲਖਵਿੰਦਰ ਕੌਰ ਗਰਚਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉਭਾ, ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਰੁਪਿੰਦਰ ਕੌਰ ਰੀਨਾ, ਪਰਮਜੀਤ ਸਿੰਘ ਹੈਪੀ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ, ਅਕਾਲੀ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕ ਸਟੋਨ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ, ਆਰਪੀ ਸ਼ਰਮਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੁੱਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਕੁਲਦੀਪ ਕੌਰ ਕੰਗ ਅਤੇ ਸਤਵੀਰ ਸਿੰਘ ਧਨੋਆ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਜਸਪਾਲ ਮਟੌਰ, ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਕਾਂਗਰਸੀ ਆਗੂ ਰਜਿੰਦਰ ਸਿੰਘ ਧਰਮਗੜ੍ਹ, ਏਜੀਐਮ ਇੰਡਸਟਰੀ ਬਲਿੰਦਰ ਸਿੰਘ, ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਬਲਜੀਤ ਸਿੰਘ ਮਠਾੜੂ, ਰਾਉਰਕੇਲਾ ਦੇ ਸਾਬਕਾ ਡਿਪਟੀ ਮੇਅਰ ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਐਮਪੀਸੀਏ ਸਾਬਕਾ ਪ੍ਰਧਾਨ ਸ਼ਲਿੰਦਰ ਆਨੰਦ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਭਾਈ ਲਾਲੋ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਠੇਕੇਦਾਰ ਮਨਜੀਤ ਸਿੰਘ ਮਾਨ, ਸਮਾਜ ਸੇਵੀ ਆਗੂ ਗੁਰਚਰਨ ਸਿੰਘ ਭੰਵਰਾ, ਰਾਜਾ ਕੰਵਰਜੋਤ ਸਿੰਘ, ਦਮਨਜੋਤ ਸਿੰਘ ਧਾਲੀਵਾਲ, ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਸਿੰਘ ਭਾਟੀਆ, ਚਰਨਜੀਤ ਸਿੰਘ ਖੁਰਾਨਾ, ਰਣਜੀਤ ਸਿੰਘ ਬਰਾੜ, ਅਕਾਲੀ ਆਗੂ ਮੰਨਾ ਸੰਧੂ, ਰਵਿੰਦਰ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਬਰਾੜ, ਸਤਨਾਮ ਸਿੰਘ ਲਾਂਡਰਾਂ, ਮਲਕੀਅਤ ਸਿੰਘ, ਜਤਿੰਦਰ ਸਿੰਘ ਪੰਮਾ ਸਮੇਤ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਵੱਖ-ਵੱਖ ਸਮਾਜ ਸੇਵੀ, ਨਾਗਰਿਕ ਭਲਾਈ ਜਥਬੰਦੀਆਂ ਅਤੇ ਮਾਰਕੀਟ ਭਲਾਈ ਸੰਸਥਾਵਾਂ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਦੇ ਪਤਵੰਤਿਆਂ ਨੇ ਪੱਤਰਕਾਰ ਸੁਖਬੀਰ ਸੋਈ ਨੂੰ ਸ਼ਰਧਾਂਜਲੀ ਭੇਟ ਕੀਤੀ। ਸਟੇਜ ਦੀ ਜ਼ਿੰਮੇਵਾਰੀ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਸੰਭਾਲੀ। ਅਖੀਰ ਵਿੱਚ ਅਜੀਤ ਅਖ਼ਬਾਰ ਦੇ ਜ਼ਿਲ੍ਹਾ ਇੰਚਾਰਜ ਪ੍ਰੋ. ਅਵਤਾਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ