
ਮਾਤਾ ਰਾਜਿੰਦਰ ਕੌਰ ਬੇਦੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਪੰਜਾਬ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਜਗਦੀਸ਼ ਸਿੰਘ ਬੇਦੀ ਅਤੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਮਾਤਾ ਸ੍ਰੀਮਤੀ ਰਜਿੰਦਰ ਕੌਰ ਬੇਦੀ, ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਇੱਥੋਂ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਉਪਰੰਤ ਡੇਰਾ ਬਾਬਾ ਨਾਨਕ ਦੇ ਸਾਬਕਾ ਕੌਂਸਲ ਪ੍ਰਧਾਨ ਪਰਮੀਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਅਤੇ ਸਿੱਖ ਸਟੱਡੀ ਸਰਕਲ ਦੇ ਆਗੂ ਗੁਰਮੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ ਨੇ ਮਾਤਾ ਰਜਿੰਦਰ ਕੌਰ ਦੇ ਜੀਵਨ ਬਾਰੇ ਚਾਨਣਾਂ ਪਾਇਆ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮਾਤਾ ਰਜਿੰਦਰ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਬੇਦੀ ਪਰਿਵਾਰ ਵੱਲੋਂ ਆਈਆਂ ਸੰਗਤ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਗੁਰੂ ਗੋਬਿੰਦ ਸਿੰਘ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਸਕੱਤਰ ਇੰਦਰਬੀਰ ਸਿੰਘ ਨੇ ਨਿਭਾਈ।
ਇਸ ਤੋਂ ਪਹਿਲਾਂ ਡਿਪਟੀ ਮੇਅਰ ਕੁਲਜੀਤ ਬੇਦੀ ਦੇ ਘਰ ਮਾਤਾ ਰਜਿੰਦਰ ਕੌਰ ਨਮਿਤ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਕੈਪਟਨ ਰਮਨਦੀਪ ਬਾਵਾ ਨੇ ਘਰ ਜਾ ਕੇ ਅਫਸੋਸ ਪ੍ਰਗਟ ਕੀਤਾ।
ਸ਼ਰਧਾਂਜਲੀ ਸਮਾਗਮ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਲਖਵਿੰਦਰ ਕੌਰ ਗਰਚਾ, ਮੇਅਰ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕਮਿਸ਼ਨਰ ਡਾ. ਕਮਲ ਗਰਗ, ਸਾਬਕਾ ਮੇਅਰ ਕੁਲਵੰਤ ਸਿੰਘ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਬਿੱਲਾ, ਆਪ ਦੇ ਸੂਬਾ ਆਗੂ ਵਿਨੀਤ ਵਰਮਾ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜਸਵੰਤ ਸਿੰਘ ਭੁੱਲਰ, ਡਾ. ਅਨਵਰ ਹੁਸੈਨ, ਉਦਯੋਗ ਪਤੀ ਰੁਪਿੰਦਰ ਸਿੰਘ ਸਚਦੇਵਾ, ਗੁਰਮੀਤ ਸਿੰਘ ਭਾਟੀਆ, ਅਮਰੀਕ ਸਿੰਘ ਮੁਹਾਲੀ, ਜਸਵੰਤ ਸਿੰਘ ਭੁੱਲਰ, ਮਨਜੀਤ ਸਿੰਘ ਮਾਨ, ਨਰਿੰਦਰ ਸਿੰਘ ਸੰਧੂ ਸਾਹਿਬਜਾਦਾ ਟਿੰਬਰ, ਪ੍ਰਦੀਪ ਸਿੰਘ ਭਾਰਜ, ਗੁਰਮੀਤ ਸਿੰਘ ਸਿਆਨ, ਕਰਨ ਜੌਹਰ, ਅਮਰੀਕ ਸਿੰਘ ਸਾਜਨ, ਹਰਸਿਮਰਨ ਸਿੰਘ ਬੱਲ, ਖਤਰੀ ਅਰੋੜਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ ਛਾਬੜਾ ਅਤੇ ਸਮੂਹ ਅਹੁਦੇਦਾਰ, ਵਪਾਰ ਮੰਡਲ ਮੁਹਾਲੀ ਦੇ ਸ਼ੀਤਲ ਸਿੰਘ, ਸਰਬਜੀਤ ਸਿਘ ਪਾਰਸ ਅਤੇ ਹੋਰ ਨੁਮਾਇੰਦੇ, ਲਾਇਨੰਜ ਕਲੱਬ ਮੁਹਾਲੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ, ਸੁਖਮਨੀ ਸੰਗਤ, ਰਾਮਗੜ੍ਹੀਆ ਸਭਾ, ਗੁਰਦੁਆਰਾ ਤਾਲਮੇਲ ਕਮੇਟੀਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਅਤੇ ਹੋਰ ਅਹੁਦੇਦਾਰ, ਬ੍ਰਾਹਮਣ ਸਭਾ ਮੁਹਾਲੀ, ਹਨੂੰਮਾਨ ਮੰਦਰ ਕਮੇਟੀ, ਵੂਮੈਨ ਵੈਲਫੇਅਰ ਐਸੋਸੀਏਸਨ ਫੇਜ-3ਬੀ2, ਫੇਜ਼-3ਬੀ2 ਮਾਰਕੀਟ ਐਸੋਸੀਏਸ਼ਨ, ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ, ਭਾਈ ਘਣਈਆ ਵੈਲਫੇਅਰ ਸੁਸਾਇਟੀ, ਸ਼ਾਸ਼ਤਰੀ ਮਾਡਲ ਸਕੂਲ ਦੇ ਮੈਨੇਜਰ ਸ੍ਰੀ ਰਜਨੀਸ਼ ਕੁਮਾਰ, ਵੱਖ ਵੱਖ ਸਕੂਲਾਂ ਦੇ ਪ੍ਰਬੰਧਕ ਅਤੇ ਨੁਮਾਇੰਦੇ, ਮੁਹਾਲੀ ਦਾ ਪੱਤਰਕਾਰ ਭਾਈਚਾਰਾ, ਖਰੜ ਕੁਰਾਲੀ ਤੋਂ ਵੱਖ ਵੱਖ ਸਮਾਜ ਸੇਵੀ ਅਤੇ ਸਿਆਸੀ ਆਗੂ, ਨਗਰ ਕੌਂਸਲਾਂ ਦੇ ਕੌਂਸਲਰਾਂ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ, ਰੈਜੀਡੈਂਟਸ ਵੈਲਫੇਅਰ ਐਸੋਸੀਏਸਨਾਂ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸੋਗ ਮਤੇ ਵੀ ਭੇਜੇ ਗਏ।