nabaz-e-punjab.com

ਗਰੀਬਾਂ ਦੇ ਮਸੀਹਾ ਸਾਬਕਾ ਵਿਧਾਇਕ ਰਾਜਾ ਸਿੰਘ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਜੁਲਾਈ:
ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉਘੇ ਸਿਆਸਦਾਨ ਅਤੇ ਸਾਬਕਾ ਵਿਧਾਇਕ ਰਾਜਾ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਗੁਰਦਵਾਰਾ ਸ਼੍ਰੀ ਕਰਤਾਰਸਰ ਸਾਹਿਬ ਪਿੰਡ ਪਡਿਆਲਾ ਕੁਰਾਲੀ ਵਿਖੇ ਕਰਵਾਇਆ ਗਿਆ ਜਿਸ ਦੌਰਾਨ ਇਲਾਕੇ ਦੀਆਂ ਰਾਜਸੀ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਬਜ਼ੁਰਗ ਆਗੂ ਰਾਜਾ ਸਿੰਘ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥੇ ਭਾਈ ਪ੍ਰਗਟ ਸਿੰਘ ਕੁਰਾਲੀ ਦੇ ਜਥੇ ਨੇ ਸੰਗਤਾਂ ਨੂੰ ਵੈਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਸ਼ਰਧਾਂਜਲੀ ਸਮਾਰੋਹ ਦੌਰਾਨ ਜਥੇ. ਉਜਾਗਰ ਸਿੰਘ ਬਡਾਲੀ, ਭਜਨ ਸਿੰਘ ਸ਼ੇਰਗਿੱਲ, ਰਘਵੀਰ ਸਿੰਘ ਚਤਾਮਲੀ, ਗਾਇਕ ਗੁਰਇਕਬਾਲ ਸੂਰਾਪੁਰੀ, ਹਰਨੇਕ ਸਿੰਘ ਭੈੜੀ, ਮਾਸਟਰ ਭਾਰਤ ਭੂਸ਼ਨ, ਅਵਤਾਰ ਕ੍ਰਿਸ਼ਨ, ਮੋਹਨ ਸਿੰਘ ਮੁਕਾਰੋਂਪੁਰ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਪਿਛੜੇ ਵਰਗ ਨਾਲ ਸਬੰਧਿਤ ਲੋਕਾਂ ਨੂੰ ਵੱਡਾ ਘਾਟਾ ਪਿਆ ਹੈ। ਬੁਲਾਰਿਆਂ ਨੇ ਸਾਬਕਾ ਵਿਧਾਇਕ ਰਾਜਾ ਸਿੰਘ ਗਰੀਬਾਂ ਦਾ ਮਸੀਹਾ ਦੱਸਦੇ ਹੋਏ ਉਨ੍ਹਾਂ ਨੂੰ ਨਿਧੜਕ ਅਤੇ ਨਿਰਪੱਖ ਸੋਚ ਵਾਲੇ ਆਗੂ ਦਾ ਅਹੁਦਾ ਦਿੱਤਾ। ਇਸ ਦੌਰਾਨ ਪਰਿਵਾਰ ਨਾਲ ਉਚੇਚੇ ਤੌਰ ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਰਾਜਾ ਸਿੰਘ ਸਾਬਕਾ ਵਿਧਾਇਕ ਸਾਡੇ ਇਲਾਕੇ ਦੇ ਸੀਨੀਅਰ ਅਤੇ ਹਮਰਨ ਪਿਆਰੇ ਆਗੂ ਸਨ ਜਿਨ੍ਹਾਂ ਦਾ ਮੈਨੂੰ ਹਮੇਸ਼ਾ ਅਸ਼ੀਰਵਾਦ ਰਿਹਾ ਤੇ ਉਨ੍ਹਾਂ ਦੇ ਜਾਣ ਨਾਲ ਮੈਨੂੰ ਨਿੱਜੀ ਅਤੇ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ।
ਇਸ ਮੌਕੇ ਰਾਜਾ ਸਿੰਘ ਦੇ ਸਪੁੱਤਰ ਭੁਪਿੰਦਰ ਸਿੰਘ ਯੂ.ਐਸ.ਏ ਅਤੇ ਲਖਮੀਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਬਹਾਦਰ ਸਿੰਘ ਓ.ਕੇ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਬੀਬੀ ਕ੍ਰਿਸ਼ਨਾ ਦੇਵੀ ਧੀਮਾਨ ਪ੍ਰਧਾਨ ਨਗਰ ਕੌਂਸਲ, ਕੌਂਸਲਰ ਕੁਲਵੰਤ ਕੌਰ ਪਾਬਲਾ, ਪ੍ਰੀਤਮਹਿੰਦਰ ਸਿੰਘ ਬਿੱਟਾ, ਜਥੇਦਾਰ ਤੇਜਪਾਲ ਸਿੰਘ ਕੁਰਾਲੀ, ਜਸਟਿਸ ਅਜੀਤ ਸਿੰਘ ਬੈਂਸ, ਰਾਕੇਸ਼ ਕਾਲੀਆ ਸਕੱਤਰ ਪੰਜਾਬ ਕਾਂਗਰਸ, ਗੁਰਮੇਜ ਸਿੰਘ ਬਰਸਾਨ ਇੰਗਲੈਂਡ ਵੱਡਾ ਜਵਾਈ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਗੋਲਡੀ, ਤਰਲੋਕ ਧੀਮਾਨ, ਪ੍ਰਿੰ.ਸਵਰਨ ਸਿੰਘ, ਐਡਵੋਕੇਟ ਗੁਰਜਸਪਾਲ ਸਿੰਘ, ਸੁਰਿੰਦਰ ਸਿੰਘ ਖਾਲਸਾ, ਜੈਲਦਾਰ ਕਮਲਜੀਤ ਸਿੰਘ ਸਿੰਘਪੁਰਾ, ਸੀਤਲ ਸਿੰਘ ਸਹੌੜਾਂ, ਡਾ. ਅਸ਼ਵਨੀ ਕੁਮਾਰ, ਅਰਵਿੰਦਰ ਰਾਜੀ ਚਨਾਲਂੋ, ਜੋਰਾ ਸਿੰਘ ਚੱਪੜਚਿੜੀ, ਮੋਨੂੰ ਵਿਨਾਇਕ, ਈ.ਓ ਸੁਰਜੀਤ ਸਿੰਘ ਲਖਨੌਰ, ਹਰਭਾਗ ਸਿੰਘ ਦੇਸੂਮਾਜਰਾ, ਵਿਜੇ ਕੁਮਾਰ ਟਿੰਕੂ, ਇੰਦਰਬੀਰ ਸਿੰਘ ਪ੍ਰਧਾਨ, ਅਵਤਾਰ ਸਿੰਘ ਤਿੱਖਾ, ਮਾਤਾ ਸੁਖਪਾਲ ਕੌਰ ਮੁਖ ਪ੍ਰਬੰਧਕ ਗੁਰਦਵਾਰਾ ਕਰਤਾਰਸਰ ਸਾਹਿਬ, ਅਮਰੀਕ ਸਿੰਘ ਮਾਣੀ, ਸੁਰਜੀਤ ਸਿੰਘ ਲਖਨੌਰ ਸਮੇਤ ਇਲਾਕੇ ਦੀਆਂ ਰਾਜਸੀ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਬਜ਼ੁਰਗ ਆਗੂ ਰਾਜਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…