nabaz-e-punjab.com

ਅਮਰੀਕਾ ਵਿੱਚ ਕਤਲ ਕੀਤੇ ਨੌਜਵਾਨ ਸਿਮਰਨਜੀਤ ਭੰਗੂ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਬੀਤੀ 26 ਜੁਲਾਈ ਨੂੰ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿੱਚ ਕੁੱਝ ਸਿਰ ਫਿਰੇ ਨਸ਼ੇੜੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮੁਹਾਲੀ ਦੇ ਵਸਨੀਕ ਸਿਮਰਨਜੀਤ ਸਿੰਘ ਭੰਗੂ ਨਮਿਤ ਅੰਤਿਮ ਅਰਦਾਸ ਸੈਕਟਰ 70 ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਨਮ ਅੱਖਾਂ ਨਾਲ ਹਜ਼ਾਰਾਂ ਵਿਅਕਤੀਆਂ ਨੇ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਇਸ ਸਮੇਂ ਸਿਮਰਨਜੀਤ ਦੇ ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ, ਸੈਕਟਰ 70 ਦੇ ਨਿਵਾਸੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਖ ਵੱਖ ਧਾਰਮਿਕ, ਸਿਆਸੀ ਅਤੇ ਸਮਾਜਿਕ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਿਮਰਨਜੀਤ ਭੰਗੂ ਨੂੰ ਸ਼ਰਧਾਜਲੀ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਹਰਦੀਪ ਸਿੰਘ ਨੇ ਕਿਹਾ ਕਿ ਭੰਗੂ ਪਰਿਵਾਰ ਲਈ ਇਹ ਬਹੁਤ ਦੁਖਦਾਈ ਸਮਾਂ ਹੈ।
ਉਨ੍ਹਾਂ ਕਿਹਾ ਕਿ ਮੌਤ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ ਪਰ ਸਿਮਰਨਜੀਤ ਦੀ ਭਰ ਜਵਾਨੀ ਵਿੱਚ ਹੋਈ ਮੌਤ ਕਾਰਨ ਭੰਗੂ ਪਰਿਵਾਰ ਅਤੇ ਰਿਸ਼ਤੇਦਾਰ ਦੋਸਤ ਮਿੱਤਰ ਸਦਮੇ ਵਿੱਚ ਹਨ। ਉਹਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਭੰਗੂ ਪਰਿਵਾਰ ਤੇ ਮੇਹਰ ਭਰਿਆ ਹੱਥ ਰੱਖੇ। ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸ਼ਰਧਾਜਲੀ ਭੇਂਟ ਕਰਦਿਆਂ ਕਿਹਾ ਕਿ ਸਿਮਰਨਜੀਤ ਦੀ ਬੇਵਕਤ ਮੌਤ ਨਾਲ ਭੰਗੂ ਪਰਿਵਾਰ ਦੇ ਨਾਲ ਪੂਰਾ ਸ਼ਹਿਰ ਗਮਗੀਨ ਹੈ। ਉਹਨਾਂ ਭੰਗੂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਆਤਮਾ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਜਨਰਲ ਸਕੱਤਰ ਭਗਵੰਤ ਸਿੰਘ ਬੇਦੀ ਨੇ ਕਿਹਾ ਕਿ ਰਣਜੀਤ ਸਿੰਘ ਭੰਗੂ ਦੇ ਨੌਜਵਾਨ ਬੇਟੇ ਦੀ ਮੌਤ ਨਾਲ ਪੂਰਾ ਸਿੱਖਿਆ ਬੋਰਡ ਗਮਗੀਨ ਹੈ। ਉਹਨਾਂ ਕਿਹਾ ਕਿ ਜਿਸ ਸਮੇਂ ਇਸ ਬੱਚੇ ਦੇ ਵਿਆਹ ਅਤੇ ਤਰੱਕੀ ਬਾਰੇ ਮਾਪੇ ਸੋਚਦੇ ਹੋਣ ਉਸ ਸਮੇਂ ਉਸ ਦਾ ਸੰਸਾਰ ਤੋਂ ਚਲੇ ਜਾਣਾ ਅਤਿਅੰਤ ਦੁਖ ਦਾਈ ਹੈ। ਉਹਨਾਂ ਬੋਰਡ ਦੀ ਜਥੇਬੰਦੀ ਅਧਿਕਾਰੀਆਂ ਕਰਮਚਾਰੀਆਂ ਅਤੇ ਰਿਟਾਇਰ ਕਰਮਚਾਰੀਆਂ ਦੀ ਤਰਫੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸਿਮਰਨਜੀਤ ਦੀ ਆਤਮਿਕ ਸ਼ਾਤੀ ਦੀ ਅਰਦਾਸ ਕੀਤੀ। ਅਕਾਲੀ ਕੌਂਸਲਰ ਸੁਖਦੇਵ ਸਿੰਘ ਨੇ ਸਿਮਰਨਜੀਤ ਭੰਗੂ ਦੀ ਬੇਵਕਤ ਮੌਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਮੁਹਾਲੀ ਦੇ ਸਾਰੇ ਕੌਸਲਰਾਂ ਵੱਲੋਂ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਸਿਮਰਨਜੀਤ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਮੇਹਰ ਸਿੰਘ ਮੱਲੀ ਨੇ ਸਿਮਰਨਜੀਤ ਭੰਗੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਆਈਆਂ ਸੰਗਤਾਂ ਦਾ ਪਰਿਵਾਰ ਵੱਲੋਂ ਧੰਨਵਾਦ ਕੀਤਾ। ਸੀਨੀਅਰ ਟਰੇਡ ਯੂਨੀਅਨ ਆਗੂ ਰਣਬੀਰ ਢਿੱਲੋਂ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਭੰਗੂ ਦੀਆਂ ਬੱਚੀਆਂ ਅਤੇ ਦਾਮਾਦ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਰਣਜੀਤ ਸਿੰਘ ਭੰਗੂ ਦਾ ਆਸਰਾ ਬਨਣਗੇ। ਇਸ ਸਮੇਂ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਐਮਐਲਏ, ਸਾਬਕਾ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ, ਜਥੇਦਾਰ ਬਲਜੀਤ ਸਿੰਘ ਕੁੰਭੜਾ, ਪਰਮਜੀਤ ਸਿੰਘ ਕਾਹਲੋਂ, ਰਜਿੰਦਰ ਸਿੰਘ ਰਾਣਾ, ਕਮਲਜੀਤ ਸਿੰਘ ਰੂਬੀ, ਅਮਰੀਕ ਸਿੰਘ ਤਹਿਸੀਲਦਾਰ, ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਜਥੇਬੰਦੀ ਦੇ ਸਾਬਕਾ ਪ੍ਰਧਾਨ/ਜਨਰਲ ਸਕੱਤਰ, ਹਰਬੰਸ ਸਿੰਘ ਬਾਗੜੀ, ਜਰਨੈਲ ਸਿੰਘ ਚੰਨੀ, ਕਰਨੈਲ ਸਿੰਘ ਕਲੇਰ, ਗੁਰਮੇਲ ਸਿੰਘ ਮੋਜੋਵਾਲ, ਹਰਬੰਸ ਢੋਲੇਵਾਲ, ਜਰਨੈਲ ਸਿੰਘ ਬਰਾੜ, ਅਮਰ ਸਿੰਘ ਧਾਲੀਵਾਲ ਰਾਣੂ ਟਰੱਸਟ ਦੀ ਪ੍ਰਧਾਨ ਬੀਬੀ ਅਮਰਜੀਤ ਸਿੰਘ ਬੋਰਡ ਦੇ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ, ਰਣਜੀਤ ਸਿੰਘ ਮਾਨ ਬੋਰਡ ਦੇ ਸਾਬਕਾ ਅਧਿਕਾਰੀ ਪ੍ਰੋ. ਹਰਲਾਲ ਸਿੰਘ, ਜਰਨੈਲ ਸਿੰਘ ਕੈਪਟਨ ਹਰਪਾਲ ਸਿੰਘ ਰਵੀ ਭਗਰੀਥ ਅਮਰੀਕ ਸਿੰਘ ਕਲੇਰ, ਜਗਮੋਹਨ ਵਾਲੀਆ, ਗੁਰਜੀਤ ਬਿੱਲ ਕੇ.ਕੇ. ਹਾਡਾ, ਨਛੱਤਰ ਸਿੰਘ ਖਿਆਲਾ, ਦਰਸ਼ਨ ਸਿੱਧੂ, ਪ੍ਰਕਾਸ਼ ਸਿੰਘ ਚੀਮਾ, ਨਰਿੰਜਣ ਸਿੰਘ ਕਲਸੀ, ਕ੍ਰਿਸ਼ਨ ਸਿੰਘ, ਮੇਵਾ ਸਿੰਘ ਗਿੱਲ, ਜਗਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੋਰਡ ਦੇ ਰਿਟਾਇਰ ਮੁਲਾਜ਼ਮ ਹਾਜ਼ਰ ਸਨ। ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ 70 ਦੇ ਪ੍ਰਧਾਨ ਕੁਲਦੀਪ ਸਿੰਘ ਭਿੰਡਰ ਸਮੇਤ ਭੰਗੂ ਪ੍ਰਵਾਰ ਦੇ ਰਿਸ਼ਤੇਦਾਰ ਅਤੇ ਜਵਾਈਆਂ ਦੇ ਰਿਸ਼ਤੇਦਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…